ਸਠਿਆਲਾ, 21 ਜਨਵਰੀ (ਜਗੀਰ ਸਿੰਘ ਸਫਰੀ)-ਉਲੰਪੀਅਨ ਦਿਲਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ਦੀ ਗਰਾਉਂਡ 'ਚ ਵਾਲੀਬਾਲ ਖੇਡ ਮੈਦਾਨ 18 ਲੱਖ ਦੀ ਲਾਗਤ ਨਾਲ ਤਿਆਰ ਹੋਣ ਦੀ ਮਨਜੂਰੀ ਮਿਲ ਗਈ ਹੈ | ਇਸ ਮੌਕੇ 'ਤੇ ਆਮ ਆਦਮੀ ਪਾਰਟੀ ਦੇ ਯੂਥ ਬਲਾਕ ਪ੍ਰਧਾਨ ਤੇਜਿੰਦਰ ਸਿੰਘ ਲਾਡੀ ਬੱਲ ਨੇ ਦੱਸਿਆ ਹੈ ਕਿ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਵਾਲੀਬਾਲ ਦੇ ਖੇਡ ਮੈਦਾਨ ਦੀ ਮਨਜੂਰੀ ਦਿਵਾ ਦਿੱਤੀ ਹੈ ਤੇ ਇਹ ਖੇਡ ਮੈਦਾਨ ਆਪ ਦੇ ਵਲੰਟੀਅਰ ਦੀ ਦੇਖ ਰੇਖ ਵਿਚ ਤਿਆਰ ਕੀਤਾ ਜਾਵੇਗਾ | ਕਿਉਂਕਿ ਇਹ ਪੈਸਾ ਜਨਤਾ ਦਾ ਹੈ ਅਤੇ ਇਨ੍ਹਾਂ ਪੈਸਿਆਂ ਦੀ ਸਹੀ ਵਰਤੋਂ ਕੀਤੀ ਜਾ ਸਕੇ | ਪ੍ਰਧਾਨ ਲਾਡੀ ਕਿਹਾ ਸਾਡੇ ਨੌਜਵਾਨ ਖੇਡਾਂ 'ਚ ਮੱਲਾਂ ਮਾਰ ਸਕਣ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿਚ ਆਪਣਾ ਯੋਗਦਾਨ ਪਾ ਸਕਣ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਕੋਸ਼ਿਸ਼ ਹੈ ਕਿ ਪਿੰਡਾਂ ਵਿਚ ਖੇਡ ਮੈਦਾਨ ਬਿਹਤਰ ਖੇਡ ਸਹੂਲਤਾਂ ਉਪਲਬੱਧ ਹੋਣ | ਇਸ ਮੌਕੇ ਬਲਾਕ ਪ੍ਰਧਾਨ ਸਰਵਣ ਸਿੰਘ ਬਲਸਰਾਂ, ਹਲਕਾ ਪ੍ਰਧਾਨ ਰਣਧੀਰ ਸਿੰਘ ਰਾਣੂ, ਪਿੰਡ ਪ੍ਰਧਾਨ ਤੇਜਵੰਤ ਸਿੰਘ ਬੱਲ, ਯੂਥ ਪ੍ਰਧਾਨ ਮਨਪ੍ਰੀਤ ਸਿੰਘ, ਸਰਪੰਚ ਸੁਖਦੇਵ ਸਿੰਘ ਬਲਾਕ ਸੰਮਤੀ ਮੈਂਬਰ ਸਤਨਾਮ ਸਿੰਘ ਝਲਾੜੀ, ਸਰਪੰਚ ਬਿਕਰਮਜੀਤ ਸਿੰਘ, ਸਰਪੰਚ ਦਿਲਬਾਗ ਸਿੰਘ, ਸਰਪੰਚ ਕੇਵਲ ਸਿੰਘ, ਯੂਥ ਪ੍ਰਧਾਨ ਸੁਖਜਿੰਦਰ ਸਿੰਘ, ਹਰਪ੍ਰੀਤ ਸਿੰਘ ਜਲਾਲਪੁਰ ਸ਼ੇਰੋਂ, ਯੂਥ ਪ੍ਰਧਾਨ ਅਕਾਸ਼ ਸਿੰਘ, ਸਰਪੰਚ ਸੋਹਣ ਸਿੰਘ, ਸਰਪੰਚ ਹਰਜਾਪ ਸਿੰਘ, ਯੂਥ ਪ੍ਰਧਾਨ ਮੰਗਲ ਸਿੰਘ, ਸਰਪੰਚ ਤੇਜਿੰਦਰ ਸਿੰਘ, ਸੁਖਜਿੰਦਰ ਸਿੰਘ ਸ਼ੇਰੋਂ ਨਿਗਾਹ ਵਲੋਂ ਵਿਧਾਇਕ ਦਲਬੀਰ ਸਿੰਘ ਟੌਂਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵੱਲ ਇਕ ਵੱਡਾ ਕਦਮ ਹੈ, ਜਿਸ ਦੀ ਇਲਾਕੇ ਦੇ ਲੋਕ ਸ਼ਲਾਘਾ ਕਰ ਰਹੇ ਹਨ |