20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਬਠਿੰਡਾ ਜੇਲ੍ਹ ਅੰਦਰ ਬੰਦ ਕਿਸਾਨ ਆਗੂ ਤੁਰੰਤ ਰਿਹਾਅ ਨਾ ਕੀਤੇ ਤਾਂ ਜਥੇਬੰਦੀ ਤਿੱਖੇ ਸੰਘਰਸ਼ ਲਈ ਮਜਬੂਰ ਹੋਵੇਗੀ-ਕਿਸਾਨ ਆਗੂ <br/>

ਅਜੀਤ ਡੈਸਕ 21-01-2026
ਗੱਗੋਮਾਹਲ, 20 ਜਨਵਰੀ (ਬਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਤੇ ਜ਼ਿਲ੍ਹਾ ਪ੍ਰੈਸ ਸਕੱਤਰ ਬਘੇਲ ਸਿੰਘ ਕੋਟਮੁਗਲ ਨੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਕਿਹਾ ਕਿ ਬਠਿੰਡਾ ਜੇਲ੍ਹ ਅੰਦਰ ਬੰਦ ਆਗੂਆਂ 'ਤੇ ਨਾਜਾਇਜ ਝੂਠੇ ਕੇਸ ਦਰਜ ਕਰਕੇ ਹੱਕ ਮੰਗਦੇ ਆਗੂਆਂ ਤੇ ਕਈ ਮਹੀਨਿਆਂ ਤੋਂ ਜੇਲ੍ਹ ਅੰਦਰ ਨਜ਼ਰਬੰਦ ਕੀਤਾ ਹੋਇਆ ਹੈ ਜੋ ਕੇਵਲ ਮਨੁੱਖੀ ਅਧਿਕਾਰਾਂ ਨਾਲ ਸ਼ੋਸ਼ਣ ਕੀਤਾ ਜਾ ਰਿਹਾ ਹੈ | ਆਗੂ ਗਗਨਪ੍ਰੀਤ ਸਿੰਘ ਦੀ ਮਾਤਾ ਦਾ ਦਿਹਾਂਤ ਹੋਣ ਦੇ ਬਾਵਜੂਦ ਵੀ ਜੇਲ੍ਹ ਤੋਂ ਰਿਹਾਈ ਨਹੀਂ ਕੀਤੀ ਜਾ ਰਹੀ | ਆਗੂਆਂ ਨੂੰ ਰਿਹਾਅ ਕਰਾਉਣ ਲਈ ਜਥੇਬੰਦੀ ਲੰਮੇ ਸਮੇਂ ਤੋਂ ਸੰਘਰਸ਼ ਲੜ੍ਹ ਰਹੀ ਹੈ ਜਿਹੜੀ ਆਮ ਆਦਮੀ ਪਾਰਟੀ ਸਰਕਾਰ ਬਣਨ ਤੋਂ ਪਹਿਲਾ ਆਪਣੇ ਆਪ ਨੂੰ ਆਮ ਆਦਮੀ ਦੇ ਇਨਸਾਫ ਦਵਾਉਣ ਲਈ ਅਕਾਲੀ, ਕਾਂਗਰਸੀ ਅਤੇ ਭਾਜਪਾ ਵਿਰੁੱਧ ਸਟੇਜਾਂ 'ਤੇ ਚੜ੍ਹ ਕੇ ਵੱਡੇ-ਵੱਡੇ ਭਾਸ਼ਣ ਕਰਦੀ ਸੀ ਲੋਕਾਂ ਨੂੰ ਇਹ ਪਾਠ ਪੜ੍ਹਾਉਂਦੇ ਸੀ ਕਿ ਪਿੰਡਾਂ ਵਿਚ ਲੀਡਰਾਂ ਨੂੰ ਸਵਾਲ ਕਰਕੇ ਪੁੱਛੋ ਕਿ ਪੰਜਾਬ ਅੰਦਰ ਨਸ਼ਿਆਂ ਲਈ ਕੌਣ ਜਿੰਮੇਵਾਰ ਹੈ ਤੇ ਬੇਰੁਜਗਾਰੀ ਦਾ ਕੀ ਕਾਰਨ ਹੈ | ਪੰਜਾਬ ਅੰਦਰ ਗੈਂਗਸਟਰਾਂ ਵਲੋਂ ਲੋਕਾਂ ਕੋਲੋਂ ਫਿਰੌਤੀਆਂ ਲੈ ਕੇ ਕਤਲ ਕਿਉਂ ਕੀਤੇ ਜਾਂਦੇ ਹਨ | ਪੱਤਰਕਾਰਾਂ ਨੂੰ ਸਵਾਲ ਪੁੱਛਣ ਦੀ ਆਜ਼ਾਦੀ ਕਿਉਂ ਨਹੀਂ | ਜਦੋਂ ਅੱਜ ਲੋਕ ਪੱਤਰਕਾਰ ਜਥੇਬੰਦੀਆਂ ਪੰਜਾਬ ਦੇ ਮੁੱਖ ਮੰਤਰੀ ਨੂੰ ਸਵਾਲ ਕਰਨ ਲਈ ਇਕੱਤਰ ਹੁੰਦੇ ਹਨ ਤਾਂ ਮੁੱਖ ਮੰਤਰੀ ਦੀ ਸ਼ਹਿ 'ਤੇ ਹੁਕਮਾ ਮੁਤਾਬਿਕ ਪੱਤਰਕਾਰਾਂ, ਕਿਸਾਨਾ, ਮਜਦੂਰਾਂ ਤੇ ਲਾਠੀ ਚਾਰਜ, ਪਰਚੇ ਦਰਜ ਕਰਕੇ ਜੇਲ੍ਹ ਡੱਕਿਆ ਜਾ ਰਿਹਾ ਹੈ | ਜਥੇਬੰਦੀ ਦੇ ਆਗੂਆਂ ਨੇ ਮੰਗ ਕੀਤੀ ਕਿ ਬਠਿੰਡੇ ਜੇਲ੍ਹ ਵਿਚ ਬੰਦ ਸਾਰੇ ਕਿਸਾਨ ਆਗੂ ਬਿਨਾਂ ਸ਼ਰਤ ਤਰੁੰਤ ਰਿਹਾਅ ਕੀਤੇ ਜਾਣ ਨਹੀਂ ਤਾਂ ਜਥੇਬੰਦੀ ਦੇ ਫ਼ੈਸਲੇ ਅਨੁਸਾਰ ਤਿੱਖਾ ਸੰਘਰਸ਼ ਅਰੰਭਿਆ ਜਾਵੇਗਾ |

ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਡੀ.ਐੱਸ.ਪੀ. ਦਫ਼ਤਰ ਅਜਨਾਲਾ ਅੱਗੇ ਨਾਅਰੇਬਾਜ਼ੀ <br/> ਅਗਲੀ ਖ਼ਬਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।