ਚੋਗਾਵਾਂ, 22 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਧੰਨ ਬਾਬਾ ਦੀਪ ਸਿੰਘ ਜੀ ਦੇ ਪਵਿੱਤਰ ਜਨਮ ਦਿਹਾੜੇ ਨੂੰ ਸਮਰਪਿਤ 23 ਜਨਵਰੀ ਨੂੰ ਚੁਪਿਹਰਾ ਜਪ ਤਪ ਸਮਾਗਮ, 24 ਨੂੰ ਗੁਰਮਤਿ ਸਮਾਗਮ ਅਤੇ 25 ਜਨਵਰੀ ਨੂੰ ਅਲੌਕਿਕ ਨਗਰ ਕੀਰਤਨ ਗੁਰਦੁਆਰਾ ਬਾਬਾ ਜੀਵਨ ਸਿੰਘ ਅਜਨਾਲਾ, ਰੋਡ ਚੋਗਾਵਾਂ ਤੋਂ ਪਹੂਵਿੰਡ ਸਾਹਿਬ ਤੱਕ ਸਜਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਬਾ ਕਰਨਜੀਤ ਭੋਲਾ ਨੇ ਦੱਸਿਆ ਕਿ ਸਮੂਹ ਨਗਰ ਦੇ ਸਹਿਯੋਗ ਨਾਲ 23 ਜਨਵਰੀ ਦਿਨ ਸ਼ੁਕਰਵਾਰ ਨੂੰ ਦੁਪਹਿਰ 2 ਵਜੇ ਤੋਂ ਸ਼ਾਮ 7 ਵਜੇ ਤੱਕ ਚੁਪਿਹਰਾ ਜਪ ਤਪ ਸਮਾਗਮ, 24 ਜਨਵਰੀ ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ | ਉਪਰੰਤ ਜਥੇ 1 ਵਜੇ ਤੱਕ ਕਥਾ ਵਿਚਾਰਾਂ ਦੀ ਸਾਂਝ ਪਾਉਣਗੇ | 25 ਜਨਵਰੀ ਦਿਨ ਐਤਵਾਰ ਨੂੰ ਸਵੇਰੇ 7 ਵਜੇ ਚੋਗਾਵਾਂ ਤੋਂ ਪਹੂਵਿੰਡ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਅਰਦਾਸ ਕਰਕੇ ਕੀਤੀ ਜਾਵੇਗੀ |