29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਪਿੰਡ ਬੁੱਢਾ ਥੇਹ ਤੋਂ ਸਜਾਏ ਨਗਰ ਕੀਰਤਨ ਦਾ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਨਿੱਘਾ ਸਵਾਗਤ <br/>

ਅਜੀਤ ਡੈਸਕ 04-01-2026
ਬਾਬਾ ਬਕਾਲਾ ਸਾਹਿਬ, 3 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਲੰਗਾਹ ਜੀ, ਪਿੰਡ ਬੁੱਢਾ ਥੇਹ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਵੱਖ-ਵੱਖ ਪਿੰਡਾਂ ਚੋਂ ਹੁੰਦਾ ਹੋਇਆ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਤਪ ਅਸਥਾਨ ਸ੍ਰੀ ਭੋਰਾ ਸਾਹਿਬ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਵਿਖੇ ਪੁੱਜਾ, ਜਿੱਥੇ ਕਿ ਸ਼੍ਰੋਮਣੀ ਕਮੇਟੀ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਹੈੱਡਗ੍ਰੰਥੀ ਭਾਈ ਹਰਦੇਵ ਸਿੰਘ ਬੁਤਾਲਾ ਅਤੇ ਭਾਈ ਬਲਵਿੰਦਰ ਸਿੰਘ ਕੰਵਲ ਨੇ ਪੰਜਾਂ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਅਤੇ ਹੋਰ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਨਗਰ ਕੀਰਤਨ ਵਿਚ ਗੁਰਦੁਆਰਾ ਸ਼ਹੀਦ ਬਾਬਾ ਲੰਗਾਹ ਜੀ, ਪਿੰਡ ਬੁੱਢਾ ਥੇਹ ਦੇ ਬਾਬਾ ਮੋਹਣ ਸਿੰਘ ਅਤੇ ਬੁੱਢਾ ਥੇਹ ਨਗਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ |
ਇਸ ਮੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਭਈ ਬਲਵਿੰਦਰ ਸਿੰਘ ਕੰਵਲ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਗੁਰਭੇਜ ਸਿੰਘ ਕੰਗ ਜਥੇਦਾਰ ਲੰਗਰ, ਹਰਭਿੰਦਰ ਸਿੰਘ ਧਾਰੋਵਾਲੀ, ਅਮਰਜੀਤ ਸਿੰਘ ਅਕਾਊਟਾੈਟ, ਹਰਪ੍ਰੀਤ ਸਿੰਘ ਆਨੰਦ, ਤੇਜਿੰਦਰ ਸਿੰਘ ਬੱਲ ਸਠਿਆਲਾ, ਸਤਨਾਮ ਸਿੰਘ, ਜਗਤਾਰ ਸਿੰਘ ਬਹਾਦਰਪੁਰ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਇਤਿਹਾਸਿਕ ਗੁਰਦੁਆਰਾ ਬਾਬੇ ਦੀ ਬੇਰ ਸਾਹਿਬ ਵੈਰੋਕੇ ਵਿਖੇ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਮੁਹੰਮਦ ਕਰੀਮ ਗੁੱਜਰ ਅਕਾਲੀ ਦਲ ਵਲੋਂ ਜ਼ਿਲ੍ਹਾ ਦਿਹਾਤੀ ਦੇ ਮੀਤ ਪ੍ਰਧਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।