27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ’ਚ ਸੁਰੱਖਿਅਤ ਬਚਪਨ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ

ਨੂਰਪੁਰ ਬੇਦੀ, 27 ਨਵੰਬਰ (ਢੀਂਡਸਾ)-ਡੀ. ਏ.

ਅਜੀਤ ਡੈਸਕ 28-11-2026
ਨੂਰਪੁਰ ਬੇਦੀ, 27 ਨਵੰਬਰ (ਢੀਂਡਸਾ)-ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਵਲੋਂ ਜੱਜ ਪ੍ਰਭਜੋਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੱਚਿਆਂ ਦੀ ਸੁਰੱਖਿਆ, ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਤੇ ਜਿਣਸੀ ਸ਼ੋਸ਼ਣ ਤੋਂ ਬਚਾਅ ਸੰਬੰਧੀ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ, ਜਿਸ ’ਚ ਸਿਵਲ ਜੱਜ ਪ੍ਰਭਜੋਤ ਕੌਰ ਤੇ ਐਡਵੋਕੇਟ ਨੈਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦੇ ਹੋਇਆ ਕਿਹਾ ਕਿ ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੇ ਨਾਲ ਨਾਲ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਤੇ ਅਣਸੁਖਾਵੀਂ ਘਟਨਾ ਤੋਂ ਆਪਣਾ ਬਚਾਅ ਕਰਨ ਲਈ ਲੋੜੀਂਦੀ ਜਾਣਕਾਰੀ ਦੇਣਾ ਹੈ। ਉਨ੍ਹਾਂ ਨੇ ਬੱਚਿਆਂ ਵਿਰੁੱਧ ਹੋਣ ਵਾਲੇ ਜਿਨਸੀ ਅਪਰਾਧਾਂ, ਉਨ੍ਹਾਂ ਦੀ ਰੋਕਥਾਮ ਲਈ ਬਣਾਏ ਗਏ ਕਾਨੂੰਨਾਂ ਤੇ ਬੱਚਿਆਂ ਨੂੰ ਪ੍ਰਾਪਤ ਕਾਨੂੰਨੀ ਸੁਰੱਖਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੂੰ ਨਿੱਜੀ ਸੁਰੱਖਿਆ, ਚੰਗੇ ਅਤੇ ਮਾੜੇ ਟੱਚ ਦੀ ਪਛਾਣ, ਅਣਜਾਣ ਵਿਅਕਤੀਆਂ ਤੋਂ ਸਾਵਧਾਨ ਰਹਿਣ ਤੇ ਕਿਸੇ ਵੀ ਅਣਸੁਖਾਂਵੀ ਸਥਿਤੀ ਵਿਚ ਬਿਨਾਂ ਕਿਸੇ ਡਰ ਦੇ ਆਵਾਜ਼ ਉਠਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਾਗਰੂਕਤਾ ਹੀ ਬੱਚਿਆਂ ਨੂੰ ਅਪਰਾਧਾਂ ਤੇ ਸ਼ੋਸ਼ਣ ਤੋਂ ਬਚਾਉਣ ਦਾ ਸਭ ਤੋਂ ਮਹੱਤਵਪੂਰਨ ਸਾਧਨ ਹੈ। ਬੱਚੇ ਸਾਡਾ ਆਉਣ ਵਾਲਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਤੇ ਡਰ ਮੁਕਤ ਅਤੇ ਸਿਹਤਮੰਦ ਵਾਤਾਵਰਣ ਦੇਣਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਹਰਦੀਪ ਸਿੰਘ ਨੇ ਸਿਵਲ ਜੱਜ ਪ੍ਰਭਜੋਤ ਕੌਰ ਤੇ ਐਡਵੋਕੇਟ ਨੈਨਾ, ਪੀ. ਐਲ. ਵੀ. ਪਵਨ ਕੁਮਾਰ-2 ਦਾ ਸਕੂਲ ਵਿਚ ਪਹੁੰਚਣ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਜਾਗਰੂਕਤਾ ਸੈਮੀਨਾਰ ਵਿਦਿਆਰਥੀਆਂ ਦੀ ਸ਼ਖ਼ਸੀਅਤ ਨਿਖਾਰਨ ਤੇ ਉਨ੍ਹਾਂ ਨੂੰ ਜ਼ਿੰਮੇਵਾਰ ਤੇ ਸੁਚੇਤ ਨਾਗਰਿਕ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਸੈਮੀਨਾਰ ਵਿਦਿਆਰਥੀਆਂ ਲਈ ਬੇਹੱਦ ਲਾਹੇਵੰਦ ਤੇ ਗਿਆਨ ਵਰਧਕ ਸਾਬਤ ਹੋਵੇਗਾ। ਇਸ ਮੌਕੇ ਮਾ ਹਰਸ਼ਰਨ ਸਿੰਘ, ਹਰੀਸ਼ ਸੋਨੀ, ਮੈਡਮ ਸੁਨੀਤਾ ਦਿਵੇਦੀ ਤੇ ਸਕੂਲ ਦਾ ਸਟਾਫ਼ ਹਾਜ਼ਰ ਸੀ ।
ਪਿਛਲੀ ਖ਼ਬਰ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਜੀਤ ਸਿੰਘ ਵਲੋਂ ਸੰਵਿਧਾਨ ਦਿਵਸ ਮੌਕੇ ਜ਼ਿਲ੍ਹਾ ਜੇਲ੍ਹ ਰੂਪਨਗਰ ਦਾ ਦੌਰਾ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਮੁੱਦਿਆਂ ਲਈ ਨਹੀਂ, ਬਲਕਿ ਕੁਰਸੀ ਲਈ ਗੱਠਜੋੜ- ਗੁਰਦਰਸ਼ਨ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।