20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ 27 ਨੂੰ ਜਾਵੇਗਾ ਮਨਾਇਆ -ਬਾਬਾ ਦਰਸ਼ਨ ਸਿੰਘ

ਅਜੀਤ ਡੈਸਕ 23-01-2026
ਚੱਬਾ, 22 ਜਨਵਰੀ (ਜੱਸਾ ਅਨਜਾਣ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ 27 ਜਨਵਰੀ ਦਿਨ ਮੰਗਲਵਾਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਨੇ ਦੱਸਿਆ ਕਿ ਬਾਬਾ ਜੀ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ 25 ਜਨਵਰੀ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਤੇ ਜਿਨ੍ਹਾਂ ਦੇ ਭੋਗ 27 ਜਨਵਰੀ ਨੂੰ ਪੈਣ ਉਪਰੰਤ ਵਿਸ਼ਾਲ ਦੀਵਾਨ ਸਜਾਏ ਜਾਣਗੇ, ਜਿਸ ਵਿਚ ਸੰਤਾਂ ਮਹਾਂਪੁਰਸ਼ਾਂ ਤੋਂ ਇਲਾਵਾ ਪੰਥ ਦੇ ਪ੍ਰਸਿੱਧ ਕਥਾਵਾਚਕ, ਕਵੀਸ਼ਰ, ਰਾਗੀ ਤੇ ਢਾਡੀ ਵੀ ਹਾਜ਼ਰੀਆਂ ਭਰਨਗੇ | ਇਸ ਮੌਕੇ ਪ੍ਰਧਾਨ ਕਸ਼ਮੀਰ ਸਿੰਘ, ਗਿਆਨੀ ਸੂਰਤਾ ਸਿੰਘ, ਮੈਨੇਜ਼ਰ ਰਣਦੀਪ ਸਿੰਘ, ਗੁਰਸੇਵਕ ਸਿੰਘ, ਕੁਲਵੰਤ ਸਿੰਘ ਚੱਬਾ, ਬਲੀ ਸਿੰਘ ਵਰਪਾਲ, ਦਿਲਬਾਗ ਸਿੰਘ ਸਾਂਈ, ਹਰਪਾਲ ਸਿੰਘ, ਰਾਜਬੀਰ ਸਿੰਘ, ਰਛਪਾਲ ਸਿੰਘ ਲਾਂਗੜੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸ ਪਾਰਟੀ ਮਨਰੇਗਾ ਨੂੰ ਕਮਜ਼ੋਰ ਕਰਨ ਵਾਲੀ ਕੇਂਦਰ ਦੀ ਹਰ ਚਾਲ ਦਾ ਡਟਵਾਂ ਵਿਰੋਧ ਕਰੇਗੀ-ਹਰਪ੍ਰਤਾਪ ਅਜਨਾਲਾ ਅਗਲੀ ਖ਼ਬਰ ਪਰਮਜੀਤ ਸਿੰਘ ਢਿੱਲੋਂ ਵਿਧਾਨ ਸਭਾ ਟ੍ਰੇਡ ਕਮਿਸ਼ਨ ਦੇ ਚੇਅਰਮੈਨ ਪੰਚਾਇਤ ਵਲੋਂ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।