29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਤਲਬੀਰ ਗਿੱਲ ਦੀ ਅਗਵਾਈ 'ਚ ਹੋਣ ਵਾਲੀ ਵਿਸ਼ਾਲ ਰੈਲੀ ਸੰਬੰਧੀ ਵਰਕਰਾਂ ਭਾਰੀ ਉਤਸ਼ਾਹ-ਸੋਨੀ <br/>

ਅਜੀਤ ਡੈਸਕ 04-01-2026
ਜੇਠੂਵਾਲ, ਟਾਹਲੀ ਸਾਹਿਬ 3 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ, ਵਿਨੋਦ ਭੀਲੋਵਾਲ)-'ਆਪ' ਦੇ ਹਲਕਾ ਮਜੀਠਾ ਦੇ ਸੀਨੀਅਰ ਆਗੂ ਤੇ ਬਲਾਕ ਸੰਮਤੀ ਮੈਂਬਰ ਪ੍ਰੇਮ ਸਿੰਘ ਸੋਨੀ ਨੇ ਗੱਲਬਾਤ ਕਰਦਿਆਂ ਕਿਹਾ ਪਾਰਟੀ ਦੀ ਹਲਕਾ ਮਜੀਠਾ ਦੇ ਦਾਣਾ ਮੰਡੀ ਵਿਖੇ 18 ਜਨਵਰੀ ਨੂੰ ਹਲਕਾ ਮਜੀਠਾ ਦੇ ਆਪ ਪਾਰਟੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ 'ਚ ਹੋਣ ਵਾਲੀ ਵਿਸ਼ਾਲ ਰੈਲੀ ਆਪ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਸ ਰੈਲੀ 'ਚ ਹਲਕੇ ਦੇ ਲੋਕਾਂ ਦੇ ਠਾਠਾਂ ਮਾਰਦਾ ਇੱਕਠ ਇਹ ਗਵਾਹੀ ਭਰੇਗਾ ਕਿ ਲੋਕ ਗਿੱਲ ਨਾਲ ਚਟਾਨ ਵਾਂਗ ਖੜ੍ਹੇ ਹਨ | ਸੋਨੀ ਨੇ ਕਿਹਾ ਕਿ ਹਲਕਾ ਮਜੀਠਾ 'ਚ ਤਲਬੀਰ ਸਿੰਘ ਗਿੱਲ ਦੀ ਅਗਵਾਈ 'ਚ ਹੋਣ ਵਾਲੀ 18 ਦੀ ਰੈਲੀ ਨੂੰ ਸਫਲ ਬਣਾਉਣ ਲਈ ਪਾਰਟੀ ਦੇ ਆਗੂ ਤੇ ਵਰਕਰਾਂ ਨੂੰ ਰੈਲੀ ਨੂੰ ਸਫਲ ਬਣਾਉਣ ਲਈ ਜ਼ੁੰਮੇਵਾਰੀਆਂ ਸੌਂਪੀਆਂ ਗਈਆਂ ਹਨ | ਜੋ ਕਿ ਹਲਕੇ ਦੇ ਪਿੰਡ ਪਿੰਡ ਰੈਲੀ ਸੰਬੰਧੀ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕਰਨਗੇ | ਇਸ ਮੌਕੇ ਸਰਪੰਚ ਰਵਿੰਦਰਪਾਲ ਸਿੰਘ ਗਿੱਲ, ਬਲਜਿੰਦਰ ਸਿੰਘ ਛੀਨਾ, ਸੁਖਪਾਲ ਸਿੰਘ ਗਿੱਲ, ਮਹਿੰਦਰ ਸਿੰਘ ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਕਾਂਗਰਸ ਪਾਰਟੀ ਖਿਲਾਫ਼ ਬੋਲਣ ਵਾਲਿਆਂ ਨੂੰ ਬਾਹਰ ਦਾ ਰਸਤਾ ਦਿਖਾਇਆ ਜਾਵੇ-ਚੇਅਰਮੈਨ ਬਲਕਾਰ ਸਿੰਘ ਵਡਾਲਾ <br/> ਅਗਲੀ ਖ਼ਬਰ ਇਤਿਹਾਸਿਕ ਗੁਰਦੁਆਰਾ ਬਾਬੇ ਦੀ ਬੇਰ ਸਾਹਿਬ ਵੈਰੋਕੇ ਵਿਖੇ ਧਾਰਮਿਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।