17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪਿੰਡ ਬੱਲੋਪੁਰ ’ ਚ ਢਾਈ ਸਾਲਾ ਮਾਸੂਮ ਗੁਰਸਾਜ਼ ਦੀ ਮੌਤ ਦਾ ਮਾਮਲਾ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਪੋਸਟਮਾਰਟਮ ਨਾ ਕਰਵਾਉਣ ’ਤੇ ਅੜੇ ਪਰਿਵਾਰਕ ਮੈਂਬਰ

ਲਾਲੜੂ, 16 ਨਵੰਬਰ (ਰਾਜਬੀਰ ਸਿੰਘ)- ਪਿੰਡ ਬੱਲੋਪੁਰ ਵਿਚ ਸ਼ੱਕੀ ਹਾਲਾਤਾਂ ਵਿਚ ਢਾਈ ਸਾਲਾ ਮਾਸੂਮ ਗੁਰਸਾਜ਼ ਦੀ ਮੌਤ ਦੇ ਮਾਮਲੇ ਵਿਚ ਸੋਮਵਾਰ ਨੂੰ ਵੀ ਪਰਿਵਾਰਕ ਮੈਂਬਰਾਂ ਨੇ ਬੱਚੇ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਸਹਿਮਤੀ ਨਹੀਂ ਦਿੱਤੀ। ਪਰਿਵਾਰਕ ਮੈਂਬਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ’ਤੇ ਅੜੇ ਹੋਏ ਹਨ।

ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਬੱਚੇ ਦੇ ਪਰਿਵਾਰਿਕ ਮੈਂਬਰ। ਤਸਵੀਰ : ਰਾਜਬੀਰ ਸਿੰਘ 17-11-2026
ਲਾਲੜੂ, 16 ਨਵੰਬਰ (ਰਾਜਬੀਰ ਸਿੰਘ)- ਪਿੰਡ ਬੱਲੋਪੁਰ ਵਿਚ ਸ਼ੱਕੀ ਹਾਲਾਤਾਂ ਵਿਚ ਢਾਈ ਸਾਲਾ ਮਾਸੂਮ ਗੁਰਸਾਜ਼ ਦੀ ਮੌਤ ਦੇ ਮਾਮਲੇ ਵਿਚ ਸੋਮਵਾਰ ਨੂੰ ਵੀ ਪਰਿਵਾਰਕ ਮੈਂਬਰਾਂ ਨੇ ਬੱਚੇ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਸਹਿਮਤੀ ਨਹੀਂ ਦਿੱਤੀ। ਪਰਿਵਾਰਕ ਮੈਂਬਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ’ਤੇ ਅੜੇ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮਾਸੂਮ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਅਤੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਹ ਪੋਸਟਮਾਰਟਮ ਕਰਵਾਉਣ ਦੀ ਸਹਿਮਤੀ ਨਹੀਂ ਦੇਣਗੇ। ਮ੍ਰਿਤਕ ਗੁਰਸਾਜ਼ ਦੇ ਪਿਤਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਹ ਬੱਚੇ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਸਹਿਮਤੀ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਮੰਗਲਵਾਰ ਨੂੰ ਪਰਿਵਾਰਕ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਅਗਲਾ ਫੈਸਲਾ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਪਰਿਵਾਰ ਨੂੰ ਸੋਮਵਾਰ ਸ਼ਾਮ ਪੰਜ ਵਜੇ ਤੱਕ ਮਾਮਲੇ ਵਿਚ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ। ਇਸ ਸੰਬੰਧੀ ਥਾਣਾ ਲਾਲੜੂ ਦੇ ਮੁਖੀ ਇੰਸਪੈਕਟਰ ਆਕਾਸ਼ ਸ਼ਰਮਾ ਨੇ ਦੱਸਿਆ ਕਿ ਸੋਮਵਾਰ ਨੂੰ ਬੱਚੇ ਦੀ ਲਾਸ਼ ਦਾ ਪੋਸਟਮਾਰਟਮ ਨਹੀਂ ਹੋ ਸਕਿਆ। ਪੁਲਿਸ ਦੇ ਉੱਚ ਅਧਿਕਾਰੀ ਮੌਕੇ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ। ਪੁਲਿਸ ਹਰ ਪਹਿਲੂ ਨੂੰ ਧਿਆਨ ਵਿਚ ਰੱਖ ਕੇ ਕਾਰਵਾਈ ਕਰ ਰਹੀ ਹੈ ਤੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਉਧਰ, ਮਾਸੂਮ ਦੀ ਮੌਤ ਕਾਰਨ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਵਾਸੀਆਂ ਤੇ ਰਿਸ਼ਤੇਦਾਰਾਂ ਦਾ ਤਾਂਤਾ ਲੱਗਿਆ ਹੋਇਆ ਹੈ। ਇਸ ਤੋਂ ਇਲਾਵਾ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਦਾ ਸਮਰਥਨ ਕਰਨ ਲਈ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਵੀ ਪਿੰਡ ਪਹੁੰਚੇ। ਇਨ੍ਹਾਂ ਵਿਚ ਕਾਂਗਰਸੀ ਆਗੂ ਉਦੈਵੀਰ ਸਿੰਘ ਢਿੱਲੋਂ, ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਮੁਹਾਲੀ ਪ੍ਰਧਾਨ ਕੁਲਦੀਪ ਸਿੰਘ ਸਰਸੀਣੀ, ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਤੇ ਬਸਪਾ ਆਗੂ ਚਰਨਜੀਤ ਸਿੰਘ ਦੇਵੀਨਗਰ ਸਮੇਤ ਹੋਰ ਆਗੂ ਸ਼ਾਮਿਲ ਸਨ। ਆਗੂਆਂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਸਰਕਾਰ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਤੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
ਪਿਛਲੀ ਖ਼ਬਰ ਛੱਠ ਪੂਜਾ ਕੁਦਰਤ, ਸੱਭਿਆਚਾਰ ਤੇ ਰਾਸ਼ਟਰਵਾਦ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਾਲਾ ਮਹਾਂਪਰਵ-ਗੁਰਦਰਸ਼ਨ ਸਿੰਘ ਸੈਣੀ ਅਗਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਰਧਾ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।