22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਇਰਵਿੰਗਜ਼ ਪਾਰਕ ਸਮਾਰਟ ਸਕੂਲ ਰਤਨਗੜ੍ਹ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੋਰਿੰਡਾ, 21 ਨਵੰਬਰ (ਪ੍ਰਿਤਪਾਲ ਸਿੰਘ)-ਇਰਵਿੰਗਜ਼ ਪਾਰਕ ਸਮਾਰਟ ਸਕੂਲ ਰਤਨਗੜ੍ਹ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸਕੂਲ ਵਿਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ।

ਅਜੀਤ ਡੈਸਕ 22-11-2026
ਮੋਰਿੰਡਾ, 21 ਨਵੰਬਰ (ਪ੍ਰਿਤਪਾਲ ਸਿੰਘ)-ਇਰਵਿੰਗਜ਼ ਪਾਰਕ ਸਮਾਰਟ ਸਕੂਲ ਰਤਨਗੜ੍ਹ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸਕੂਲ ਵਿਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ। ਇਸ ਦੌਰਾਨ ਵਿਦਿਆਰਥੀ, ਅਧਿਆਪਕ ਤੇ ਸਮੂਹ ਸਟਾਫ਼ ਮੈਂਬਰ ਇਕੱਠੇ ਹੋਏ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਨਗਰ ਕੀਰਤਨ ਵੀ ਸਜਾਇਆ, ਜਿਸ ਵਿਚ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੇ ਪੂਰੀ ਸ਼ਰਧਾ ਨਾਲ ਭਾਗ ਲਿਆ। ਨਗਰ ਕੀਰਤਨ ਨੇ ਸਿੱਖ ਪਰੰਪਰਾਵਾਂ ਦੀ ਸੁੰਦਰ ਝਲਕ ਪੇਸ਼ ਕੀਤੀ ਅਤੇ ਸੰਗਤਾਂ ਤੱਕ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਪਹੁੰਚਾਉਣ ਦਾ ਸੰਦੇਸ਼ ਦਿੱਤਾ। ਧਾਰਮਿਕ ਸਮਾਗਮਾਂ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਵਲੋਂ ਇਸ ਧਾਰਮਿਕ ਸਮਾਗਮ ਨੂੰ ਸਫਲ ਬਣਾਉਣ ਲਈ ਵਿਦਿਆਰਥੀਆਂ ਅਤੇ ਸਟਾਫ਼ ਦੇ ਸਾਂਝੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ-‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’-ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੀ ਸਮਾਪਤੀ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਤੇ ਖ਼ੁਸ਼ਹਾਲੀ ਲਈ ਅਰਦਾਸ ਨਾਲ ਹੋਈ।
ਪਿਛਲੀ ਖ਼ਬਰ ਵਿਧਾਇਕ ਦਿਨੇਸ਼ ਚੱਢਾ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ - ਵੱਖ ਪਰਿਵਾਰਾਂ ਨੇ ਕੀਤੀ ‘ ਆਪ ’ ਵਿਚ ਸ਼ਮੂਲੀਅਤ ਅਗਲੀ ਖ਼ਬਰ ਵਿਸ਼ੇਸ਼ ਲੋਕ ਅਦਾਲਤ ਦੌਰਾਨ 35 ਚੈੱਕ ਬਾਊਂਸ ਮਾਮਲਿਆਂ ਦਾ ਨਿਪਟਾਰਾ, 62,05,094 ਰੁਪਏ ਦੇ ਅਵਾਰਡ ਪਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।