ਆਯੁਸ਼ਮਾਨ ਅਰੋਗਿਆ ਕੇਂਦਰ ਅਕਬਰਪੁਰ ਨੇ ਪ੍ਰਵਾਸੀ ਆਬਾਦੀ ਵਾਲੇ ਖੇਤਰ ’ਚ ਲਗਾਇਆ ਟੀਕਾਕਰਨ ਕੈਂਪ
ਪੁਰਖਾਲੀ, 22 ਨਵੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਆਯੁਸ਼ਮਾਨ ਅਰੋਗਿਆ ਕੇਂਦਰ ਅਕਬਰਪੁਰ ਵਲੋਂ ਪ੍ਰਵਾਸੀ ਆਬਾਦੀ ਵਾਲੇ ਖੇਤਰ ਵਿਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ। ਇਸ ਕੈਂਪ ਦੌਰਾਨ ਪ੍ਰਵਾਸੀ ਪਰਿਵਾਰਾਂ ਦੇ ਬੱਚਿਆਂ ਤੇ ਗਰਭਵਤੀ ਔਰਤਾਂ ਨੂੰ ਸਰਕਾਰੀ ਟੀਕਾਕਰਨ ਪ੍ਰੋਗਰਾਮ ਤਹਿਤ ਲੋੜੀਂਦੇ ਟੀਕੇ ਲਗਾਏ ਗਏ ਅਤੇ ਉਨ੍ਹਾਂ ਨੂੰ ਟੀਕਾਕਰਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ।
ਅਜੀਤ ਡੈਸਕ
23-11-2026