ਕੌਮੀ ਪ੍ਰੈੱਸ ਦਿਹਾੜੇ ਮੌਕੇ ਰੂਪਨਗਰ ਪ੍ਰੈੱਸ ਕਲੱਬ ਵਿਖੇ ਸਮਾਗਮ
ਲੋਕਤੰਤਰ ਦੀ ਮਜ਼ਬੂਤੀ ਲਈ ਪ੍ਰੈੱਸ ਦੀ ਭੂਮਿਕਾ ਅਹਿਮ : ਐਸ . ਐਸ . ਪੀ . ਮਨਿੰਦਰ ਸਿੰਘ
ਰੂਪਨਗਰ, 16 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ, ਯਸ਼ਵੰਤ ਬੱਸੀ)-ਰੂਪਨਗਰ ਪ੍ਰੈੱਸ ਕਲੱਬ ਵਲੋਂ ਅੱਜ ਕੌਮੀ ਪ੍ਰੈੱਸ ਦਿਹਾੜੇ ਮੌਕੇ ਪ੍ਰੈੱਸ ਕਲੱਬ ਰੂਪਨਗਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਆਈ.
ਸ
ਸਮਾਗਮ ਨੂੰ ਸੰਬੋਧਨ ਕਰ ਰਹੇ ਐਸ.ਐਸ.ਪੀ. ਰੂਪਨਗਰ ਮਨਿੰਦਰ ਸਿੰਘ ਤੇ ਹੋਰ ਬੁਲਾਰੇ ।
17-11-2026
ਰੂਪਨਗਰ, 16 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ, ਯਸ਼ਵੰਤ ਬੱਸੀ)-ਰੂਪਨਗਰ ਪ੍ਰੈੱਸ ਕਲੱਬ ਵਲੋਂ ਅੱਜ ਕੌਮੀ ਪ੍ਰੈੱਸ ਦਿਹਾੜੇ ਮੌਕੇ ਪ੍ਰੈੱਸ ਕਲੱਬ ਰੂਪਨਗਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਆਈ.ਪੀ.ਐਸ. ਨੇ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਐਸ.ਐਸ.ਪੀ. ਮਨਿੰਦਰ ਸਿੰਘ ਨੇ ਕਿਹਾ ਕਿ ਲੋਕਤੰਤਰਿਕ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰੈੱਸ ਦੀ ਭੂਮਿਕਾ ਬੇਹੱਦ ਅਹਿਮ ਹੈ। ਲੋਕਤੰਤਰ ਦੇ ਚੌਥੇ ਥੰਮ੍ਹ ਵਜੋਂ ਜਾਣਿਆ ਜਾਂਦਾ ਮੀਡੀਆ ਆਪਣੀ ਵਿਲੱਖਣ ਪਛਾਣ ਰੱਖਦਾ ਹੈ। ਉਨ੍ਹਾਂ ਕਿਹਾ ਕਿ ਉਸਾਰੂ ਪੱਤਰਕਾਰੀ ਪੁਲਿਸ ਪ੍ਰਸ਼ਾਸਨ, ਨਿਆਂਪਾਲਿਕਾ ਅਤੇ ਸਮਾਜ ਵਿਚ ਬਿਹਤਰ ਤਾਲਮੇਲ ਪੈਦਾ ਕਰਨ ਦੇ ਨਾਲ-ਨਾਲ ਪ੍ਰਣਾਲੀ ਦੀਆਂ ਖ਼ਾਮੀਆਂ ਨੂੰ ਉਜਾਗਰ ਕਰਕੇ ਉਨ੍ਹਾਂ ਵਿਚ ਸੁਧਾਰ ਲਿਆਉਣ ਵਿਚ ਵੀ ਅਹਿਮ ਯੋਗਦਾਨ ਪਾ ਸਕਦੀ ਹੈ। ਉਨ੍ਹਾਂ ਰੂਪਨਗਰ ਦੇ ਮੀਡੀਆ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੱਥੋਂ ਦੇ ਪੱਤਰਕਾਰਾਂ ਨੇ ਹਮੇਸ਼ਾ ਆਪਣੀ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਇਆ ਹੈ। ਮੀਡੀਆ ਨੇ ਜਿੱਥੇ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਕਮੀਆਂ ਨੂੰ ਨਿਡਰਤਾ ਨਾਲ ਉਭਾਰਿਆ ਹੈ, ਉੱਥੇ ਹੀ ਚੰਗੇ ਕਾਰਜਾਂ ਵਿਚ ਵੀ ਸਹਿਯੋਗ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰੂਪਨਗਰ ਦੇ ਮੀਡੀਆ ਦੀ ਇਹ ਉਸਾਰੂ ਅਤੇ ਸੰਤੁਲਿਤ ਭੂਮਿਕਾ ਸ਼ਲਾਘਾਯੋਗ ਹੈ। ਇਸ ਮੌਕੇ ਕਲੱਬ ਦੇ ਸਰਪ੍ਰਸਤ ਅਤੇ ਸਾਬਕਾ ਪ੍ਰਧਾਨ ਬਹਾਦਰ ਜੀਤ ਸਿੰਘ ਨੇ ਕੌਮੀ ਪ੍ਰੈੱਸ ਦਿਹਾੜੇ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 16 ਨਵੰਬਰ 1966 ਨੂੰ ਪ੍ਰੈੱਸ ਕੌਂਸਲ ਆਫ਼ ਇੰਡੀਆ ਦੀ ਸਥਾਪਨਾ ਹੋਈ ਸੀ, ਜਿਸ ਦੀ ਯਾਦ ਵਿਚ ਇਹ ਦਿਹਾੜਾ ਮਨਾਇਆ ਜਾਂਦਾ ਹੈ। ਇਸ ਤੋਂ ਪਹਿਲਾਂ ਕਲੱਬ ਦੇ ਪ੍ਰਧਾਨ ਸ੍ਰੀ ਸਤਨਾਮ ਸਿੰਘ ਸੱਤੀ ਨੇ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕਰਦਿਆਂ ਕੌਮੀ ਪ੍ਰੈੱਸ ਦਿਹਾੜੇ ਦੀ ਮਹੱਤਤਾ ਅਤੇ ਰੂਪਨਗਰ ਪ੍ਰੈੱਸ ਕਲੱਬ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਕਲੱਬ ਦੇ ਆਨਰੇਰੀ ਮੈਂਬਰ ਅਤੇ ਬੇਲਾ ਕਾਲਜ ਰੂਪਨਗਰ ਦੇ ਮੈਨੇਜਰ ਸੁਖਵਿੰਦਰ ਸਿੰਘ ਵਿਸਕੀ, ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ ਜੱਗੀ, ਰੋਟਰੀ ਕਲੱਬ ਰੋਪੜ ਸੈਂਟਰਲ ਦੇ ਸਾਬਕਾ ਪ੍ਰਧਾਨ ਅਜਮੇਰ ਸਿੰਘ ਅਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਜਸਪਾਲ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਸਮਾਗਮ ਦਾ ਇੱਕ ਵਿਸ਼ੇਸ਼ ਪੱਖ ਇਹ ਵੀ ਰਿਹਾ ਕਿ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀਆਂ ਅਧਿਆਪਕਾਵਾਂ ਅਤੇ ਹੋਰਨਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਨਾਲ ਪੁਲਿਸ ਅਤੇ ਸਮਾਜ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ’ਤੇ ਸਵਾਲ-ਜਵਾਬ ਕੀਤੇ। ਇਸ ਮੌਕੇ ਕਲੱਬ ਦੇ ਮੀਤ ਪ੍ਰਧਾਨ ਕਮਲ ਭਾਰਜ, ਕਲੱਬ ਦੇ ਸੰਯੁਕਤ ਸਕੱਤਰ ਰਾਜਨ ਵੋਹਰਾ, ਕੈਲਾਸ਼ ਅਹੂਜਾ, ਸਰਬਜੀਤ ਸਿੰਘ ਕਾਕਾ, ਮਨਜੀਤ ਸਿੰਘ ਲਾਡੀ, ਵਰੁਣ ਲਾਂਬਾ, ਪੁਲਕਿਤ ਕੁਮਾਰ, ਗੁਰਮੀਤ ਸਿੰਘ, ਕਰਨ ਮਕੌਲ, ਰਾਜੂ ਸ਼ਰਮਾ ਸਮੇਤ ਹੋਰ ਪੱਤਰਕਾਰ, ਵਕੀਲ ਸਾਹਿਬਾਨ ਅਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀਆਂ ਅਧਿਆਪਕਾਵਾਂ ਹਾਜ਼ਰ ਸਨ।