28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਖ਼ਾਲਸਾ ਮਾਡਲ ਸਕੂਲ ਵਿਖੇ ਸਮਾਜਿਕ ਵਿਗਿਆਨ ਮੇਲਾ ਕਰਵਾਇਆ

ਰੂਪਨਗਰ, 28 ਨਵੰਬਰ (ਯਸ਼ਵੰਤ ਬੰਸੀ)-ਖ਼ਾਲਸਾ ਮਾਡਲ ਸਕੂਲ ਰੂਪਨਗਰ ਵਿਖੇ ਇੰਟਰ ਹਾਊਸ ਸਮਾਜਿਕ ਵਿਗਿਆਨ ਮੇਲਾ ਕਰਵਾਇਆ, ਜਿਸ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਨੇ ਵੱਖ-ਵੱਖ ਮਾਡਲ ਤੇ ਚਾਰਟ ਤਿਆਰ ਕਰਕੇ ਪ੍ਰਦਰਸ਼ਿਤ ਕੀਤੇ।

ਅਜੀਤ ਡੈਸਕ 29-11-2026
ਰੂਪਨਗਰ, 28 ਨਵੰਬਰ (ਯਸ਼ਵੰਤ ਬੰਸੀ)-ਖ਼ਾਲਸਾ ਮਾਡਲ ਸਕੂਲ ਰੂਪਨਗਰ ਵਿਖੇ ਇੰਟਰ ਹਾਊਸ ਸਮਾਜਿਕ ਵਿਗਿਆਨ ਮੇਲਾ ਕਰਵਾਇਆ, ਜਿਸ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਨੇ ਵੱਖ-ਵੱਖ ਮਾਡਲ ਤੇ ਚਾਰਟ ਤਿਆਰ ਕਰਕੇ ਪ੍ਰਦਰਸ਼ਿਤ ਕੀਤੇ। ਮੇਲੇ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਛੇਵੀਂ ਜਮਾਤ ਵਿਚ ਜਸਪ੍ਰੀਤ ਕੌਰ ਤੇ ਕਾਜਲ ਨੇ ਪਹਿਲਾ ਸਥਾਨ, ਸੀਰਤ ਕੌਰ ਤੇ ਹਰਕੀਰਤ ਕੌਰ ਨੇ ਦੂਜਾ ਸਥਾਨ ਤੇ ਹਿਮਾਂਸ਼ੂ ਤੇ ਹਿਮਾਂਸ਼ੀ ਨੇ ਤੀਜਾ ਸਥਾਨ ਹਾਸਿਲ ਕੀਤਾ। ਸੱਤਵੀਂ ਜਮਾਤ ਵਿਚ ਸਹਿਜਦੀਪ ਕੌਰ ਤੇ ਦਕਸ਼ ਸ਼ਰਮਾ ਨੇ ਪਹਿਲਾ ਸਥਾਨ, ਸਹਿਜਪ੍ਰੀਤ ਕੌਰ ਤੇ ਦਿਲਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਨਿਸ਼ਾ ਮਹਿਰਾ ਤੇ ਜਸਮੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਅੱਠਵੀਂ ਜਮਾਤ ਵਿਚ ਮਾਨਵੇਸ਼ ਤੇ ਚਾਹਤ ਵਰਮਾ ਨੇ ਪਹਿਲਾ ਸਥਾਨ, ਵਿਵੇਕ ਤੇ ਸਹਿਜਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਪ੍ਰਭਜੋਤ ਕੌਰ ਤੇ ਅਨੰਨਿਆ ਨੇ ਤੀਜਾ ਸਥਾਨ ਹਾਸਿਲ ਕੀਤਾ। ਮੁਕਾਬਲਿਆਂ ’ਚ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਪਹਿਲਾ ਸਥਾਨ, ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਦੂਜਾ ਸਥਾਨ ਤੇ ਸਾਹਿਬਜ਼ਾਦਾ ਜੋਰਾਵਰ ਸਿੰਘ ਹਾਊਸ ਨੇ ਤੀਜਾ ਸਥਾਨ ਹਾਸਿਲ ਕੀਤਾ। ਮੁਕਾਬਲੇ ਵਿਚ ਅਸ਼ੋਕ ਸ਼ਰਮਾ ਤੇ ਰਾਕੇਸ਼ ਸ਼ਰਮਾ ਨੇ ਜੱਜਾਂ ਦੀ ਭੂਮਿਕਾ ਨਿਭਾਈ। ਜੱਜਾਂ ਵਲੋਂ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ ਗਈ। ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ਼ ਐਜੂਕੇਸ਼ਨ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸੁਖਪ੍ਰੀਤ ਕੌਰ, ਗੁਰਪ੍ਰੀਤ ਕੌਰ ਇੰਚਾਰਜ ਖ਼ਾਲਸਾ ਮਾਡਲ ਸਕੂਲ, ਬਲਜੀਤ ਕੌਰ, ਵਿਜੇ ਲਕਸ਼ਮੀ, ਸ਼ੈਲਜਾ ਸ਼ਰਮਾ, ਗੁਰਵਿੰਦਰ ਕੌਰ, ਗੁਰਿੰਦਰ ਕੌਰ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਭਾਜਪਾ ਕਾਰਜਕਾਰਨੀ ਮੀਟਿੰਗ, ਸੰਸਦ ਮੈਂਬਰ ਸਿਕੰਦਰ ਕੁਮਾਰ ਨੇ ਕੀ... ਅਗਲੀ ਖ਼ਬਰ ਐਨ.ਐਫ.ਐਲ. ਨੰਗਲ ਵਿਖੇ ‘ਓਪਰੇਸ਼ਨ ਸ਼ੀਲਡ’ ਤਹਿਤ ਏਅਰ ਰੇਡ ਤੇ ਬਲੈਕ-ਆਊਟ ਦੀ ਮੋਕ ਡਰਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।