11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਅੰਮਿ੍ਤਸਰ ਦਿਹਾਤੀ ਪੁਲਿਸ ਨੇ ਵਿਦੇਸ਼ੀ ਪਿਸਤੌਲ ਨਾਲ ਇਕ ਦੋਸ਼ੀ ਕੀਤਾ ਕਾਬੂ <br/>

ਅਜੀਤ ਡੈਸਕ 28-01-2026
ਅਟਾਰੀ ਸਰਹੱਦ, 27 ਜਨਵਰੀ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਤੇ ਐਸ.ਪੀ (ਡੀ) ਦੀ ਅਗਵਾਈ ਹੇਠ ਅੰਮਿ੍ਤਸਰ ਦਿਹਾਤੀ ਪੁਲਿਸ ਵਲੋਂ ਨਾਜਾਇਜ਼ ਅਸਲੇ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਸਪੈਸ਼ਲ ਸੈੱਲ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇੱਕ ਵਿਦੇਸ਼ੀ ਪਿਸਤੌਲ ਸਮੇਤ ਇਕ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਯੁੱਧਵੀਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਰਣੀਕੇ, ਥਾਣਾ ਘਰਿੰਡਾ, ਜ਼ਿਲ੍ਹਾ ਅੰਮਿ੍ਤਸਰ ਨੂੰ ਇੱਕ ਵਿਦੇਸ਼ੀ ਪਿਸਤੌਲ ਸ਼ਟੋਰਮ 30 ਬੋਰ ਇਕ ਮੈਗਜ਼ੀਨ ਸਮੇਤ ਕਾਬੂ ਕੀਤਾ ਗਿਆ ਹੈ | ਪੁਲਿਸ ਨੇ ਦੱਸਿਆ ਕਿ ਸਪੈਸ਼ਲ ਸੈੱਲ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਕਿ ਯੁੱਧਵੀਰ ਸਿੰਘ ਅਤੇ ਨਰੇਸ਼ ਕੁਮਾਰ ਉਰਫ ਮਨੀ ਪਾਕਿਸਤਾਨੀ ਸਮੱਗਲਰਾਂ ਦੇ ਲਿੰਕ ਵਿਚ ਹਨ ਅਤੇ ਪਾਕਿਸਤਾਨ ਤੋਂ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਹਥਿਆਰਾਂ ਦੀਆਂ ਵੱਡੀਆਂ ਖੇਪਾਂ ਹਾਸਲ ਕਰਕੇ ਪਾਕਿਸਤਾਨੀ ਸਮੱਗਲਰਾਂ ਦੇ ਦਿਸ਼ਾ ਨਿਰਦੇਸ਼ਾਂ ਤੇ ਅੱਗੇ ਪਹੁੰਚਾਉਂਦੇ ਆ ਰਹੇ ਹਨ | ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਪਿੰਡ ਡੰਡੇ ਨੇੜੇ ਨਹਿਰ ਨਜ਼ਦੀਕ ਅਟਾਰੀ ਦੇ ਨਾਲ-ਨਾਲ ਬਣੇ ਕੱਚੇ ਰਸਤੇ ਤੋਂ ਯੁੱਧਵੀਰ ਸਿੰਘ ਨੂੰ ਇੱਕ ਸ਼ਟੋਰਮ ਵਿਦੇਸ਼ੀ ਪਿਸਤੌਲ (30 ਬੋਰ) ਸਮੇਤ ਗਿ੍ਫਤਾਰ ਕਰ ਲਿਆ ਗਿਆ | ਇਸ ਸੰਬੰਧ ਵਿਚ ਥਾਣਾ ਘਰਿੰਡਾ ਵਿਖੇ ਜੁਰਮ ਅਸਲਾ ਐਕਟ ਤੇ ਬੀ.ਐੱਨ.ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੀ ਤਫ਼ਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ | ਪੁਲਿਸ ਨੇ ਦੱਸਿਆ ਕਿ ਗਿ੍ਫ਼ਤਾਰ ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ ਅਤੇ ਨਾਜਾਇਜ਼ ਅਸਲੇ ਦੇ ਸਰੋਤਾਂ ਸੰਬੰਧੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ | ਜਾਂਚ ਦੌਰਾਨ ਜੇ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

ਪਿਛਲੀ ਖ਼ਬਰ ਵੱਖ-ਵੱਖ ਥਾਵਾਂ 'ਤੇ ਗਣਤੰਤਰਤਾ ਦਿਵਸ ਮੌਕੇ ਲਹਿਰਾਇਆ ਤਿੰਰਗਾ <br/> ਅਗਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।