27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸ੍ਰੀ ਚਮਕੌਰ ਸਾਹਿਬ ਵਿਖੇ ਗੁਰਪੁਰਬ ਸੇਵਾ ਸੁਸਾਇਟੀ ਨੇ ਸਜਾਇਆ ਨਗਰ ਕੀਰਤਨ

ਸ੍ਰੀ ਚਮਕੌਰ ਸਾਹਿਬ, 24 ਨਵੰਬਰ (ਜਗਮੋਹਣ ਸਿੰਘ ਨਾਰੰਗ)-ਗੁਰਪੁਰਬ ਸੇਵਾ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਵਲੋਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਾਹਿਬਾਨ ਦੀ ਅਗਵਾਈ ਹੇਠ ਇਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ, ਜਿਸ ਵਿਚ ਗਤਕਾ ਪਾਰਟੀਆਂ ਤੇ ਕੀਰਤਨੀ ਜਥੇ ਨਗਰ ਕੀਰਤਨ ਦੀ ਸੋਭਾ ਵਧਾ ਰਹੇ ਸਨ। ਇਹ ਨਗਰ ਕੀਰਤਨ ਇਥੋਂ ਦੇ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ, ਗੁਰਦੁਆਰਾ ਸ਼ਹੀਦੀ ਬੁਰਜ ਭਾਈ ਜੈਤਾ ਜੀ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਗੁਰਦੁਆਰਾ ਸ੍ਰੀ ਰਣਜੀਤ ਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਤਾੜੀ ਸਾਹਿਬ ਤੇ ਸ਼ਹੀਦ ਭਾਈ ਮਦਨ ਸਿੰਘ ਅਤੇ ਭਾਈ ਕਾਠਾ ਸਿੰਘ ਯਾਦਗਾਰੀ ਅਸਥਾਨ ਵਿਖੇ ਨਤਮਸਤਕ ਹੁੰਦਾ ਹੋਇਆ ਬਾਅਦ ਦੁਪਹਿਰ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸੰਪੂਰਨ ਹੋਇਆ।

ਸ੍ਰੀ ਚਮਕੌਰ ਸਾਹਿਬ ਵਿਖੇ ਸਜਾਏ ਨਗਰ ਕੀਰਤਨ ਦੀ ਤਸਵੀਰ। ਤਸਵੀਰ : ਜਗਮੋਹਣ ਸਿੰਘ ਨਾਰੰਗ 27-11-2026
ਸ੍ਰੀ ਚਮਕੌਰ ਸਾਹਿਬ, 24 ਨਵੰਬਰ (ਜਗਮੋਹਣ ਸਿੰਘ ਨਾਰੰਗ)-ਗੁਰਪੁਰਬ ਸੇਵਾ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਵਲੋਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਾਹਿਬਾਨ ਦੀ ਅਗਵਾਈ ਹੇਠ ਇਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ, ਜਿਸ ਵਿਚ ਗਤਕਾ ਪਾਰਟੀਆਂ ਤੇ ਕੀਰਤਨੀ ਜਥੇ ਨਗਰ ਕੀਰਤਨ ਦੀ ਸੋਭਾ ਵਧਾ ਰਹੇ ਸਨ। ਇਹ ਨਗਰ ਕੀਰਤਨ ਇਥੋਂ ਦੇ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ, ਗੁਰਦੁਆਰਾ ਸ਼ਹੀਦੀ ਬੁਰਜ ਭਾਈ ਜੈਤਾ ਜੀ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਗੁਰਦੁਆਰਾ ਸ੍ਰੀ ਰਣਜੀਤ ਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਤਾੜੀ ਸਾਹਿਬ ਤੇ ਸ਼ਹੀਦ ਭਾਈ ਮਦਨ ਸਿੰਘ ਅਤੇ ਭਾਈ ਕਾਠਾ ਸਿੰਘ ਯਾਦਗਾਰੀ ਅਸਥਾਨ ਵਿਖੇ ਨਤਮਸਤਕ ਹੁੰਦਾ ਹੋਇਆ ਬਾਅਦ ਦੁਪਹਿਰ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸੰਪੂਰਨ ਹੋਇਆ। ਨਗਰ ਕੀਰਤਨ ਦਾ ਥਾਂ ਥਾਂ ਸਵਾਗਤ ਕੀਤਾ ਅਤੇ ਸੰਗਤਾਂ ਵਲੋਂ ਕਈ ਥਾਵਾਂ ’ਤੇ ਲੰਗਰ ਵੀ ਲਗਾਏ ਹੋਏ ਸਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ, ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਗੁਰਮੁੱਖ ਸਿੰਘ ਢੋਲੇਵਾਲ, ਸੁਸਾਇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਮੱਕੜ, ਬੀਬੀ ਗੁਰਚਰਨ ਕੌਰ ਬਾਵਾ, ਰਿਟਾ: ਮੈਨੇਜਰ ਭਾਈ ਹਰਭਜਨ ਸਿੰਘ, ਨਿਰਭੈ ਸਿੰਘ, ਬਲਬੀਰ ਸਿੰਘ, ਅਵਤਾਰ ਸਿੰਘ ਘੁਮੰਣ, ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਸਵੀਰ ਸਿੰਘ, ਜਸਪ੍ਰੀਤ ਸਿੰਘ, ਮਾਸਟਰ ਅਵਤਾਰ ਸਿੰਘ ਧਨੋਆ, ਹਜ਼ੂਰ ਸਿੰਘ ਮੱਕੜ, ਕਰਨ ਮੱਕੜ, ਇਕਬਾਲ ਸਿੰਘ ਮਾਣੇਮਾਜਰਾ, ਨਰਿੰਦਰ ਸਿੰਘ, ਰਾਜਬੀਰ ਸਿੰਘ ਕੰਧੋਲਾ, ਸਵਰਨ ਸਿੰਘ ਸੈਣੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਪਰਮਜੀਤ ਸਿੰਘ ਪਿੰਕੀ ਪੁਰਖਾਲੀ ਦਲਿਤ ਵਿਕਾਸ ਬੋਰਡ ਜ਼ਿਲ੍ਹਾ ਰੂਪਨਗਰ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਬਲਵਿੰਦਰ ਸਿੰਘ ਲੋਦੀਪੁਰ ਨੇ ਗੱਡੇ ਜਿੱਤ ਦੇ ਝੰਡੇ, ਗੋਲਾ ਸੁੱਟਣ ’ਚ ਪੰਜਾਬ ਭਰ ’ਚੋਂ ਹਾਸਿਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।