22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਨਗਰ ਕੀਰਤਨ ਸਜਾਇਆ

ਢੇਰ, 22 ਨਵੰਬਰ (ਸ਼ਿਵ ਕੁਮਾਰ ਕਾਲੀਆ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਪਿੰਡ ਥਲੂਹ ਦੇ ਗੁਰਦੁਆਰਾ ਸਾਹਿਬ ਤੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ। ਪੰਜ ਪਿਆਰਿਆਂ ਦੀ ਅਗਵਾਈ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ’ਚ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਦੇ ਵਿਚ ਸ਼ਾਮਿਲ ਹੋਈਆਂ।

ਸਜਾਏ ਗਏ ਨਗਰ ਕੀਰਤਨ ਦੀ ਤਸਵੀਰ। ਤਸਵੀਰ : ਸ਼ਿਵ ਕੁਮਾਰ ਕਾਲੀਆ 23-11-2026
ਢੇਰ, 22 ਨਵੰਬਰ (ਸ਼ਿਵ ਕੁਮਾਰ ਕਾਲੀਆ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਪਿੰਡ ਥਲੂਹ ਦੇ ਗੁਰਦੁਆਰਾ ਸਾਹਿਬ ਤੋਂ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ। ਪੰਜ ਪਿਆਰਿਆਂ ਦੀ ਅਗਵਾਈ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ’ਚ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਦੇ ਵਿਚ ਸ਼ਾਮਿਲ ਹੋਈਆਂ। ਇਸ ਨਗਰ ਕੀਰਤਨ ਦਾ ਪਿੰਡ ਢਾਹੇ, ਬੇਹਲੂ, ਢੇਰ, ਸੂਰੇਵਾਲ, ਬੀਕਾਪੁਰ ਖੱਡ, ਗੰਭੀਰ ਪਰ ਵਿਖੇ ਪਹੁੰਚਣ ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ। ਇਸ ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਸਾਹਿਬ ਸ਼ਹੀਦੀ ਬਾਗ਼ ਪਿੰਡ ਮਜਾਰੀ ਵਿਖੇ ਕੀਤੀ ਗਈ। ਨਗਰ ਕੀਰਤਨ ਵਿਚ ਹਾਜ਼ਰ ਸੰਗਤਾਂ ਦੇ ਲਈ ਇਲਾਕੇ ਦੇ ਲੋਕਾਂ ਵਲੋਂ ਵੱਖ-ਵੱਖ ਪ੍ਰਕਾਰ ਦੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਨਗਰ ਕੀਰਤਨ ਦੇ ਵਿਚ ਪਿੰਡ ਬੀਕਾਪੁਰ ਦੀ ਸੰਗਤ ਦੀ ਸ਼ਰਧਾ ਸਭ ਤੋਂ ਵੱਧ ਵੇਖਣ ਨੂੰ ਮਿਲਦੀ ਹੈ ਜੋ ਕਿ ਆਪਣੇ ਪਿੰਡ ਤੋਂ ਕਾਫ਼ੀ ਦੂਰ ਖੱਡ ਟੱਪ ਕੇ ਜਿੱਥੇ ਨਗਰ ਕੀਰਤਨ ਦਾ ਸਵਾਗਤ ਕਰਦੇ ਹਨ, ਉਥੇ ਹੀ ਨਗਰ ਕੀਰਤਨ ਵਿਚ ਹਾਜ਼ਰ ਸੰਗਤਾਂ ਦੇ ਲਈ ਵੱਖ-ਵੱਖ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਵੀ ਕਰਦੇ ਹਨ। ਜਿਸ ਲਈ ਪਿੰਡ ਬੀਕਾਪੁਰ ਵਾਸੀ ਸਰਦਾਰ ਹਰਦੇਵ ਸਿੰਘ ਦੇਬੀ ਤੇ ਸਮੂਹ ਸੰਗਤ ਵਧਾਈ ਦੇ ਪਾਤਰ ਹਨ।
ਪਿਛਲੀ ਖ਼ਬਰ ਪਸ਼ੂ ਪਾਲਣ ਦੇ ਕਿੱਤੇ 'ਚ ਪਰਾਲੀ ਦੀ ਸੁਚੱਜੀ ਵਰਤੋਂ ਅਗਲੀ ਖ਼ਬਰ ਗੁੰਡਾਗਰਦੀ ਵਿਰੁੱਧ ਇਕਜੁੱਟ ਹੋਈਆਂ ਜਥੇਬੰਦੀਆਂ ਨੇ ਮੋੜਾ ਟੋਲ ਪਲਾਜ਼ਾ ਅੱਧਾ ਘੰਟਾ ਕਰਵਾਇਆ ਮੁਫ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।