ਸੰਯੁਕਤ ਕਿਸਾਨ ਭਲਾਈ ਸੰਸਥਾ ਅਜਨਾਲਾ ਦੇ ਪ੍ਰਧਾਨ ਮਨਜੀਤ ਸਿੰਘ ਬਾਠ ਦੇ ਮਾਤਾ ਦਾ ਦਿਹਾਂਤ <br/>
ਅਜੀਤ ਡੈਸਕ
21-01-2026
ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਦੇ ਸੀਨੀਅਰ ਆਗੂ ਤੇ ਸੰਯੁਕਤ ਕਿਸਾਨ ਭਲਾਈ ਸੰਸਥਾ ਅਜਨਾਲਾ ਦੇ ਪ੍ਰਧਾਨ ਮਨਜੀਤ ਸਿੰਘ ਬਾਠ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਸੁਰਜੀਤ ਕੌਰ ਪਤਨੀ ਸਵਰਗੀ ਡਾ: ਕਿਰਪਾਲ ਸਿੰਘ ਦਾ ਪਿਛਲੇ ਦਿਨੀਂ ਅਚਾਨਕ ਦੇਹਾਂਤ ਹੋ ਗਿਆ | ਉਨ੍ਹਾਂ ਦੇ ਦੇਹਾਂਤ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਰਜਿੰਦਰ ਸਿੰਘ ਮਹਿਤਾ, ਬਾਬਾ ਗੁਰਭਿੰਦਰ ਸਿੰਘ ਅੰਸ਼ ਭਾਈ ਸ਼ਾਲੋ ਜੀ, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ, ਫੈਡਰੇਸ਼ਨ ਪ੍ਰਧਾਨ ਅਮਰਬੀਰ ਸਿੰਘ ਢੌਟ, ਸਾਬਕਾ ਮੀਤ ਸਕੱਤਰ ਭਾਈ ਕਰਮਬੀਰ ਸਿੰਘ ਕਿਆਮਪੁਰ, ਮਾਸਟਰ ਜਤਿੰਦਰ ਸਿੰਘ ਛੀਨਾ, ਸਤਨਾਮ ਸਿੰਘ ਝੰਡੇਰ, ਸ਼ਿਸ਼ਪਾਲ ਸਿੰਘ ਮੀਰਾਂਕੋਟ, ਨਰਿੰਦਰਪਾਲ ਸਿੰਘ ਢਿੱਲੋਂ, ਭਾਈ ਕਾਬਲ ਸਿੰਘ ਸ਼ਾਹਪੁਰ, ਭੁਪਿੰਦਰ ਸਿੰਘ ਬੈਂਕ ਵਾਲੇ, ਭਾਈ ਹਰਤਾਰ ਸਿੰਘ ਅਜਨਾਲਾ, ਸਰਪੰਚ ਇਕਬਾਲ ਸਿੰਘ ਰਿਆੜ, ਪ੍ਰਦੁੱਮਣ ਸਿੰਘ ਭੱਖਾ, ਸੁਖਜਿੰਦਰ ਸਿੰਘ ਸੁੱਖ ਰਿਆੜ, ਕਰਮਜੀਤ ਸਿੰਘ ਗੋਲਡੀ ਰਿਆੜ, ਪ੍ਰਧਾਨ ਮਲਕੀਤ ਸਿੰਘ ਅਜਨਾਲਾ, ਨੰਬਰਦਾਰ ਸਾਹਿਬਜੀਤ ਸਿੰਘ ਭੱਖਾ, ਆੜ੍ਹਤੀ ਯੂਨੀਅਨ ਅਜਨਾਲਾ ਦੇ ਪ੍ਰਧਾਨ ਹਰਵਿੰਦਰ ਸਿੰਘ ਸ਼ਾਹ ਤੇ ਸਤਬੀਰ ਸਿੰਘ ਸੰਧੂ, ਕੌਂਸਲਰ ਗੁਰਦੇਵ ਸਿੰਘ ਨਿੱਝਰ, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ, ਦਲਜੀਤ ਸਿੰਘ ਗਿੱਲ ਫੁੱਲੇਚੱਕ, ਅਵਤਾਰ ਸਿੰਘ ਟੀਟੂ ਚਾਵਲਾ, ਧਰਮਿੰਦਰ ਸਿੰਘ ਪਿ੍ੰਸ, ਅਮਰਜੀਤ ਸਿੰਘ ਬਾਜਵਾ, ਰਾਗੀ ਅਨੋਖ ਸਿੰਘ ਅਜਨਾਲਾ, ਬਾਊ ਅਕਾਸ਼ ਰਾਈਸ ਮਿੱਲ ਵਾਲੇ ਅਤੇ ਅਰੁਣ ਸਰੀਨ ਸਮੇਤ ਹੋਰਨਾਂ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਵੱਲੋਂ ਪ੍ਰਧਾਨ ਮਨਜੀਤ ਸਿੰਘ ਬਾਠ ਸਮੇਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਮਾਤਾ ਸੁਰਜੀਤ ਕੌਰ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਅਤੇ ਅੰਤਿਮ ਅਰਦਾਸ 30 ਜਨਵਰੀ ਦਿਨ ਸ਼ੁੱਕਰਵਾਰ ਨੂੰ ਪਿੰਡ ਰਿਆੜ ਨੇੜੇ ਦਾਣਾ ਮੰਡੀ ਅਜਨਾਲਾ ਵਿਖੇ ਹੋਵੇਗੀ |