22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੰਜਾਬ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ-ਰਾਣਾ ਕੇ.ਪੀ. ਸਿੰਘ

ਸੁਖਸਾਲ, 21 ਨਵੰਬਰ (ਧਰਮ ਪਾਲ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ ਹੈ ਤੇ ਸੂਬੇ ਦੇ ਲੋਕਾਂ ਦਾ ਇਸ ਸਰਕਾਰ ਤੋਂ ਪੂਰੀ ਤਰ੍ਹਾਂ ਮੋਹ ਭੰਗ ਹੋ ਚੁੱਕਾ ਹੈ। ਇਸ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ ਹੋਏ ਬੈਠੇ ਹਨ।

ਅਜੀਤ ਡੈਸਕ 22-11-2026
ਸੁਖਸਾਲ, 21 ਨਵੰਬਰ (ਧਰਮ ਪਾਲ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ ਹੈ ਤੇ ਸੂਬੇ ਦੇ ਲੋਕਾਂ ਦਾ ਇਸ ਸਰਕਾਰ ਤੋਂ ਪੂਰੀ ਤਰ੍ਹਾਂ ਮੋਹ ਭੰਗ ਹੋ ਚੁੱਕਾ ਹੈ। ਇਸ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ ਹੋਏ ਬੈਠੇ ਹਨ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਪਿੰਡ ਸੰਗਤਪੁਰ ਵਿਖੇ ਇਕ ਸਮਾਗਮ ਵਿਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੱਡੀਆਂ-ਵੱਡੀਆਂ ਗਰੰਟੀਆਂ ਦੇ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸੇ ਵੀ ਖੇਤਰ ਵਿਚ ਲੋਕਾਂ ਦੀਆਂ ਉਮੀਦਾਂ ਅਨੁਸਾਰ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਮਹਿੰਗਾਈ, ਬੇਰੁਜ਼ਗਾਰੀ, ਫਿਰੌਤੀ, ਗੈਂਗਸਟਰ ਵਾਰ ਆਦਿ ਸਿਖ਼ਰਾਂ ’ਤੇ ਹਨ, ਜਿਸ ਕਾਰਨ ਸੂਬੇ ਵਾਸੀ ਭਾਰੀ ਚਿੰਤਾ ਵਿਚ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਕੇ ਲੋਕ ਹੁਣ ਬਦਲਾਅ ਚਾਹੁੰਦੇ ਹਨ। ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਪਿਛਲੀ ਵਾਰ ਕੀਤੀ ਗ਼ਲਤੀ ਦੁਬਾਰਾ ਨਹੀਂ ਦੁਹਰਾਉਣਗੇ। ਉਨ੍ਹਾਂ ਕਿਹਾ ਕਿ ਕਹਾਵਤ ਹੈ ਕਿ ’ਕਾਠ ਦੀ ਹਾਂਡੀ ਵਾਰ-ਵਾਰ ਨਹੀਂ ਚੜ੍ਹਦੀ’ ਪਰ ਆਮ ਆਦਮੀ ਪਾਰਟੀ ਦੇ ਆਗੂ ਮੁੜ ਸੱਤਾ ਵਿਚ ਆਉਣ ਦੇ ਸੁਪਨੇ ਦੇਖ ਰਹੇ ਹਨ ਜਦਕਿ ਲੋਕ ਉਨ੍ਹਾਂ ਦੀਆਂ ਗੱਲਾਂ ’ਤੇ ਭਰੋਸਾ ਕਰਨ ਲਈ ਤਿਆਰ ਨਹੀਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੇ ਹੱਕ ਵਿਚ ਫ਼ਤਵਾ ਦੇ ਕੇ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਾਉਣਗੇ। ਇਸ ਮੌਕੇ ਸਥਾਨਕ ਕਾਂਗਰਸੀ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਇੰਦਰਾ ਹਾਈ ਸਕੂਲ ਕਾਈਨੌਰ ਵਿਖੇ ਡੇਂਗੂ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਕਿੱਤਾ ਮੁਖੀ ਸਿੱਖਿਆ ਨੂੰ ਵਿਹਾਰਕ ਤਜਰਬੇ ਨਾਲ ਜੋੜਨ ਲਈ ਸਕੂਲ ਬਜਰੂੜ ਦੇ ਵਿਦਿਆਰਥੀਆਂ ਨੇ ਲਗਾਇਆ ਵਿੱਦਿਅਕ ਟੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।