ਓਠੀਆਂ, 20 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਵਿਚ ਵੱਧ ਰਹੇ ਨਸ਼ਿਆਂ ਨੂੰ ਠੱਲ ਪਾਉਣ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤੂੰ ਬੂਰ ਪੈਂਦਾ ਨਜ਼ਰ ਆ ਰਿਹਾ ਹੈ | ਜਿਸ ਤਹਿਤ ਅੱਜ ਕਸਬਾ ਓਠੀਆਂ ਵਿਖੇ ਪਿੰਡ ਦੀ ਪੰਚਾਇਤ ਅਤੇ ਪਿੰਡ ਦੇ ਮੋਹਤਬਰਾਂ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਰੈਲੀ ਕੱਢੀ ਗਈ ਜਿਸ ਵਿਚ ਪਿੰਡ ਦੇ ਸਰਪੰਚ ਤਰਲੋਚਨ ਸਿੰਘ ਪਿੰਡ ਦੇ ਹੋਰ ਮੋਹਤਬਰਾਂ ਵਲੋਂ ਕਸਬੇ ਓਠੀਆਂ ਅੱਡੇ ਦੇ ਦੁਕਾਨਦਾਰਾਂ ਨੂੰ ਯੁੱਧ ਨਸ਼ਿਆਂ ਵਿਰੁੱਧ ਰੈਲੀ ਵਿਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਅਤੇ ਕਿਸੇ ਵੀ ਮੈਡੀਕਲ ਸਟੋਰ ਅਤੇ ਹੋਰ ਆਮ ਜੋ ਦੁਕਾਨਦਾਰ ਇਸ ਨਸ਼ੇ ਵੇਚਦੇ ਦੇ ਧੰਦੇ ਵਿਚ ਫੜਿਆ ਗਿਆ ਤਾਂ ਉਸ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਸ 'ਤੇ ਸਖਤ ਕਾਰਵਾਈ ਕੀਤੀ ਜਾਵੇਗੀ ਸਮੂਹ ਪਿੰਡ ਵਾਸੀਆਂ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਹਿੱਸਾ ਲਿਆ ਅਤੇ ਪਿੰਡ ਦੇ ਨੌਜਵਾਨਾਂ ਨੂੰ ਇਸ ਕੋਹੜ ਤੋਂ ਬਚ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਅਵਤਾਰ ਸਿੰਘ, ਮਲਕੀਤ ਸਿੰਘ ਹਵੇਲੀਆਂ, ਬਲਬੀਰ ਸਿੰਘ, ਸੁਰਜੀਤ ਸਿੰਘ, ਜਗਤਾਰ ਸਿੰਘ, ਅਮਰਜੀਤ ਸਿੰਘ, ਕੁਲਵਿੰਦਰ ਸਿੰਘ ਰੱਖ, ਜਸਬੀਰ ਸਿੰਘ ਛੀਨਾ, ਮੈਂਬਰ ਹਰਮਨ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ |
ਯੁੱਧ ਨਸ਼ਿਆਂ ਵਿਰੁੱਧ ਲਹਿਰ ਨੂੰ ਪੈਣ ਲੱਗਾ ਬੂਰ <br/>
ਅਜੀਤ ਡੈਸਕ
21-01-2026