18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸੜਕ ਹਾਦਸੇ ਵਿਚ ਸਾਈਕਲ ਸਵਾਰ ਦੀ ਮੌਤ, ਮੁਕੱਦਮਾ ਦਰਜ

ਮੋਰਿੰਡਾ, 18 ਨਵੰਬਰ (ਤਰਲੋਚਨ ਸਿੰਘ ਕੰਗ)-ਚੰਡੀਗੜ-ਲੁਧਿਆਣਾ ਬਾਈਪਾਸ ’ਤੇ ਪਿੰਡ ਮੜੌਲੀ ਖ਼ੁਰਦ ਨੇੜੇ ਇੱਕ ਮੋਟਰਸਾਈਕਲ ਅਤੇ ਸਾਈਕਲ ਵਿਚਾਲੇ ਵਾਪਰੇ ਸੜਕ ਹਾਦਸੇ ਵਿਚ ਸਾਈਕਲ ਸਵਾਰ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.

ਅਜੀਤ ਡੈਸਕ 19-11-2026
ਮੋਰਿੰਡਾ, 18 ਨਵੰਬਰ (ਤਰਲੋਚਨ ਸਿੰਘ ਕੰਗ)-ਚੰਡੀਗੜ-ਲੁਧਿਆਣਾ ਬਾਈਪਾਸ ’ਤੇ ਪਿੰਡ ਮੜੌਲੀ ਖ਼ੁਰਦ ਨੇੜੇ ਇੱਕ ਮੋਟਰਸਾਈਕਲ ਅਤੇ ਸਾਈਕਲ ਵਿਚਾਲੇ ਵਾਪਰੇ ਸੜਕ ਹਾਦਸੇ ਵਿਚ ਸਾਈਕਲ ਸਵਾਰ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਮੋਰਿੰਡਾ ਇੰਸਪੈਕਟਰ ਗਗਨਦੀਪ ਸਿੰਘ ਅਤੇ ਏ.ਐੱਸ.ਆਈ. ਪਵਨਦੀਪ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਉਸਦਾ ਪਿਤਾ ਜਸਵੀਰ ਸਿੰਘ ਪੁੱਤਰ ਰੱਖਾਂ ਸਿੰਘ ਵਾਸੀ ਪਿੰਡ ਰਤਨਗੜ੍ਹ ਸੇਂਟ ਸੋਲਜਰ ਇੰਟਰਨੈਸ਼ਨਲ ਸਕੂਲ ਭਾਗੋਮਾਜਰਾ ਵਿਖੇ ਸਕਿਉਰਿਟੀ ਗਾਰਡ ਦੀ ਨੌਕਰੀ ਕਰਦੇ ਸਨ। ਜਦੋਂ ਉਸਦੇ ਪਿਤਾ ਜਸਵੀਰ ਸਿੰਘ ਸਾਈਕਲ ਸਵਾਰ ਹੋ ਕੇ ਡਿਊਟੀ ਤੋਂ ਵਾਪਸ ਆ ਰਹੇ ਸਨ ਤਾਂ ਪਿੰਡ ਮੜੌਲੀ ਖ਼ੁਰਦ ਦੇ ਬੱਸ ਸਟੈਂਡ ਨੇੜੇ ਇੱਕ ਮੋਟਰਸਾਈਕਲ ਨੰਬਰ ਪੀ.ਬੀ. 12 ਪੀ. 7669 ਨਾਲ ਹਾਦਸਾ ਵਾਪਰ ਗਿਆ। ਹਾਦਸੇ ਵਿਚ ਜਸਵੀਰ ਸਿੰਘ ਸਾਈਕਲ ਸਮੇਤ ਸੜਕ ਤੇ ਡਿਗ ਗਿਆ ਤੇ ਉਸਦੇ ਗੰਭੀਰ ਸੱਟਾਂ ਵੱਜੀਆਂ। ਰਾਹਗੀਰਾਂ ਦੀ ਮਦਦ ਨਾਲ ਜਸਵੀਰ ਸਿੰਘ ਨੂੰ ਸਿਵਲ ਹਸਪਤਾਲ ਮੋਰਿੰਡਾ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਮੋਰਿੰਡਾ ਪੁਲਿਸ ਨੇ ਗੁਰਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਮੋਟਰਸਾਈਕਲ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਟਿੱਬਾ ਟੱਪਰੀਆਂ ਬੱਸ ਸਟੈਂਡ ਲਾਗੇ ਸੜਕ ਦੇ ਕਿਨਾਰਿਆਂ ’ਤੇ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਅਗਲੀ ਖ਼ਬਰ ਮੋਰਿੰਡਾ ਇਲਾਕੇ ਦੇ ਵੱਖ-ਵੱਖ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿਚ ਲਗਾਇਆ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।