20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 21-01-2026

ਚੋਗਾਵਾਂ, 20 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਸੇਵਕ ਬਾਬਾ ਭਾਈ ਹਰਦਾਸ ਜੀ ਦੇ ਪਵਿੱਤਰ ਸਥਾਨ ਗੁਰਦੁਆਰਾ ਬੁਰਜ ਸਾਹਿਬ ਲੋਪੋਕੇ ਵਿਖੇ ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ | ਉਪਰੰਤ ਫੁੱਲਾਂ ਨਾਲ ਸ਼ਿੰਗਾਰੀ ਗੱਡੀ 'ਚ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਸੁਸ਼ੋਭਿਤ ਸੀ, ਜਿਸ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਨਗਰ ਕੀਰਤਨ ਦੀ ਆਰੰਭਤਾ ਗ੍ਰੰਥੀ ਸ਼ਮਸ਼ੇਰ ਸਿੰਘ ਵਲੋਂ ਗੁਰਦੁਆਰਾ ਸਾਹਿਬ ਤੋਂ ਅਰਦਾਸ ਕਰਕੇ ਕੀਤੀ ਗਈ | ਨਗਰ ਕੀਰਤਨ ਵਿਚ ਰਾਣਾ ਰਣਬੀਰ ਸਿੰਘ ਲੋਪੋਕੇ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਢ, ਬਾਬਾ ਜੋਗਿੰਦਰ ਸਿੰਘ ਆਦਿ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਉਪਰੰਤ ਇਹ ਨਗਰ ਕੀਰਤਨ ਕਾਵੇਂ, ਹੇਤਮਪੁਰਾ, ਪੰਜੂਰਾਏ, ਨਵਾਂ ਜੀਵਨ, ਮੰਜ, ਸਾਰੰਗੜਾ, ਰਾਏ, ਪੰਡੋਰੀ ਬੱਚੀਵਿੰਡ, ਕਮਾਸਕਾ, ਭੰਗਵਾ, ਸਿੱਧਵਾਂ, ਠੱਠੀ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ | ਇਸ ਮੌਕੇ ਪ੍ਰਧਾਨ ਦਿਆਲ ਸਿੰਘ, ਪਿਸ਼ੋਰਾ ਸਿੰਘ, ਚਮਕੌਰ ਸਿੰਘ, ਹਰਨੇਕ ਸਿੰਘ ਆੜਤੀ, ਲਖਵਿੰਦਰ ਸਿੰਘ ਬਾਬਾ ਦਲਜੀਤ ਸਿੰਘ ਬਿੱਟੂ, ਬਾਬਾ ਸੁਰਜੀਤ ਸਿੰਘ ਹੇਤਮਪੁਰਾ, ਸੁਖਰਾਜ ਸਿੰਘ ਹਰਭਾਗ ਸਿੰਘ, ਬਲਰਾਜ ਸਿੰਘ ਸਮੇਤ ਸਮੂਹ ਕਮੇਟੀ ਮੈਂਬਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਠਿੰਡਾ ਜੇਲ੍ਹ ਅੰਦਰ ਬੰਦ ਕਿਸਾਨ ਆਗੂ ਤੁਰੰਤ ਰਿਹਾਅ ਨਾ ਕੀਤੇ ਤਾਂ ਜਥੇਬੰਦੀ ਤਿੱਖੇ ਸੰਘਰਸ਼ ਲਈ ਮਜਬੂਰ ਹੋਵੇਗੀ-ਕਿਸਾਨ... ਅਗਲੀ ਖ਼ਬਰ ਡਰੀਮ ਸਿਟੀ ਮਾਨਾਂਵਾਲਾ ਵਿਖੇ ਪਹੁੰਚੇ ਕੈਬਨਿਟ ਮੰਤਰੀ ਮੁੰਡੀਆਂ ਨੂੰ ਦਿੱਤਾ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।