ਸ੍ਰੀ ਅਨੰਦਪੁਰ ਸਾਹਿਬ, 20 ਨਵੰਬਰ (ਜੇ. ਐਸ. ਨਿੱਕੂਵਾਲ)-ਪੰਜਾਬ ਮਨੁੱਖੀ ਅਧਿਕਾਰ ਸੰਗਠਨ ਸ੍ਰੀ ਅਨੰਦਪੁਰ ਸਾਹਿਬ ਯੂਨਿਟ ਦੇ ਸਰਪ੍ਰਸਤ, ਸੀਨੀਅਰ ਐਡਵੋਕੇਟ ਪਾਖਰ ਸਿੰਘ ਭੱਠਲ ਦਾ ਅੰਤਿਮ ਸੰਸਕਾਰ ਸਥਾਨਕ ਚਰਨ ਗੰਗਾ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ। ਐਡਵੋਕੇਟ ਭੱਠਲ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੋਤਰੇ ਐਡਵੋਕੇਟ ਸਿਮਰਜੀਤ ਸਿੰਘ ਭੱਠਲ ਵਲੋਂ ਦਿੱਤੀ ਗਈ। ਜ਼ਿਕਰਯੋਗ ਹੈ ਕਿ ਐਡਵੋਕੇਟ ਪਾਖਰ ਸਿੰਘ ਭੱਠਲ ਜਿਥੇ ਇਲਾਕੇ ਦੀਆਂ ਕਈ ਸੰਸਥਾਵਾਂ ਨਾਲ ਜੁੜੇ ਹੋਏ ਸਨ ਉਥੇ ਇਲਾਕੇ ਦੀ ਸਭ ਤੋਂ ਪੁਰਾਤਨ ਵਿੱਦਿਅਕ ਸੰਸਥਾ ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੱਤਰ ਵਿਹਾਰਕ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਚ ਸਲਾਹਕਾਰ ਵਜੋਂ ਵੀ ਸੇਵਾਵਾਂ ਨਿਭਾ ਰਹੇ ਸਨ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਵਾਲੀਆ, ਹਕੀਮ ਹਰਮਿੰਦਰਪਾਲ ਸਿੰਘ ਮਿਨਹਾਸ, ਸਾਬਕਾ ਪ੍ਰਧਾਨ ਦੌਲਤ ਸਿੰਘ ਚੱਬਰੇਵਾਲ, ਵਪਾਰ ਮੰਡਲ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਗੰਡਾ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਪ੍ਰਧਾਨ ਸਰਬਜੀਤ ਸਿੰਘ ਰੈਣੂੰ, ਐਡਵੋਕੇਟ ਜਸਵਿੰਦਰ ਸਿੰਘ ਢਿੱਲੋਂ, ਨੰਬਰਦਾਰ ਕੁਲਦੀਪ ਸਿੰਘ ਮਟੌਰ, ਹਲਕਾ ਕੁਆਰਡੀਨੇਟਰ ਦਿਆ ਸਿੰਘ ਸੰਧੂ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਵਾਲੀਆ, ਸਾਬਕਾ ਕੌਂਸਲਰ ਗੁਰਿੰਦਰ ਸਿੰਘ ਵਾਲੀਆ, ਕੌਂਸਲਰ ਸੁਖਦੇਵ ਸਿੰਘ ਬੀਟੀ, ਸਾਬਕਾ ਉਪ-ਜ਼ਿਲਾ ਸਿੱਖਿਆ ਅਧਿਕਾਰੀ ਸੁਰਿੰਦਰ ਪਾਲ ਸਿੰਘ, ਸੇਵਾ ਮੁਕਤ ਐਸ. ਡੀ. ਓ. ਰੇਸ਼ਮ ਲਾਲ, ਡਾਇਰੈਕਟਰ ਸਿੱਖਿਆ ਗੁਰਮਿੰਦਰ ਸਿੰਘ ਭੁੱਲਰ, ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ, ਸਰਕਲ ਪ੍ਰਧਾਨ ਸੁਰਿੰਦਰ ਸਿੰਘ ਮਟੌਰ, ਪ੍ਰਿੰਸੀਪਲ ਗੁਰਿੰਦਰ ਕੌਰ, ਸੇਵਾ ਮੁਕਤ ਪ੍ਰਿੰਸੀਪਲ ਦਰਸ਼ਨ ਸਿੰਘ ਭੱਠਲ, ਐਨ. ਸੀ. ਸੀ. ਅਫਸਰ ਰਣਜੀਤ ਸਿੰਘ, ਭਾਈ ਜਸਵੀਰ ਸਿੰਘ ਖਾਲਸਾ, ਡਾ. ਆਤਮਾ ਸਿੰਘ ਘੱਟੀਵਾਲ, ਆਤਮਾ ਸਿੰਘ ਰਾਣਾ, ਨੌਜਵਾਨ ਆਗੂ ਹਰਤੇਗਵੀਰ ਸਿੰਘ ਤੇਗੀ, ਆਪ ਆਗੂ ਬਚਿੱਤਰ ਸਿੰਘ, ਠੇਕੇਦਾਰ ਕਰਨੈਲ ਸਿੰਘ ਬਜਰੂੜ, ਐਡਵੋਕੇਟ ਜਗਵੰਤ ਸਿੰਘ ਮੀਆਂਪੁਰੀ, ਠੇਕੇਦਾਰ ਗੁਰਨਾਮ ਸਿੰਘ, ਐਡਵੋਕੇਟ ਹਰਪ੍ਰੀਤ ਸਿੰਘ ਖੋਖਰ, ਮੀਤ ਪ੍ਰਧਾਨ ਅਮਰ ਸੋਢੀ, ਮਾਸਟਰ ਲਾਲ ਸਿੰਘ, ਇਕਬਾਲ ਸਿੰਘ, ਭਾਗ ਸਿੰਘ ਭੈਣੀ, ਸਾਬਕਾ ਕੌਂਸਲਰ ਨਰਿੰਦਰ ਸੈਣੀ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਸੋਕ ਚੌਧਰੀ, ਐਡ. ਰਵਿੰਦਰ ਸਿੰਘ ਰਤਨ, ਐਡ. ਅਮਨਦੀਪ ਸਿੰਘ ਮਿਨਹਾਸ ਸਮੇਤ ਵੱਡੀ ਗਿਣਤੀ ਇਲਾਕਾ ਵਾਸੀ ਹਾਜ਼ਰ ਸਨ।