ਅੱਖਾਂ ਦਾ ਮੈਡੀਕਲ ਜਾਂਚ ਕੈਂਪ ਅੱਜ
ਖਰੜ, 19 ਨਵੰਬਰ (ਜੰਡਪੁਰੀ)-ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵਲੋਂ 20 ਨਵੰਬਰ ਨੂੰ ਦੁਸਹਿਰਾ ਗਰਾਊਂਡ ਵਿਖੇ ਅੱਖਾਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜੀਤੀ ਪਡਿਆਲਾ ਨੇ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨ ਦੇ ਨਾਲ-ਨਾਲ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਤੇ ਐਨਕਾਂ ਵੀ ਦਿੱਤੀਆਂ ਜਾਣਗੀਆਂ।
ਅਜੀਤ ਡੈਸਕ
20-11-2026