27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਨਗਰ ਕੌਂਸਲ ਮੋਰਿੰਡਾ ਦੇ ਠੇਕਾ ਆਧਾਰਿਤ ਸਫ਼ਾਈ ਸੇਵਕਾਂ ਨੇ ਕੀਤੀ ਇਕੱਤਰਤਾ

ਮੋਰਿੰਡਾ, 26 ਨਵੰਬਰ (ਤਰਲੋਚਨ ਸਿੰਘ ਕੰਗ)-ਪੰਜਾਬ ਸਰਕਾਰ ਵਲੋਂ ਠੇਕਾ ਆਧਾਰਿਤ ਕੰਮ ਕਰਦੇ ਸਫ਼ਾਈ ਸੇਵਕਾਂ ਨੂੰ ਰੈਗੂਲਰ ਕਰਨ ਸੰਬੰਧੀ ਲੋੜੀਂਦੇ ਹੁਕਮ ਜਾਰੀ ਕਰਨ ’ਤੇ ਸਫ਼ਾਈ ਸੇਵਕਾਂ ਵਲੋਂ ਇਕੱਤਰਤਾ ਕੀਤੀ ਗਈ। ਜਿਸ ’ਚ ਸਫ਼ਾਈ ਸੇਵਕਾਂ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਖ਼ੁਸ਼ੀ ਦਾ ਇਜ਼ਹਾਰ ਕੀਤਾ ਅਤੇ ਕੌਂਸਲ ਪ੍ਰਧਾਨ ਜਗਪਾਲ ਸਿੰਘ ਜੌਲੀ ਦਾ ਧੰਨਵਾਦ ਕੀਤਾ।

ਅਜੀਤ ਡੈਸਕ 27-11-2026
ਮੋਰਿੰਡਾ, 26 ਨਵੰਬਰ (ਤਰਲੋਚਨ ਸਿੰਘ ਕੰਗ)-ਪੰਜਾਬ ਸਰਕਾਰ ਵਲੋਂ ਠੇਕਾ ਆਧਾਰਿਤ ਕੰਮ ਕਰਦੇ ਸਫ਼ਾਈ ਸੇਵਕਾਂ ਨੂੰ ਰੈਗੂਲਰ ਕਰਨ ਸੰਬੰਧੀ ਲੋੜੀਂਦੇ ਹੁਕਮ ਜਾਰੀ ਕਰਨ ’ਤੇ ਸਫ਼ਾਈ ਸੇਵਕਾਂ ਵਲੋਂ ਇਕੱਤਰਤਾ ਕੀਤੀ ਗਈ। ਜਿਸ ’ਚ ਸਫ਼ਾਈ ਸੇਵਕਾਂ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਖ਼ੁਸ਼ੀ ਦਾ ਇਜ਼ਹਾਰ ਕੀਤਾ ਅਤੇ ਕੌਂਸਲ ਪ੍ਰਧਾਨ ਜਗਪਾਲ ਸਿੰਘ ਜੌਲੀ ਦਾ ਧੰਨਵਾਦ ਕੀਤਾ। ਇਸ ਮੌਕੇ ਹਰਜਿੰਦਰ ਸਿੰਘ ਛਿੱਬਰ ਮੀਤ ਪ੍ਰਧਾਨ ਤੇ ਕੌਂਸਲਰ ਹਰਜੀਤ ਸਿੰਘ ਸੋਢੀ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਲੋਂ 23 ਨਵੰਬਰ 2026 ਨੂੰ ਜਾਰੀ ਪੱਤਰ ਵਿਚ ਨਗਰ ਕੌਂਸਲ ਮੋਰਿੰਡਾ ਦੇ ਮਤਾ ਨੰਬਰ 1 ਮਿਤੀ 31 ਅਗਸਤ 2026 ਦੇ ਆਧਾਰ ਤੇ 48 ਕਰਮਚਾਰੀਆਂ ਦੇ ਮਾਮਲੇ ਦੀ ਜਾਂਚ ਅਤੇ ਨਿਯਮਾਂ ਅਨੁਸਾਰ ਰੈਗੂਲਰ ਕਰਨ ਦੀ ਪ੍ਰਕਿਰਿਆ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਨਾਲ ਸਫ਼ਾਈ ਸੇਵਕ ਬਹੁਤ ਖ਼ੁਸ਼ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਕਰਮਚਾਰੀਆਂ ਦੀ ਯੋਗਤਾ, ਸੇਵਾ ਰਿਕਾਰਡ, ਉਮਰ ਤੇ ਹੋਰ ਲੋੜੀਂਦੀਆਂ ਸ਼ਰਤਾਂ ਦੀ ਜਾਂਚ ਕਰਨ ਤੋਂ ਬਾਅਦ ਜਲਦ ਹੀ ਮਨਜ਼ੂਰ ਸ਼ੁਦਾ ਖ਼ਾਲੀ ਅਸਾਮੀਆਂ ਦੇ ਵਿਰੁੱਧ ਨਿਯਮਾਂ ਅਨੁਸਾਰ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ।
ਪਿਛਲੀ ਖ਼ਬਰ ਮਸਟਰੋਲ ਵਰਕਰ ਯੂਨੀਅਨ ਨੂੰ ਛੱਡ ਕੇ ਸਾਥੀਆਂ ਨੇ ਪੀ. ਡਬਲਿਊ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰ ਯੂਨੀਅਨ ਵਿਚ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਪਰਮਜੀਤ ਸਿੰਘ ਪਿੰਕੀ ਪੁਰਖਾਲੀ ਦਲਿਤ ਵਿਕਾਸ ਬੋਰਡ ਜ਼ਿਲ੍ਹਾ ਰੂਪਨਗਰ ਦੇ ਚੇਅਰਮੈਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।