ਇਸਤਰੀ ਅਕਾਲੀ ਦਲ ਦੇ ਜਨਰਲ ਸਕੱਤਰ ਬੀਬੀ ਬਲਜਿੰਦਰ ਕੌਰ ਕਲਵਾਂ ਦਾ ਕੀਤਾ ਸਨਮਾਨ
ਕਾਹਨਪੁਰ ਖੂਹੀ, 27 ਨਵੰਬਰ (ਗੁਰਬੀਰ ਸਿੰਘ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਨਵ ਨਿਯੁਕਤ ਸੂਬਾ ਜਨਰਲ ਸਕੱਤਰ ਬੀਬੀ ਬਲਜਿੰਦਰ ਕੌਰ ਕਲਵਾਂ ਨੂੰ ਉਨ੍ਹਾਂ ਦੇ ਪਿੰਡ ਕਲਵਾਂ ਵਿਖੇ ਪਿੰਡ ਦੇ ਮਹਿਲਾ ਵਿੰਗ ਵਲੋਂ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਬੀਬੀ ਬਲਜਿੰਦਰ ਕੌਰ ਨੇ ਸਮੂਹ ਮਹਿਲਾ ਵਿੰਗ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਯਕੀਨ ਦਿਵਾਇਆ ਕਿ ਉਹ ਮਹਿਲਾਵਾਂ ਦੇ ਅਧਿਕਾਰਾਂ ਲਈ ਹਮੇਸ਼ਾਂ ਤੱਤਪਰ ਰਹਿਣਗੇ।
ਅਜੀਤ ਡੈਸਕ
28-11-2026