ਬਾਬਾ ਬਕਾਲਾ ਸਾਹਿਬ, 22 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਦਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਵਿਚ ਕੀਤੀਆਂ ਜਾ ਰਹੀਆਂ ਨਵੀਆਂ ਨਿਯੁਕਤੀਆਂ ਤਹਿਤ, ਜ਼ਿਲ੍ਹਾ ਪ੍ਰਦਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ, ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ, ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਆਪਣੇ ਗ੍ਰਹਿ ਵਿਖੇ ਹੋਈ ਇਕ ਮੀਟਿੰਗ ਕਰਦਿਆਂ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਅਹਿਮ ਨਿਯੁਕਤੀਆਂ ਕੀਤੀਆਂ ਹਨ | ਇਸ ਮੌਕੇ ਸ: ਮੋਹਣ ਸਿੰਘ ਕੰਗ ਨੂੰ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ਼ਹਿਰੀ ਬਾਬਾ ਬਕਾਲਾ ਸਾਹਿਬ ਨਿਯੁਕਤ ਕੀਤਾ ਗਿਆ ਹੈ | ਜਦਕਿ ਸਾ: ਮੈਂਬਰ ਬਲਾਕ ਸੰਮਤੀ ਤੇਜਿੰਦਰ ਸਿੰਘ ਅਠੌਲਾ, ਅਜੀਤ ਸਿੰਘ ਮੈਂਬਰ ਅਤੇ ਬਲਜੀਤ ਸਿੰਘ ਕਾਕਾ ਨੂੰ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਨਿਯੁਕਤ ਕੀਤਾ ਗਿਆ | ਇਸ ਤੋਂ ਇਲਾਵਾ ਸ: ਕੁਲਵੰਤ ਸਿੰਘ ਪੱਡੇਆਣਾ ਨੂੰ ਪ੍ਰਧਾਨ ਕਿਸਾਨ ਵਿੰਗ ਸਰਕਲ ਬਾਬਾ ਬਕਾਲਾ ਸਾਹਿਬ, ਸੰਤੋਖ ਸਿੰਘ ਨੂੰ ਪ੍ਰਧਾਨ ਐੱਸ. ਸੀ. ਵਿੰਗ ਸਰਕਲ ਬਾਬਾ ਬਕਾਲਾ ਸਾਹਿਬ, ਦਵਿੰਦਰ ਸਿੰਘ ਬਬਲੂ ਪ੍ਰਧਾਨ ਬੀ. ਸੀ. ਵਿੰਗ ਅਤੇ ਗੁਰਦਿਆਲ ਸਿੰਘ ਨੂੰ ਯੂਥ ਪ੍ਰਧਾਨ ਐੱਸ. ਸੀ. ਵਿੰਗ ਥਾਪਿਆ ਗਿਆ | ਇਸ ਮੌਕੇ ਜਥੇਦਾਰ ਜਲਾਲ ਉਸਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਆਮ ਆਦਮੀ ਪਾਰਟੀ ਦੀਆਂ ਗਲਤ ਅਤੇ ਲੋਕ ਮਾਰੂ ਨੀਤੀਆਂ ਤੋਂ ਸਾਰੇ ਵਰਗ ਦੁਖੀ ਹਨ ਅਤੇ ਲੋਕ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਕਾਹਲੇ ਹਨ | ਉਨ੍ਹਾਂ ਕਿਹਾ ਕਿ ਹੁਣ 2027 ਦੀਆ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਜਾ ਰਹੀ ਹੈ, ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਨੂੰ ਪਿੰਡ-ਪਿੰਡ ਮਜ਼ਬੂਤ ਕਰਨ ਲਈ ਪਿੰਡਾਂ ਵਿਚ ਜਲਦ ਹੀ ਹੋਰ ਨਿਯੁਕਤੀਆਂ ਕੀਤੀਆਂ ਜਾਣਗੀਆਂ ਅਤੇ ਪਾਰਟੀ ਵਿਚ ਹਰੇਕ ਵਰਗ ਨੂੰ ੁ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਮੁੜ ਤੋਂ ਖੁਸ਼ਹਾਲੀ ਅਤੇ ਤਰੱਕੀਆਂ ਦੀਆ ਲੀਹਾਂ 'ਤੇ ਲਿਜਾਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾਵੇ | ਇਸ ਮੌਕੇ ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਸੁਖਚੈਨ ਸਿੰਘ ਗਿੱਲ, ਕੁਲਦੀਪ ਸਿੰਘ ਧਾਮੀ, ਕਰਮ ਸਿੰਘ (ਸਾਰੇ ਕੌਂਸਲਰ), ਮਾਸਟਰ ਇਕਬਾਲ ਸਿੰਘ, ਡਾ: ਅਮਰਜੀਤ ਸਿੰਘ ਸੋਨੂੰ, ਧੀਰਜ ਸਿੰਘ ਬੱਲ, ਦਵਿੰਦਰ ਸਿੰਘ ਬਬਲੂ, ਬਲਜੀਤ ਸਿੰਘ ਟੈਂਟ ਹਾਊਸ, ਜਰਮਨਜੀਤ ਸਿੰਘ ਜਲਾਲ ਉਸਮਾ, ਜੋਗਿੰਦਰ ਸਿੰਘ ਪਾਇਲਟ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |
ਸਾਬਕਾ ਵਿਧਾਇਕ ਜ: ਜਲਾਲ ਉਸਮਾ ਵਲੋਂ ਸ਼੍ਰੋਮਣੀ ਅਕਾਲੀ ਦਲ ਵਿਚ ਨਿਯੁਕਤੀਆਂ
ਅਜੀਤ ਡੈਸਕ
23-01-2026