27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮਧੂਵਨ ਵਾਟਿਕਾ ਪਬਲਿਕ ਸਕੂਲ ਦੀ 21ਵੀਂ ਸਪੋਰਟਸ ਮੀਟ ਦਾ ਸ਼ਾਨਦਾਰ ਆਗਾਜ਼, ਖਿਡਾਰੀਆਂ ਨੇ ਦਿਖਾਇਆ ਦਮ

ਨੂਰਪੁਰ ਬੇਦੀ, 27 ਨਵੰਬਰ (ਵਿੰਦਰ ਪਾਲ ਝਾਂਡੀਆਂ)-ਨਾਮਵਰ ਵਿੱਦਿਅਕ ਸੰਸਥਾ ਮਧੂਬਨ ਵਾਟਿਕਾ ਪਬਲਿਕ ਸਕੂਲ, ਅਸਮਾਨਪੁਰ ਵਿਖੇ ਦੋ ਰੋਜ਼ਾ 21ਵੀਂ ਸਾਲਾਨਾ ਸਪੋਰਟਸ ਮੀਟ ਦਾ ਸ਼ਾਨਦਾਰ ਆਗਾਜ਼ ਹੋਇਆ। ਇਸ ਮੌਕੇ ਸਕੂਲ ਦੇ ਚੇਅਰਮੈਨ ਅਮਿਤ ਚੱਢਾ, ਮੈਨੇਜਿੰਗ ਡਾਇਰੈਕਟਰ ਕੇਸ਼ਵ ਕੁਮਾਰ, ਅਮਨ ਕੁਮਾਰ ਚੱਢਾ, ਮੈਡਮ ਦੀਪਿਕਾ ਪੁਰੀ ਤੇ ਮੈਡਮ ਅਨੂ ਕੌਸ਼ਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 28-11-2026
ਨੂਰਪੁਰ ਬੇਦੀ, 27 ਨਵੰਬਰ (ਵਿੰਦਰ ਪਾਲ ਝਾਂਡੀਆਂ)-ਨਾਮਵਰ ਵਿੱਦਿਅਕ ਸੰਸਥਾ ਮਧੂਬਨ ਵਾਟਿਕਾ ਪਬਲਿਕ ਸਕੂਲ, ਅਸਮਾਨਪੁਰ ਵਿਖੇ ਦੋ ਰੋਜ਼ਾ 21ਵੀਂ ਸਾਲਾਨਾ ਸਪੋਰਟਸ ਮੀਟ ਦਾ ਸ਼ਾਨਦਾਰ ਆਗਾਜ਼ ਹੋਇਆ। ਇਸ ਮੌਕੇ ਸਕੂਲ ਦੇ ਚੇਅਰਮੈਨ ਅਮਿਤ ਚੱਢਾ, ਮੈਨੇਜਿੰਗ ਡਾਇਰੈਕਟਰ ਕੇਸ਼ਵ ਕੁਮਾਰ, ਅਮਨ ਕੁਮਾਰ ਚੱਢਾ, ਮੈਡਮ ਦੀਪਿਕਾ ਪੁਰੀ ਤੇ ਮੈਡਮ ਅਨੂ ਕੌਸ਼ਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਕੂਲ ਪਹੁੰਚਣ ’ਤੇ ਸਮੁੱਚੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨਾਂ ਵਲੋਂ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ। ਉਪਰੰਤ ਗੋਰੀ, ਆਕਾਸ਼, ਅਗਨੀ, ਵਾਯੂ ਤੇ ਪ੍ਰਿਥਵੀ ਹਾਊਸ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਪੇਸ਼ ਕਰਦਿਆਂ ਮੁੱਖ ਮਹਿਮਾਨਾਂ ਨੂੰ ਸਲਾਮੀ ਦਿੱਤੀ ਗਈ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਅਮਿਤ ਚੱਢਾ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਨਿਖਾਰਨ ਤੇ ਉਨ੍ਹਾਂ ਅੰਦਰ ਸਕਾਰਾਤਮਿਕ ਸੋਚ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀਂ, ਸਗੋਂ ਇਹ ਜੀਵਨ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ, ਜਿੱਤ ਪ੍ਰਾਪਤ ਕਰਨ ਦਾ ਜਜ਼ਬਾ ਪੈਦਾ ਕਰਨ ਤੇ ਹਾਰ-ਜਿੱਤ ਨੂੰ ਖਿੜੇ ਮੱਥੇ ਸਵੀਕਾਰ ਕਰਨ ਦੀ ਸਿੱਖਿਆ ਵੀ ਦਿੰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਪਰੰਤ ਉਨ੍ਹਾਂ ਵਲੋਂ ਸਾਲਾਨਾ ਅਥਲੈਟਿਕਸ ਮੀਟ ਸ਼ੁਰੂ ਕਰਨ ਦੀ ਰਸਮੀ ਪ੍ਰਵਾਨਗੀ ਦਿੱਤੀ ਗਈ। ਸਪੋਰਟਸ ਮੀਟ ਦੇ ਪਹਿਲੇ ਦਿਨ ਨੰਨ੍ਹੇ-ਮੁੰਨੇ ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਆਪਣੀ ਪ੍ਰਤਿਭਾ ਅਤੇ ਜੋਸ਼ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਰੌਚਕ ਖੇਡਾਂ ਨੇ ਮੌਜੂਦ ਮਹਿਮਾਨਾਂ ਅਤੇ ਦਰਸ਼ਕਾਂ ਦਾ ਖ਼ੂਬ ਮਨੋਰੰਜਨ ਕੀਤਾ ਅਤੇ ਪੂਰਾ ਮਾਹੌਲ ਤਾੜੀਆਂ ਤੇ ਹੌਸਲਾ ਅਫਜਾਈ ਨਾਲ ਗੂੰਜ ਉੱਠਿਆ। ਸਮਾਗਮ ਦੇ ਅੰਤ ’ਚ ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਰਹੇ ਖਿਡਾਰੀਆਂ ਨੂੰ ਤਗਮੇ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਦੋ ਰੋਜ਼ਾ ਸਪੋਰਟਸ ਮੀਟ ਦਾ ਪਹਿਲਾ ਦਿਨ ਉਤਸ਼ਾਹ, ਅਨੁਸ਼ਾਸਨ ਅਤੇ ਖੇਡ ਭਾਵਨਾ ਦੀਆਂ ਯਾਦਗਾਰ ਛਾਪਾਂ ਛੱਡਦਾ ਹੋਇਆ ਸਮਾਪਤ ਹੋਇਆ।
ਪਿਛਲੀ ਖ਼ਬਰ ਗੁਰਦਰਸ਼ਨ ਸਿੰਘ ਜੋਗਾ ਅਕਾਲੀ ਦਲ ਸਰਕਲ ਮੋਰਿੰਡਾ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਨੂਰਪੁਰ ਬੇਦੀ ਵਿਖੇ ਲਾਲਪੁਰਾ ਦੀ ਅਗਵਾਈ ਹੇਠ ਭਾਜਪਾ ਦੀ ਸਰਕਲ ਕਾਰਜਕਾਰਨੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।