ਭਾਜਪਾ ਪਾਰਟੀ ਹੀ ਪੰਜਾਬ ਦੇ ਲੋਕਾਂ ਦੀ ਆਖ਼ਰੀ ਉਮੀਦ-ਸੋਨੀ
ਢੇਰ, 18 ਨਵੰਬਰ (ਸ਼ਿਵ ਕੁਮਾਰ ਕਾਲੀਆ)-ਭਾਜਪਾ ਪਾਰਟੀ ਸੰਗਠਨ ਪੰਜਾਬ ਦੇ ਕਾਰਜਕਾਰਨੀ ਦੇ ਮੈਂਬਰ ਅਤੇ ਸਾਬਕਾ ਮੰਡਲ ਪ੍ਰਧਾਨ ਬਲਜਿੰਦਰ ਪਾਲ ਸੋਨੀ ਭਨੂਪਲੀ ਨੇ ਅੱਜ ਭੁਨੂਪਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਜਪਾ ਪਾਰਟੀ ਹੀ ਪੰਜਾਬ ਦੇ ਲੋਕਾਂ ਦੀ ਆਖ਼ਰੀ ਉਮੀਦ ਹੈ, ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਚ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਨਜ਼ਰ ਆ ਰਹੀ ਹੈ। ਪੰਜਾਬ ਦੇ ਵਿਚ ਬੇਰੁਜ਼ਗਾਰੀ, ਨਸ਼ਾ, ਅਪਰਾਧਿਕ ਮਾਮਲੇ ਲਗਾਤਾਰ ਵੱਧ ਰਹੇ ਹਨ, ਉਨ੍ਹਾਂ ਕਿਹਾ ਕਿ ਪੰਜਾਬ ਦੇ ਜੋ ਅੱਜ ਹਾਲਾਤ ਹਨ ਕਿਸੇ ਸਮੇਂ ਇਹ ਹਾਲਾਤ ਬਿਹਾਰ ਵਿਚ ਸਨ।
ਢੇਰ, 18 ਨਵੰਬਰ (ਸ਼ਿਵ ਕੁਮਾਰ ਕਾਲੀਆ)-ਭਾਜਪਾ ਪਾਰਟੀ ਸੰਗਠਨ ਪੰਜਾਬ ਦੇ ਕਾਰਜਕਾਰਨੀ ਦੇ ਮੈਂਬਰ ਅਤੇ ਸਾਬਕਾ ਮੰਡਲ ਪ੍ਰਧਾਨ ਬਲਜਿੰਦਰ ਪਾਲ ਸੋਨੀ ਭਨੂਪਲੀ ਨੇ ਅੱਜ ਭੁਨੂਪਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਜਪਾ ਪਾਰਟੀ ਹੀ ਪੰਜਾਬ ਦੇ ਲੋਕਾਂ ਦੀ ਆਖ਼ਰੀ ਉਮੀਦ ਹੈ, ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਚ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਨਜ਼ਰ ਆ ਰਹੀ ਹੈ। ਪੰਜਾਬ ਦੇ ਵਿਚ ਬੇਰੁਜ਼ਗਾਰੀ, ਨਸ਼ਾ, ਅਪਰਾਧਿਕ ਮਾਮਲੇ ਲਗਾਤਾਰ ਵੱਧ ਰਹੇ ਹਨ, ਉਨ੍ਹਾਂ ਕਿਹਾ ਕਿ ਪੰਜਾਬ ਦੇ ਜੋ ਅੱਜ ਹਾਲਾਤ ਹਨ ਕਿਸੇ ਸਮੇਂ ਇਹ ਹਾਲਾਤ ਬਿਹਾਰ ਵਿਚ ਸਨ। ਪਰੰਤੂ ਉੱਥੇ ਜਦੋਂ ਦੀ ਜੋਗੀ ਦੀ ਸਰਕਾਰ ਬਣੀ ਹੈ । ਬਿਹਾਰ ਵਿਚ ਵੱਡਾ ਸੁਧਾਰ ਹੋਇਆ ਹੈ ਅਤੇ ਉੱਥੇ ਦੇ ਗ਼ਲਤ ਅਨਸਰ ਹੁਣ ਪੰਜਾਬ ਦੇ ਵਿਚ ਵੜ ਗਏ ਹਨ। ਜਿਨ੍ਹਾਂ ਨੂੰ ਪੰਜਾਬ ਵਿਚੋਂ ਸਿਰਫ਼ ਭਾਜਪਾ ਪਾਰਟੀ ਹੀ ਬਾਹਰ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੇ ਵਿਚ ਭਾਜਪਾ ਪਾਰਟੀ ਵਲੋਂ ਨਸ਼ਾ, ਸਮਾਜਿਕ ਅਪਰਾਧ, ਬੇਰੁਜ਼ਗਾਰੀ ਆਦਿ ਵਿਸ਼ਿਆਂ ੇੇਤੇ ਵੱਡੇ ਪੱਧਰ ’ਤੇ ਮੰਥਨ ਕੀਤਾ ਜਾ ਰਿਹਾ ਹੈ ਅਤੇ ਇਸ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿੱਤ ਸ਼ਾਹ ਪੰਜਾਬ ਦੇ ਲੋਕਾਂ ਨੂੰ ਦਿਲੋਂ ਪਿਆਰ ਕਰਦੇ ਹਨ ਅਤੇ ਵਿਧਾਨ ਸਭਾ ਚੋਣਾਂ ਦੇ ਵਿਚ ਪੰਜਾਬ ਵਿਚ ਭਾਜਪਾ ਪਾਰਟੀ ਦੀ ਹੀ ਸਰਕਾਰ ਬਣੇਗੀ। 18 ਆਰਪੀਆਰ06 ਬਲਜਿੰਦਰ ਪਾਲ ਸੋਨੀ