11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਕਿਸਾਨਾਂ ਕੀਤਾ ਟੋਲ ਪਲਾਜ਼ਾ ਨਿਜਰਪੁਰਾ ਤੋਂ ਜੰਡਿਆਲਾ ਗੁਰੂ ਤੱਕ ਟਰੈਕਟਰ ਮਾਰਚ <br/>

ਟੋਲ ਪਲਾਜ਼ਾ ਨਿਜਰਪੁਰਾ ਤੋਂ ਜੰਡਿਆਲਾ ਗੁਰੂ ਤੱਕ ਟਰੈਕਟਰ ਮਾਰਚ ਕਰਨ ਸਮੇਂ ਕਿਸਾਨ ਆਗੂ ਲਖਬੀਰ ਸਿੰਘ ਨਿਜਾਮਪੁਰ, ਭੁਪਿੰਦਰ ਸਿੰਘ ਤੀਰਥਪੁਰਾ, ਹਰਜੀਤ ਸਿੰਘ ਝੀਤਾ, ਤਰਸੇਮ ਸਿੰਘ ਨੰਗਲ ਅਤੇ ਹੋਰ | ਤਸਵੀਰ : ਪ੍ਰਮਿੰਦਰ ਸਿੰਘ ਜੋਸਨ <br/> 28-01-2026
ਜੰਡਿਆਲਾ ਗੁਰੂ, 27 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ ਇਤਿਹਾਸਕ ਕਿਸਾਨ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ ਉੱਪਰ 26 ਜਨਵਰੀ ਨੂੰ ਟਰੈਕਟਰ ਪ੍ਰੇਡ ਦੇ ਦਿੱਤੇ ਗਏ ਸੱਦੇ ਤਹਿਤ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਲਖਬੀਰ ਸਿੰਘ ਨਿਜ਼ਾਮਪੁਰ, ਭੁਪਿੰਦਰ ਸਿੰਘ ਤੀਰਥਪੁਰਾ, ਤਰਸੇਮ ਸਿੰਘ ਨੰਗਲ, ਕਿਸਾਨ ਸੰਘਰਸ਼ ਕਮੇਟੀ ਆਜ਼ਾਦ ਦੇ ਹਰਜੀਤ ਸਿੰਘ ਚੀਤੇ, ਕਿਸਾਨ ਸੰਘਰਸ਼ ਕਮੇਟੀ ਪੰਨੂੰ ਦੇ ਗੁਰਦੇਵ ਸਿੰਘ ਵਰਪਾਲ ਦੀ ਅਗਵਾਈ ਹੇਠ ਟੋਲ ਪਲਾਜ਼ਾ ਨਿਜੱਰਪੁਰਾ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਵਰਕਰਾਂ ਨੇ ਸੈਂਕੜੇ ਟਰੈਕਟਰਾਂ ਨਾਲ ਜੰਡਿਆਲਾ ਗੁਰੂ ਤੱਕ ਮਾਰਚ ਕੀਤਾ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਕਿਸਾਨ ਆਗੂ ਲਖਬੀਰ ਸਿੰਘ ਨਿਜ਼ਾਮਪੁਰਾ, ਭੁਪਿੰਦਰ ਸਿੰਘ ਤੀਰਥਪੁਰਾ ਨੇ ਕਿਹਾ ਕਿ ਇਹ ਮਾਰਚ ਅੱਜ ਤੋਂ ਪੰਜ ਸਾਲ ਪਹਿਲਾਂ ਦਿੱਲੀ ਦੇ ਕਿਸਾਨ ਅੰਦੋਲਨ ਸਮੇਂ ਦਿੱਤੇ ਗਏ ਟਰੈਕਟਰ ਮਾਰਚ ਨੂੰ ਸਮਰਪਿਤ ਸੀ | ਉਸ ਸਮੇਂ ਕਿਸਾਨ ਅੰਦੋਲਨ ਨੂੰ ਲੀਹੋਂ ਲਾਹੁਣ ਲਈ ਸਰਕਾਰ ਦੀਆਂ ਏਜੰਸੀਆਂ ਵਲੋਂ ਉਸ ਪ੍ਰੇਡ ਨੂੰ ਸਾਬੋਤਾਜ ਕਰਕੇ ਅੰਦੋਲਨ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਸੀ ਪ੍ਰੰਤੂ ਸੰਯੁਕਤ ਕਿਸਾਨ ਮੋਰਚੇ ਦੀ ਸਹੀ ਅਗਵਾਈ ਥੱਲੇ ਇਹ ਅੰਦੋਲਨ ਸਾਲ ਭਰ ਚੱਲਿਆ | ਉਨ੍ਹਾਂ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਵਲੋਂ ਕਾਲੇ ਕਾਨੂੰਨ ਵਾਪਸ ਲੈਣ ਤੋਂ ਬਾਅਦ ਹੀ ਕਿਸਾਨ ਜਿੱਤ ਕਿ ਘਰਾਂ ਨੂੰ ਪਰਤੇ ਸਨ ਪਰ ਹੁਣ ਫਿਰ ਕੇਂਦਰ ਸਰਕਾਰ ਬਿਜਲੀ ਐਕਟ ਅਤੇ ਬੀਜ ਕਾਨੂੰਨ 2025 ਰਾਹੀਂ, ਮਨਰੇਗਾ ਕਾਨੂੰਨ ਨੂੰ ਖਤਮ ਕਰਕੇ ਅਤੇ ਮਜਦੂਰ ਜਮਾਤ ਦੇ ਕਿਰਤ ਕਾਨੂੰਨਾਂ ਨੂੰ ਖਤਮ ਕਰਕੇ ਚਾਰ ਲੇਬਰ ਕੋਡ ਲਾਗੂ ਕਰਕੇ ਸਭ ਕੁਝ ਕਾਰਪੋਰੇਟਾਂ ਦੇ ਹਵਾਲੇ ਕਰਨਾ ਚਾਹੁੰਦੀ ਹੈ ਜਿਸ ਖ਼ਿਲਾਫ ਅੱਜ ਦੇ ਟਰੈਕਟਰ ਮਾਰਚ ਰਾਹੀਂ ਕਿਸਾਨਾਂ ਮਜਦੂਰਾਂ, ਮੁਲਾਜਮਾ ਅਤੇ ਸਮਾਜ ਦੇ ਹਰ ਵਰਗ ਨੂੰ ਇਨ੍ਹਾਂ ਨੀਤੀਆਂ ਖ਼ਿਲਾਫ ਅਵਾਜ਼ ਉਠਾਉਣ ਦਾ ਸੱਦਾ ਦਿੱਤਾ | ਅੱਜ ਦੇ ਮਾਰਚ ਵਿਚ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਲਖਬੀਰ ਸਿੰਘ ਨਿਜ਼ਾਮਪੁਰ, ਭੁਪਿੰਦਰ ਸਿੰਘ ਤੀਰਥਪੁਰਾ, ਤਰਸੇਮ ਸਿੰਘ ਨੰਗਲ, ਕਿਸਾਨ ਸੰਘਰਸ਼ ਕਮੇਟੀ ਅਜਾਦ ਦੇ ਹਰਜੀਤ ਸਿੰਘ ਝੀਤੇ, ਕਿਸਾਨ ਸੰਘਰਸ਼ ਕਮੇਟੀ (ਪੰਨੂ) ਦੇ ਗੁਰਦੇਵ ਸਿੰਘ ਵਰਪਾਲ, ਕਰਨੈਲ ਸਿੰਘ ਨਵਾਂ ਪਿੰਡ, ਧਰਮਿੰਦਰ ਸਿੰਘ ਕਿਲਾ, ਗੁਰਮੇਜ ਸਿੰਘ ਮੱਖਣ ਵਿੰਡੀ, ਮਹਿਲ ਸਿੰਘ ਛਾਪਾ, ਹਰਜੀਤ ਸਿੰਘ ਨਿਜ਼ਾਮਪੁਰ ਅਤੇ ਅਵਤਾਰ ਸਿੰਘ ਵਡਾਲਾ ਜੌਹਲ ਹਾਜ਼ਰ ਸਨ |

ਪਿਛਲੀ ਖ਼ਬਰ ਜੇਠੂਵਾਲ 'ਚ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਮਨਾਏ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਕੇਕ ਕੱਟ ਕੇ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।