ਰਾਮ ਤੀਰਥ, 22 ਜਨਵਰੀ ( ਧਰਵਿੰਦਰ ਸਿੰਘ ਔਲਖ)-ਆਮ ਆਦਮੀ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਗੁਰਸ਼ਰਨ ਸਿੰਘ ਛੀਨਾ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਇਸ ਨਿਯੁਕਤੀ ਤੋਂ ਬਾਅਦ ਗੁਰਸ਼ਰਨ ਸਿੰਘ ਛੀਨਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਪ ਪ੍ਰਭਾਰੀ ਮੁਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ, ਹਲਕਾ ਇੰਚਾਰਜ ਸੋਨੀਆ ਮਾਨ ਸਮੇਤ ਉੱਚ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਕਾਮਯਾਬੀ ਅਤੇ ਪਾਰਟੀ ਨੂੰ ਹੋਰ ਬੁਲੰਦੀਆਂ ਤੇ ਪਹੁੰਚਾਉਣ ਲਈ ਦਿਨ ਰਾਤ ਮਿਹਨਤ ਕਰਨਗੇ | ਛੀਨਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਸਹੂਲਤਾਂ ਲਈ ਲੋਕਾਂ ਨੂੰ ਜਾਗਰੂਕ ਕਰਨਗੇ | ਇਸ ਮੌਕੇ ਬਲਾਕ ਸੰਮਤੀ ਮੈਂਬਰ ਸਰਤਾਜ ਸਿੰਘ ਖਿਆਲਾ, ਸਰਪੰਚ ਨਿਸ਼ਾਨ ਸਿੰਘ ਕੋਟਲਾ ਡੂਮ, ਗੁਰਪ੍ਰੀਤ ਸਿੰਘ ਲਾਡੀ ਕਨੇਡਾ, ਸੁੱਖ ਕੋਟਲੀ ਆਦਿ ਹਾਜ਼ਰ ਸਨ |