ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 300ਵਾਂ ਦਿਨ: ਪੰਜਾਬ ਪੁਲਿਸ ਵਲੋਂ 530 ਥਾਈਂ ਛਾਪੇਮਾਰੀ; 195 ਕਾਬੂ
ਚੰਡੀਗੜ੍ਹ, 16 ਨਵੰਬਰ (ਅਜੀਤ ਬਿਊਰੋ) - ਗੈਂਗਸਟਰਾਂ ’ਤੇ ਵਾਰ ਮੁਹਿੰਮ ਦੇ 300ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 530 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 300ਵੇਂ ਦਿਨ, ਪੁਲਿਸ ਟੀਮਾਂ ਨੇ ਇਕ ਹਥਿਆਰ ਸਮੇਤ 195 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 84,681 ਹੋ ਗਈ ਹੈ।
ਚੰਡੀਗੜ੍ਹ, 16 ਨਵੰਬਰ (ਅਜੀਤ ਬਿਊਰੋ) - ਗੈਂਗਸਟਰਾਂ ’ਤੇ ਵਾਰ ਮੁਹਿੰਮ ਦੇ 300ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 530 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 300ਵੇਂ ਦਿਨ, ਪੁਲਿਸ ਟੀਮਾਂ ਨੇ ਇਕ ਹਥਿਆਰ ਸਮੇਤ 195 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 84,681 ਹੋ ਗਈ ਹੈ। ਇਸ ਤੋਂ ਇਲਾਵਾ 168 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 625ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 130 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.2 ਕਿਲੋ ਹੈਰੋਇਨ, 85 ਕਿਲੋ ਭੁੱਕੀ, 1011 ਨਸ਼ੀਲੀਆਂ ਗੋਲੀਆਂ ਅਤੇ 200 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 625 ਦਿਨਾਂ ਵਿਚ 93,251 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 15 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।