20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਕਿਰਤੀ ਕਿਸਾਨ ਯੂਨੀਅਨ ਵਲੋਂ ਡੀ.ਐੱਸ.ਪੀ. ਦਫ਼ਤਰ ਅਜਨਾਲਾ ਅੱਗੇ ਨਾਅਰੇਬਾਜ਼ੀ <br/>

ਅਜੀਤ ਡੈਸਕ 21-01-2026
ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਵਲੋਂ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਅਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਝੰਡੇਰ ਦੀ ਅਗਵਾਈ ਵਿਚ ਡੀ.ਐੱਸ.ਪੀ. ਦਫ਼ਤਰ ਅੱਗੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ ਗਿਆ | ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਜਤਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਪਿੰਡ ਬੱਲ ਲੱਭੇ ਦਰਿਆ ਦੀ ਜ਼ਮੀਨ ਵਿਚੋਂ ਪਾਪੂਲਰ ਵੱਡਣ ਵਾਲਿਆ ਵਿਰੁੱਧ ਪੁਲਿਸ ਵਲੋਂ ਕਾਰਵਾਈ ਨਾ ਕਰਨ ਕਰਕੇ ਕਿਰਤੀ ਕਿਸਾਨ ਯੂਨੀਅਨ ਵਲੋਂ 7 ਅਤੇ 8 ਜਨਵਰੀ ਨੂੰ ਡੀ.ਐੱਸ.ਪੀ. ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ ਸੀ, ਜਿਸ ਦੌਰਾਨ ਡੀ.ਐੱਸ.ਪੀ. ਅਜਨਾਲਾ ਵਲੋਂ 8 ਜਨਵਰੀ ਨੂੰ ਦੋਵਾਂ ਧਿਰਾਂ ਨੂੰ ਗੱਲਬਾਤ ਲਈ ਬੁਲਾਇਆ ਅਤੇ ਮਾਮਲੇ ਦੀ ਪੜਤਾਲ ਕਰਨ ਲਈ 2 ਦਿਨ ਦਾ ਸਮਾਂ ਲਿਆ ਅਤੇ ਦੋਵਾਂ ਧਿਰਾਂ ਨੂੰ 12 ਜਨਵਰੀ ਦਿਨ ਸੋਮਵਾਰ ਨੂੰ ਦੁਬਾਰਾ ਬੁਲਾਇਆਂ ਸੀ | ਉਨ੍ਹਾਂ ਦੱਸਿਆ ਕਿ 8 ਜਨਵਰੀ ਦੀ ਮੀਟਿੰਗ ਵਿਚ ਲਿਖਤੀ ਫ਼ੈਸਲਾ ਹੋਇਆ ਸੀ ਕਿ ਜ਼ਮੀਨ ਵਿਚੋਂ ਵੱਡੇ ਪਏ ਪਾਪੂਲਰ ਪੜਤਾਲ ਪੂਰੀ ਹੋਣ ਤੱਕ ਕੋਈ ਨਹੀਂ ਚੁੱਕੇਗਾ | ਜਤਿੰਦਰ ਸਿੰਘ ਛੀਨਾ ਨੇ ਅੱਗੇ ਦੱਸਿਆ ਕਿ 12 ਜਨਵਰੀ ਸੋਮਵਾਰ ਨੂੰ ਡੀ.ਐੱਸ.ਪੀ. ਸਾਹਿਬ ਆਪਣੇ ਦਫ਼ਤਰ ਨਹੀਂ ਆਏ ਅਤੇ ਉਸ ਤੋਂ ਬਾਅਦ ਕੋਈ ਕਾਰਵਾਈ ਨਹੀਂ ਹੋਈ ਅਤੇ ਪੁਲਿਸ ਦੀ ਮਿਲੀਭੁਗਤ ਨਾਲ ਵੱਡੇ ਪਏ ਪਾਪੂਲਰ ਦੂਜੀ ਧਿਰ ਚੁੱਕ ਕੇ ਲੈ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਦੇ ਰੋਸ ਵਜੋਂ ਕਿਰਤੀ ਕਿਸਾਨ ਯੂਨੀਅਨ ਦਾ ਵਫ਼ਦ ਡੀ.ਐੱਸ.ਪੀ. ਅਜਨਾਲਾ ਨੂੰ ਮਿਲਣ ਆਇਆ ਪਰ ਡੀ.ਐੱਸ.ਪੀ. ਸਾਹਿਬ ਦਫ਼ਤਰ ਨਹੀਂ ਮਿਲੇ ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਡੀ.ਐੱਸ.ਪੀ ਦਫ਼ਤਰ ਅਜਨਾਲਾ ਅੱਗੇ ਨਾਅਰੇਬਾਜ਼ੀ ਕਰਦੇ ਰੋਸ ਪ੍ਰਗਟ ਕੀਤਾ ਗਿਆ | ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਇਕ ਹਫ਼ਤੇ ਵਿਚ ਮਸਲਾ ਹੱਲ ਨਾ ਕੀਤਾ ਤਾ ਕਿਰਤੀ ਕਿਸਾਨ ਯੂਨੀਅਨ ਡੀ.ਐੱਸ.ਪੀ. ਦਫ਼ਤਰ ਅੱਗੇ ਧਰਨਾ ਦੇਣ ਲਈ ਮਜਬੂਰ ਹੋਵੇਗੀ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਅਵਤਾਰ ਸਿੰਘ ਜੱਸੜ, ਜ਼ਿਲ੍ਹਾ ਖ਼ਜ਼ਾਨਚੀ ਮੇਜਰ ਸਿੰਘ ਕੜਿਆਲ, ਸੂਬਾ ਕਮੇਟੀ ਮੈਂਬਰ ਸੁਖਦੇਵ ਸਿੰਘ ਸਹਿੰਸਰਾ, ਗੁਰਬਿੰਦਰ ਸਿੰਘ, ਨੰਬਰਦਾਰ ਦਿਲਬਾਗ ਸਿੰਘ, ਅੰਮਿ੍ਤਪਾਲ ਸਿੰਘ ਸਹਿੰਸਰਾ, ਸੁਖਜੀਤ ਸਿੰਘ ਛੀਨਾ ਅਤੇ ਸੁਖਜੀਤ ਸਿੰਘ ਛੀਨਾ ਹਾਜ਼ਰ ਸਨ |

ਪਿਛਲੀ ਖ਼ਬਰ ਸੰਯੁਕਤ ਕਿਸਾਨ ਭਲਾਈ ਸੰਸਥਾ ਅਜਨਾਲਾ ਦੇ ਪ੍ਰਧਾਨ ਮਨਜੀਤ ਸਿੰਘ ਬਾਠ ਦੇ ਮਾਤਾ ਦਾ ਦਿਹਾਂਤ <br/> ਅਗਲੀ ਖ਼ਬਰ ਬਠਿੰਡਾ ਜੇਲ੍ਹ ਅੰਦਰ ਬੰਦ ਕਿਸਾਨ ਆਗੂ ਤੁਰੰਤ ਰਿਹਾਅ ਨਾ ਕੀਤੇ ਤਾਂ ਜਥੇਬੰਦੀ ਤਿੱਖੇ ਸੰਘਰਸ਼ ਲਈ ਮਜਬੂਰ ਹੋਵੇਗੀ-ਕਿਸਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।