19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਟਿੱਬਾ ਟੱਪਰੀਆਂ ਬੱਸ ਸਟੈਂਡ ਲਾਗੇ ਸੜਕ ਦੇ ਕਿਨਾਰਿਆਂ ’ਤੇ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ

ਨੂਰਪੁਰ ਬੇਦੀ, 18 ਨਵੰਬਰ (ਵਿੰਦਰ ਪਾਲ ਝਾਂਡੀਆਂ)-ਹਲਕਾ ਰੂਪਨਗਰ ਦੇ ਪਿੰਡ ਟਿੱਬਾ ਟੱਪਰੀਆਂ ਵਿਖੇ ਬੱਸ ਸਟੈਂਡ ਦੇ ਨਜ਼ਦੀਕ ਸੜਕ ਦੇ ਨਾਲ ਲੱਗਦੀ ਕੱਚੀ ਬਰਮ ਨੂੰ ਪੱਕਾ ਕਰਨ ਦਾ ਕੰਮ ਲੋਕ ਨਿਰਮਾਣ ਵਿਭਾਗ ਵਲੋਂ ਜੰਗੀ ਪੱਧਰ ’ਤੇ ਕਰਵਾਇਆ ਜਾ ਰਿਹਾ ਹੈ। ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੇ ਗਏ ਇਸ ਕੰਮ ਤਹਿਤ ਸੜਕ ਦੇ ਕਿਨਾਰਿਆਂ ’ਤੇ ਇੰਟਰਲਾਕ ਟਾਈਲਾਂ ਲਗਾਈਆਂ ਜਾ ਰਹੀਆਂ ਹਨ, ਜਿਸ ਨਾਲ ਇਲਾਕੇ ਦੀ ਦਿੱਖ ਵਿਚ ਸੁਧਾਰ ਹੋਣ ਦੇ ਨਾਲ-ਨਾਲ ਆਵਾਜਾਈ ਨੂੰ ਵੀ ਸੁਚਾਰੂ ਬਣਾਉਣ ਵਿਚ ਮਦਦ ਮਿਲੇਗੀ।

ਅਜੀਤ ਡੈਸਕ 19-11-2026
ਨੂਰਪੁਰ ਬੇਦੀ, 18 ਨਵੰਬਰ (ਵਿੰਦਰ ਪਾਲ ਝਾਂਡੀਆਂ)-ਹਲਕਾ ਰੂਪਨਗਰ ਦੇ ਪਿੰਡ ਟਿੱਬਾ ਟੱਪਰੀਆਂ ਵਿਖੇ ਬੱਸ ਸਟੈਂਡ ਦੇ ਨਜ਼ਦੀਕ ਸੜਕ ਦੇ ਨਾਲ ਲੱਗਦੀ ਕੱਚੀ ਬਰਮ ਨੂੰ ਪੱਕਾ ਕਰਨ ਦਾ ਕੰਮ ਲੋਕ ਨਿਰਮਾਣ ਵਿਭਾਗ ਵਲੋਂ ਜੰਗੀ ਪੱਧਰ ’ਤੇ ਕਰਵਾਇਆ ਜਾ ਰਿਹਾ ਹੈ। ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੇ ਗਏ ਇਸ ਕੰਮ ਤਹਿਤ ਸੜਕ ਦੇ ਕਿਨਾਰਿਆਂ ’ਤੇ ਇੰਟਰਲਾਕ ਟਾਈਲਾਂ ਲਗਾਈਆਂ ਜਾ ਰਹੀਆਂ ਹਨ, ਜਿਸ ਨਾਲ ਇਲਾਕੇ ਦੀ ਦਿੱਖ ਵਿਚ ਸੁਧਾਰ ਹੋਣ ਦੇ ਨਾਲ-ਨਾਲ ਆਵਾਜਾਈ ਨੂੰ ਵੀ ਸੁਚਾਰੂ ਬਣਾਉਣ ਵਿਚ ਮਦਦ ਮਿਲੇਗੀ। ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਇਸ ਕੰਮ ਦੌਰਾਨ ਸੜਕ ਦੇ ਨਾਲ ਲੱਗਦੀ ਕੱਚੀ ਬਰਮ ਨੂੰ ਨਿਰਧਾਰਿਤ ਮਾਪਦੰਡਾਂ ਅਨੁਸਾਰ ਤਿਆਰ ਕਰਕੇ ਇੰਟਰਲਾਕ ਟਾਈਲਾਂ ਲਗਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਬੱਸ ਸਟੈਂਡ ਨੇੜੇ ਹੋਣ ਕਾਰਨ ਪੈਦਲ ਆਉਣ-ਜਾਣ ਵਾਲੇ ਲੋਕਾਂ ਅਤੇ ਸਵਾਰੀਆਂ ਨੂੰ ਵੀ ਸਹੂਲਤੇੇ ਮਿਲੇਗੀ। ਇਸ ਵਿਕਾਸ ਕਾਰਜ ਦੇ ਮੁਕੰਮਲ ਹੋਣ ਨਾਲ ਪਿੰਡ ਵਾਸੀਆਂ ਨੂੰ ਸਾਫ਼-ਸੁਥਰੀ ਅਤੇ ਸੁਵਿਧਾਜਨਕ ਸੜਕ ਕਿਨਾਰੇ ਦੀ ਜਗ੍ਹਾ ਉਪਲਬਧ ਹੋਵੇਗੀ।
ਪਿਛਲੀ ਖ਼ਬਰ ਹਾਦਸੇ ਵਿਚ ਨਵਾਂ ਵਿਆਹਿਆ ਜੋੜਾ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਸੜਕ ਹਾਦਸੇ ਵਿਚ ਸਾਈਕਲ ਸਵਾਰ ਦੀ ਮੌਤ, ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।