28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਬਲਾਕ ਸੰਮਤੀ ਮੈਂਬਰਾਂ ਨੂੰ ਜਾਗਰੂਕ ਕਰਨ ਲਈ ਲਗਾਇਆ ਸੈਮੀਨਾਰ

ਸ੍ਰੀ ਅਨੰਦਪੁਰ ਸਾਹਿਬ, 28 ਨਵੰਬਰ (ਕਰਨੈਲ ਸਿੰਘ)-ਸਥਾਨਕ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਵਿਖੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਤੇ ਪਬਲਿਕ ਐਡਮਿਨਸਟੇਸ਼ਨ ਪੰਜਾਬ ਵਲੋਂ ਬਲਾਕ ਸੰਮਤੀ ਲਈ ਨਵੇਂ ਚੁਣੇ ਗਏ ਮੈਂਬਰਾਨ ਨੂੰ ਸਿੱਖਿਆ ਕਰਨ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਅਧਿਕਾਰਾਂ, ਜ਼ਿੰਮੇਵਾਰੀਆਂ ਤੇ ਫ਼ਰਜ਼ਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਸੈਮੀਨਾਰ ਲਗਾਇਆ। ਸੈਮੀਨਾਰ ’ਚ ਪੰਚਾਇਤ ਵਿਭਾਗ ਪੰਜਾਬ ਦੇ ਜੁਆਇੰਟ ਡਾਇਰੈਕਟਰ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਅਵਤਾਰ ਸਿੰਘ ਭੁੱਲਰ ਰਿਸੋਰਸਪਰਸ਼ਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਲਾਕ ਸੰਮਤੀ ਮੈਂਬਰਾਂ ਨੂੰ ਕਈ ਤਰ੍ਹਾਂ ਦੀਆਂ ਪ੍ਰਸ਼ਾਸਨਿਕ ਸ਼ਕਤੀਆਂ ਮਿਲੀਆਂ ਹੁੰਦੀਆਂ ਹਨ ਪਰ ਉਹ ਅਗਿਆਨਤਾ ਕਰਕੇ ਇਨ੍ਹਾਂ ਦੀ ਵਰਤੋਂ ਕਰਨ ਤੋਂ ਅਸਮਰਥ ਰਹਿ ਜਾਂਦੇ ਹਨ।

ਅਜੀਤ ਡੈਸਕ 29-11-2026
ਸ੍ਰੀ ਅਨੰਦਪੁਰ ਸਾਹਿਬ, 28 ਨਵੰਬਰ (ਕਰਨੈਲ ਸਿੰਘ)-ਸਥਾਨਕ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਵਿਖੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਤੇ ਪਬਲਿਕ ਐਡਮਿਨਸਟੇਸ਼ਨ ਪੰਜਾਬ ਵਲੋਂ ਬਲਾਕ ਸੰਮਤੀ ਲਈ ਨਵੇਂ ਚੁਣੇ ਗਏ ਮੈਂਬਰਾਨ ਨੂੰ ਸਿੱਖਿਆ ਕਰਨ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਅਧਿਕਾਰਾਂ, ਜ਼ਿੰਮੇਵਾਰੀਆਂ ਤੇ ਫ਼ਰਜ਼ਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਸੈਮੀਨਾਰ ਲਗਾਇਆ। ਸੈਮੀਨਾਰ ’ਚ ਪੰਚਾਇਤ ਵਿਭਾਗ ਪੰਜਾਬ ਦੇ ਜੁਆਇੰਟ ਡਾਇਰੈਕਟਰ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਅਵਤਾਰ ਸਿੰਘ ਭੁੱਲਰ ਰਿਸੋਰਸਪਰਸ਼ਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਲਾਕ ਸੰਮਤੀ ਮੈਂਬਰਾਂ ਨੂੰ ਕਈ ਤਰ੍ਹਾਂ ਦੀਆਂ ਪ੍ਰਸ਼ਾਸਨਿਕ ਸ਼ਕਤੀਆਂ ਮਿਲੀਆਂ ਹੁੰਦੀਆਂ ਹਨ ਪਰ ਉਹ ਅਗਿਆਨਤਾ ਕਰਕੇ ਇਨ੍ਹਾਂ ਦੀ ਵਰਤੋਂ ਕਰਨ ਤੋਂ ਅਸਮਰਥ ਰਹਿ ਜਾਂਦੇ ਹਨ। ਜਿਸ ਦਾ ਉਨ੍ਹਾਂ ਦੇ ਹਲਕਿਆਂ ਦੇ ਲੋਕਾਂ ਦਾ ਪੂਰਾ ਲਾਭ ਲਈਂ ਮਿਲਦਾ । ਸੈਮੀਨਾਰ ਦੌਰਾਨ ਬਲਾਕ ਸੰਮਤੀ ਮੈਂਬਰਾਂ ਨੂੰ ਅਵਤਾਰ ਸਿੰਘ ਭੁੱਲਰ ਨੇ ਕਈ ਪ੍ਰਕਾਰ ਦੀਆਂ ਉਨ੍ਹਾਂ ਦੇ ਅਧਿਕਾਰਾਂ ਤੇ ਜ਼ਿੰਮੇਵਾਰੀਆਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸੈਮੀਨਾਰ ਦੌਰਾਨ ਰਿਸੋਰਸ਼ਪਰਸ਼ਨ ਬਲਜਿੰਦਰ ਕੌਰ ਨੇ ਮੈਂਬਰਾਂ ਨੂੰ ਪੰਚਾਇਤੀ ਰਾਜ ਐਕਟ ਦੀਆਂ ਵੱਖ-ਵੱਖ ਧਾਰਾਵਾਂ ਦਿੱਤੀ। ਸੈਮੀਨਾਰ ’ਚ ਹਰਜੀਤ ਸਿੰਘ ਸਿਖਲਾਈ ਕੋਆਰਡੀਨੇਟਰ ਨੇ ਵੀ ਮੈਂਬਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਸੰਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ। ਸੈਮੀਨਾਰ ’ਚ ਬਲਾਕ ਸ੍ਰੀ ਅਨੰਦਪੁਰ ਸਾਹਿਬ ਤੇ ਨੰਗਲ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਵਿਦਿਆਰਥਣਾਂ ਨੇ ਹਾਸਿਲ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਕਮਲ ਚੌਹਾਨ ਟੇਢੇਵਾਲ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਸਮਾਗਮ ਵਿਚ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।