18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਅਵਿਨਾਸ਼ ਰਾਏ ਖੰਨਾ ਨੂੰ ਅਹਿਮ ਜ਼ਿੰਮੇਵਾਰੀ ਮਿਲਣ ’ਤੇ ਭਾਜਪਾ ਆਗੂਆਂ ਵਲੋਂ ਸਵਾਗਤ

ਨੰਗਲ, 17 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਭਾਜਪਾ ਦੇ ਸੀਨੀਅਰ ਆਗੂ, ਸਾਬਕਾ ਰਾਜ ਸਭਾ ਮੈਂਬਰ ਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੂੰ ਪੰਜਾਬ ਭਾਜਪਾ ਦੀ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਦਾ ਪਾਰਟੀ ਆਗੂ ਗੋਵਰਧਨ ਸੋਨੀ ਜੀ. ਡੀ.

ਅਜੀਤ ਡੈਸਕ 18-11-2026
ਨੰਗਲ, 17 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਭਾਜਪਾ ਦੇ ਸੀਨੀਅਰ ਆਗੂ, ਸਾਬਕਾ ਰਾਜ ਸਭਾ ਮੈਂਬਰ ਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੂੰ ਪੰਜਾਬ ਭਾਜਪਾ ਦੀ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਦਾ ਪਾਰਟੀ ਆਗੂ ਗੋਵਰਧਨ ਸੋਨੀ ਜੀ. ਡੀ. ਨੇ ਸਵਾਗਤ ਕਰਦਿਆਂ ਇਸ ਨੂੰ ਪਾਰਟੀ ਲਈ ਅਹਿਮ ਤੇ ਸ਼ਲਾਘਾਯੋਗ ਫ਼ੈਸਲਾ ਕਰਾਰ ਦਿੱਤਾ ਹੈ। ਵਰਧਨ ਸੋਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਦੀ ਕੇਂਦਰੀ ਤੇ ਸੂਬਾਈ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਜਤਾਇਆ ਕਿ ਅਵਿਨਾਸ਼ ਰਾਏ ਖੰਨਾ ਦੀ ਅਗਵਾਈ ਹੇਠ ਤਿਆਰ ਹੋਣ ਵਾਲਾ ਚੋਣ ਮਨੋਰਥ ਪੱਤਰ ਪੰਜਾਬ ਦੇ ਹਰ ਵਰਗ ਦੀਆਂ ਆਸਾਂ ਤੇ ਲੋੜਾਂ ਦੀ ਤਰਜਮਾਨੀ ਕਰੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਰੁਜ਼ਗਾਰ, ਕਿਸਾਨਾਂ ਦੀਆਂ ਸਮੱਸਿਆਵਾਂ, ਵਪਾਰੀਆਂ ਦੇ ਮਸਲਿਆਂ ਤੇ ਆਮ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਚੋਣ ਮਨੋਰਥ ਪੱਤਰ ਵਿਚ ਤਰਜੀਹ ਮਿਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਤਜਰਬੇਕਾਰ ਤੇ ਸਮਰਪਿਤ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਣਾ ਭਾਜਪਾ ਦੀ ਮਜ਼ਬੂਤ ਜਥੇਬੰਦਕ ਸੋਚ ਦਾ ਪ੍ਰਗਟਾਵਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਖੰਨਾ ਆਪਣੀ ਸਿਆਸੀ ਸੂਝ ਅਤੇ ਤਜਰਬੇ ਨਾਲ ਪੰਜਾਬ ਭਾਜਪਾ ਦੀਆਂ ਭਵਿੱਖੀ ਚੋਣ ਤਿਆਰੀਆਂ ਨੂੰ ਨਵੀਂ ਦਿਸ਼ਾ ਦੇਣ ਵਿਚ ਅਹਿਮ ਭੂਮਿਕਾ ਨਿਭਾਉਣਗੇ।
ਪਿਛਲੀ ਖ਼ਬਰ ਰਾਧਾ ਕ੍ਰਿਸ਼ਨ ਮੰਦਰ ਕੋਟਲਾ ਕਲਾਂ ਊਨਾ ਵਿਖੇ ਧਾਰਮਿਕ ਸਮਾਗਮ ਦੌਰਾਨ ਰਾਣਾ ਕੇ. ਪੀ. ਸਿੰਘ ਨੇ ਬਾਬਾ ਬਾਲ ਦਾ ਕੀਤਾ ਅਸ਼ੀਰਵਾ... ਅਗਲੀ ਖ਼ਬਰ ਸਵੀਪ ਤਹਿਤ ਵੋਟਰ ਜਾਗਰੂਕਤਾ ਗਤੀਵਿਧੀਆਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।