22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੰਜਾਬ ਸਰਕਾਰ ਤੋਂ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਮੁਲਾਜ਼ਮ ਪੂਰੀ ਤਰ੍ਹਾਂ ਖ਼ਫ਼ਾ

ਨੂਰਪੁਰ ਬੇਦੀ, 21 ਨਵੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਏਡਿਡ ਸਕੂਲਾਂ ਦੇ ਅਧਿਆਪਕਾਂ, ਹੋਰ ਕਰਮਚਾਰੀਆਂ ਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਕੀਤੇ ਜਾਣ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ ਨੇ 26 ਨਵੰਬਰ ਨੂੰ ਡੀ.

ਜਾਣਕਾਰੀ ਦਿੰਦੇ ਯੂਨੀਅਨ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਤੇ ਹੋਰ। ਤਸਵੀਰ : ਢੀਂਡਸਾ 22-11-2026
ਨੂਰਪੁਰ ਬੇਦੀ, 21 ਨਵੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਏਡਿਡ ਸਕੂਲਾਂ ਦੇ ਅਧਿਆਪਕਾਂ, ਹੋਰ ਕਰਮਚਾਰੀਆਂ ਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਕੀਤੇ ਜਾਣ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ ਨੇ 26 ਨਵੰਬਰ ਨੂੰ ਡੀ. ਪੀ. ਆਈ. ਦਫ਼ਤਰ, ਮੁਹਾਲੀ ਵਿਖੇ ਵਿਸ਼ਾਲ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਪੰਜਾਬ ਦੇ 18 ਜ਼ਿਲ੍ਹਿਆਂ ਨੂੰ ਪਿਛਲੇ ਅੱਠ ਮਹੀਨੇ ਤੋਂ ਤਨਖ਼ਾਹ ਗਰਾਂਟ ਜਾਰੀ ਨਹੀਂ ਕੀਤੀ, ਜਿਸ ਕਰਕੇ ਦੁਕਾਨਦਾਰਾਂ ਨੇ ਉਧਾਰ ਦੇਣਾ ਬੰਦ ਕਰ ਦਿੱਤਾ ਹੈ ਤੇ ਬੈਂਕਾਂ ਦੇ ਡਿਫਾਲਟਰ ਹੋ ਗਏ ਹਨ। ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਤੇ ਸੂਬਾ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਨੇ ਕਿਹਾ ਕਿ ਏਡਿਡ ਸਕੂਲਾਂ ਦੇ ਅਧਿਆਪਕ, ਹੋਰ ਕਰਮਚਾਰੀ ਅਤੇ ਸੇਵਾਮੁਕਤ ਮੁਲਾਜ਼ਮ ਲੰਬੇ ਸਮੇਂ ਤੋਂ ਅਨੇਕਾਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦਿਆਂ ਦੇ ਬਾਵਜੂਦ ਏਡਿਡ ਸਕੂਲਾਂ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦੇ ਅਨੁਸਾਰ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਬਿਨਾਂ ਕਿਸੇ ਸ਼ਰਤ ਸਰਕਾਰੀ ਸਕੂਲਾਂ ਵਿਚ ਮਰਜ਼ ਕਰੇ। ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਏਡਿਡ ਸਕੂਲਾਂ ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਗੰਭੀਰਤਾ ਨਾਲ ਨਿਪਟਾਰਾ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ 26 ਨਵੰਬਰ ਦੇ ਘਿਰਾਓ ਨੂੰ ਸਫਲ ਬਣਾਉਣ ਲਈ ਪੰਜਾਬ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਤੇ ਸੂਬਾਈ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਵੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਸੂਬਾ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਤੋਂ ਇਲਾਵਾ ਰਵੀ ਚੌਹਾਨ, ਮਹੇਸ਼ ਗੌਤਮ, ਪ੍ਰਿੰਸੀਪਲ ਜਗਦੀਪ ਸਿੰਘ ਮਾਵੀ, ਅਸ਼ੋਕ ਕੁਮਾਰ ਲੁਧਿਆਣਾ ਸਮੇਤ ਯੂਨੀਅਨ ਦੇ ਹੋਰ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਕੂਲ ਵਿਚ ਐਸ. ਐਸ. ਟੀ. ਮਾਡਲ ਮੇਕਿੰਗ ਪ੍ਰਦਰਸ਼ਨੀ ਤੇ ਕਰੀਅਰ ਗਾਈਡੈਂਸ ਲੈਕਚਰ ਦਾ ਆਯੋਜਨ ਅਗਲੀ ਖ਼ਬਰ ‘ ਇਨੋਵਿਸਟਾ-2026’ ਪ੍ਰਦਰਸ਼ਨੀ ’ਚ ਵਿਦਿਆਰਥੀਆਂ ਨੇ ਦਿਖਾਈ ਵਿਗਿਆਨਕ ਸੋਚ ਤੇ ਸਿਰਜਣਾਤਮਿਕ ਪ੍ਰਤਿਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।