19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਭੂਰੀਵਾਲੇ ਟਿੱਬਾ ਨੰਗਲ ਕਾਲਜ ਦੀਆਂ ਵਿਦਿਆਰਥਣਾਂ ਨੇ ਏਡਜ਼ ਬਿਮਾਰੀ ਦੀ ਜਾਗਰੂਕਤਾ ਸੰਬੰਧੀ ਪੋਸਟਰ ਬਣਾਏੇ

ਨੂਰਪੁਰ ਬੇਦੀ, 18 ਨਵੰਬਰ (ਵਿੰਦਰ ਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਏਡਜ਼ ਦੀ ਭਿਆਨਕ ਬਿਮਾਰੀ ਤੋਂ ਜਾਗਰੂਕ ਹੋਣ ਲਈ ਵਿਦਿਆਰਥਣਾਂ ਨੇ ਬਹੁਤ ਹੀ ਸ਼ਲਾਘਾਯੋਗ ਅਤੇ ਖ਼ੂਬਸੂਰਤ ਤਰੀਕੇ ਨਾਲ ਪੋਸਟਰ ਬਣਾ ਕੇ ਹੋਰ ਵਿਦਿਆਰਥੀਆਂ ਨੂੰ ਵੀ ਜਾਗਰੂਕ ਕੀਤਾ ਗਿਆ । ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ.

ਅਜੀਤ ਡੈਸਕ 19-11-2026
ਨੂਰਪੁਰ ਬੇਦੀ, 18 ਨਵੰਬਰ (ਵਿੰਦਰ ਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਏਡਜ਼ ਦੀ ਭਿਆਨਕ ਬਿਮਾਰੀ ਤੋਂ ਜਾਗਰੂਕ ਹੋਣ ਲਈ ਵਿਦਿਆਰਥਣਾਂ ਨੇ ਬਹੁਤ ਹੀ ਸ਼ਲਾਘਾਯੋਗ ਅਤੇ ਖ਼ੂਬਸੂਰਤ ਤਰੀਕੇ ਨਾਲ ਪੋਸਟਰ ਬਣਾ ਕੇ ਹੋਰ ਵਿਦਿਆਰਥੀਆਂ ਨੂੰ ਵੀ ਜਾਗਰੂਕ ਕੀਤਾ ਗਿਆ । ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ. ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਨੈਕੋ ਦੇ ਕੋਆਰਡੀਨੇਟਰ ਪ੍ਰੋ. ਜਸਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸਾਰੇ ਵਿਦਿਆਰਥੀਆਂ ਨੇ ਜਿੱਥੇ ਇਸ ਬਿਮਾਰੀ ਤੋਂ ਬਚਣ ਲਈ ਹੋਕਾ ਦਿੱਤਾ ਉੱਥੇ ਹੀ ਬੀ. ਏ ਭਾਗ ਦੂਜਾ ਦੀਆਂ ਵਿਦਿਆਰਥਣਾਂ ਜੈਸਮੀਨ, ਅੰਮ੍ਰਿਤਜੋਤ ਅਤੇ ਮਧੂ ਨੇ ਬਹੁਤ ਵਧੀਆ ਪੋਸਟਰ ਮੇਕਿੰਗ ਦੀ ਤਰਜਮਾਨੀ ਕੀਤੀ ਗਈ । ਕਾਲਜ ਪ੍ਰਿੰਸੀਪਲ ਮੈਡਮ ਨਿਸ਼ਾ ਸ਼ਰਮਾ ਨੇ ਵੀ ਇਸ ਬਿਮਾਰੀ ਤੋਂ ਦੂਰ ਰਹਿਣ ਲਈ, ਕਿਵੇਂ ਫੈਲਦਾ ਹੈ ਅਤੇ ਇਸ ਦੇ ਬਚਾਅ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਅਤੇ ਰੋਕਥਾਮ ਲਈ ਸੁਚੇਤ ਕੀਤਾ ਗਿਆ । ਇਸ ਮੌਕੇ ’ਤੇ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ।
ਪਿਛਲੀ ਖ਼ਬਰ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲ ਖੇੜੀ ਦੇ ਨਵੇਂ ਬਣੇ ਐਡੀਸ਼ਨਲ ਕਮਰੇ ਦਾ ਉਦਘਾਟਨ ਅਗਲੀ ਖ਼ਬਰ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਚਿੰਤਾਜਨਕ-ਜਥੇ. ਔਲਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।