ਮਜ਼ਦੂਰਾਂ ਦੀ ਜਥੇਬੰਦੀ ਵਲੋਂ ਪ੍ਰਕਾਸ਼ ਪੂਰਬ ਭਾਈ ਲਾਲੋ ਦਿਵਸ ਵਜੋਂ ਮਨਾਇਆ
ਸ੍ਰੀ ਚਮਕੌਰ ਸਾਹਿਬ, 25 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵਲੋਂ ਲੇਬਰ ਚੌਂਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ, ਭਾਈ ਲਾਲੋ ਦਿਵਸ ਵਜੋਂ ਮਨਾਇਆ ਗਿਆ। ਇਸ ਮੌਕੇ ਮਿਸਤਰੀਆਂ, ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਬਲਵਿੰਦਰ ਸਿੰਘ ਸਿਮਰੂ, ਇਫਟੂ ਦੇ ਜ਼ਿਲ੍ਹਾ ਸਕੱਤਰ ਮਲਾਗਰ ਸਿੰਘ ਖਮਾਣੋਂ, ਸੁਰਿੰਦਰ ਸਿੰਘ ਨੇ ਪਾਵਨ ਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਬਾਬੇ ਦੀ ਬਾਣੀ ਮਿਹਨਤਕਸ਼ ਲੋਕਾਂ ਨੂੰ ਕਿਰਤ ਕਰਨ, ਵੰਡ ਛਕਣ ਦਾ ਸੁਨੇਹਾ ਦਿੰਦੀ ਹੈ।
ਸ੍ਰੀ ਚਮਕੌਰ ਸਾਹਿਬ, 25 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵਲੋਂ ਲੇਬਰ ਚੌਂਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ, ਭਾਈ ਲਾਲੋ ਦਿਵਸ ਵਜੋਂ ਮਨਾਇਆ ਗਿਆ। ਇਸ ਮੌਕੇ ਮਿਸਤਰੀਆਂ, ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਬਲਵਿੰਦਰ ਸਿੰਘ ਸਿਮਰੂ, ਇਫਟੂ ਦੇ ਜ਼ਿਲ੍ਹਾ ਸਕੱਤਰ ਮਲਾਗਰ ਸਿੰਘ ਖਮਾਣੋਂ, ਸੁਰਿੰਦਰ ਸਿੰਘ ਨੇ ਪਾਵਨ ਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਬਾਬੇ ਦੀ ਬਾਣੀ ਮਿਹਨਤਕਸ਼ ਲੋਕਾਂ ਨੂੰ ਕਿਰਤ ਕਰਨ, ਵੰਡ ਛਕਣ ਦਾ ਸੁਨੇਹਾ ਦਿੰਦੀ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਅੱਜ ਪੰਜ ਸਾਲ ਬੀਤ ਜਾਣ ਉਪਰੰਤ ਉਸਾਰੀ ਨਾਲ ਸੰਬੰਧਿਤ ਮਜ਼ਦੂਰਾਂ ਦੀ ਭਲਾਈ ਲਈ ਇੱਕ ਵੀ ਐਲਾਨ ਨਹੀਂ ਕੀਤਾ। ਸਗੋਂ ਕੇਂਦਰ ਸਰਕਾਰ ਵਲੋਂ ਲਿਆਂਦੇ ਕਾਰਪੋਰੇਟ ਪੱਖੀ ਕਿਰਤ ਕਾਨੂੰਨਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ । ਇਨ੍ਹਾਂ ਆਗੂਆਂ ਨੇ ਕਿਹਾ ਕਿ ਪੰਜ ਸਾਲਾਂ ਵਿਚ ਸ੍ਰੀ ਚਮਕੌਰ ਸਾਹਿਬ ਦਾ ਲੇਬਰ ਚੌਂਕ ਅੱਜ ਵੀ ਬੁਨਿਆਦੀ ਸਹੂਲਤਾਂ ਨੂੰ ਤਰਸ ਰਿਹਾ ਹੈ। ਮਜ਼ਦੂਰਾਂ ਦੀਆਂ ਉਜ਼ਰਤਾਂ ਪੰਜ ਸਾਲ ਤੋਂ ਜਾਮ ਪਈਆਂ ਹਨ । ਕੱਚੇ ਕਾਮਿਆਂ ਨਾਲ ਵੱਡਾ ਧੋਖਾ ਕੀਤਾ ਜਾ ਰਿਹਾ ਹੈ। ਜਿਸ ਕਾਰਨ ਇਹ ਸਰਕਾਰ ਵਿਰੁੱਧ ਵੀ ਮਜ਼ਦੂਰਾਂ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਹਨੂਮਾਨ ਯਾਦਵ ਪ੍ਰਧਾਨ ਪ੍ਰਵਾਸੀ ਵਿੰਗ, ਅਜੈਬ ਸਿੰਘ ਸਮਾਣਾ, ਗੁਲਾਬ ਚੰਦ ਚੌਹਾਨ, ਹਰਮੇਸ਼ ਕੁਮਾਰ ਕਾਕਾ ,ਜੀਵਨ ਸਿੰਘ ਮਨਦੀਪ ਸਿੰਘ, ਗੁਰਮੇਲ ਸਿੰਘ, ਮਿਸਤਰੀ ਬਿੱਟੂ, ਪ੍ਰੀਤਮ ਸਿੰਘ, ਗੁਰਮੀਤ ਸਿੰਘ, ਮੱਖਣ ਸਿੰਘ ਆਦਿ ਹਾਜ਼ਰ ਸਨ।