27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

‘ਖੇਡਾਂ ਵਤਨ ਪੰਜਾਬ ਦੀਆਂ’ੀ ਦੇ ਰਾਜ ਪੱਧਰੀ ਗਤਕਾ ਮੁਕਾਬਲਿਆਂ ਵਿਚ ਖ਼ਾਲਸਾ ਸਕੂਲ ਦੇ ਖਿਡਾਰੀਆਂ ਦਾ ਵਧੀਆ ਪ੍ਰਦਰਸ਼ਨ

ਰੂਪਨਗਰ, 27 ਨਵੰਬਰ (ਸਤਨਾਮ ਸਿੰਘ ਸੱਤੀ)-ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਤਹਿਤ ਰਾਜ ਪੱਧਰੀ ਗਤਕਾ ਮੁਕਾਬਲੇ ਹੰਸਾਲੀ ਸਾਹਿਬ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਕਰਵਾਏ ਗਏ। ਮੁਕਾਬਲਿਆਂ ਵਿਚ ਖ਼ਾਲਸਾ ਮਾਡਲ ਸਕੂਲ ਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਦੋ ਮੁਕਾਬਲਿਆਂ ਵਿਚ ਤੀਜੇ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ।

ਅਜੀਤ ਡੈਸਕ 28-11-2026
ਰੂਪਨਗਰ, 27 ਨਵੰਬਰ (ਸਤਨਾਮ ਸਿੰਘ ਸੱਤੀ)-ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਤਹਿਤ ਰਾਜ ਪੱਧਰੀ ਗਤਕਾ ਮੁਕਾਬਲੇ ਹੰਸਾਲੀ ਸਾਹਿਬ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਕਰਵਾਏ ਗਏ। ਮੁਕਾਬਲਿਆਂ ਵਿਚ ਖ਼ਾਲਸਾ ਮਾਡਲ ਸਕੂਲ ਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਦੋ ਮੁਕਾਬਲਿਆਂ ਵਿਚ ਤੀਜੇ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਮੁਕਾਬਲਿਆਂ ਦੌਰਾਨ ਅੰਡਰ-14 ਸਿੰਗਲ ਸੋਟੀ ਵਿਅਕਤੀਗਤ ਵਰਗ ਵਿਚ ਹਰਜੋਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ, ਜਦਕਿ ਅੰਡਰ-17 ਸਿੰਗਲ ਸੋਟੀ ਟੀਮ ਮੁਕਾਬਲੇ ਵਿਚ ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ ਤੇ ਹਰਮਨਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਹਰਬੰਸ ਸਿੰਘ ਕੰਧੋਲਾ, ਮੈਨੇਜਰ ਅੰਬਾਲਾ ਬੋਰਡ ਆਫ਼ ਐਜੂਕੇਸ਼ਨ ਨੇ ਜੇਤੂ ਖਿਡਾਰੀਆਂ ਅਤੇ ਕੋਚ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀਆਂ ਗਤਕਾ ਕੋਚ ਤਰਨਜੀਤ ਸਿੰਘ ਦੀ ਅਣਥੱਕ ਮਿਹਨਤ ਅਤੇ ਯੋਗ ਅਗਵਾਈ ਸਦਕਾ ਸੰਭਵ ਹੋਈਆਂ ਹਨ। ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਗਤਕਾ ਸਿਰਫ਼ ਇੱਕ ਖੇਡ ਹੀ ਨਹੀਂ, ਸਗੋਂ ਸਾਡੀ ਅਮੀਰ ਸਭਿਆਚਾਰਕ ਵਿਰਾਸਤ ਅਤੇ ਸਿੱਖ ਇਤਿਹਾਸ ਨਾਲ ਜੁੜੀ ਹੋਈ ਪਛਾਣ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ-ਚੜ੍ਹ ਕੇ ਭਾਗ ਲੈਣ ਤੇ ਆਪਣੇ ਸਕੂਲ, ਮਾਪਿਆਂ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰਨ। ਇਸ ਮੌਕੇ ਨਵਤੇਜ ਸਿੰਘ, ਗੁਰਪ੍ਰੀਤ ਕੌਰ ਇੰਚਾਰਜ ਖ਼ਾਲਸਾ ਮਾਡਲ ਸਕੂਲ, ਗਤਕਾ ਕੋਚ ਤਰਨਜੀਤ ਸਿੰਘ, ਬਲਜਿੰਦਰ ਕੌਰ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਕਾਈ ਬੂਰਮਾਜਰਾ ਦੀ ਮੀਟਿੰਗ ਅਗਲੀ ਖ਼ਬਰ ਗੁਰਦਰਸ਼ਨ ਸਿੰਘ ਜੋਗਾ ਅਕਾਲੀ ਦਲ ਸਰਕਲ ਮੋਰਿੰਡਾ ਦੇ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।