16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਅਕੈਡਮਿਕ ਹਾਈਟਸ ਅਤੇ ਬਚਪਨ ਪਲੇਅ ਸਕੂਲ ਵਿਚ ਗਣਤੰਤਰ ਦਿਵਸ ਸ਼ਾਨਦਾਰ ਢੰਗ ਨਾਲ ਮਨਾਇਆ <br/>

ਅਜੀਤ ਡੈਸਕ 29-01-2026
ਅਜਨਾਲਾ, 28 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਅਕੈਡਮਿਕ ਹਾਈਟਸ ਪਬਲਿਕ ਸਕੂਲ ਅਤੇ ਬਚਪਨ ਪਲੇਅ ਸਕੂਲ ਅਜਨਾਲਾ ਵਿਚ 26 ਜਨਵਰੀ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ, ਜੋਸ਼ ਅਤੇ ਦੇਸ਼ ਭਗਤੀ ਦੇ ਮਾਹੌਲ ਵਿਚ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਡਾਇਰੈਕਟਰ ਮੈਡਮ ਸੰਤੋਸ਼ ਬਜਾਜ, ਅਕੈਡਮਿਕ ਹਾਈਟਸ ਦੇ ਪਿ੍ੰਸੀਪਲ ਅੰਸ਼ ਬਜਾਜ ਅਤੇ ਬਚਪਨ ਪਲੇਅ ਸਕੂਲ ਦੀ ਪਿ੍ੰਸੀਪਲ ਮੋਨਿਕਾ ਖੋਖਰ ਵਲੋਂ ਸਭ ਨੂੰ 26 ਜਨਵਰੀ ਦੀਆਂ ਵਧਾਈਆਂ ਦਿੱਤੀਆਂ ਗਈਆਂ | ਪ੍ਰੋਗਰਾਮ ਦੌਰਾਨ ਸਕੂਲ ਦੇ ਨੰਨੇ-ਮੁੰਨੇ ਬੱਚਿਆਂ ਵਲੋਂ ਰੰਗਾ-ਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ | ਬੱਚਿਆਂ ਨੇ ਦੇਸ਼ ਭਗਤੀ ਡਾਂਸ ਪਰਫਾਰਮੈਂਸ, ਗੀਤਾਂ ਅਤੇ ਹੋਰ ਕਲਚਰਲ ਐਕਟੀਵਿਟੀਜ਼ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ | ਬੱਚਿਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਸਭ ਨੇ ਖੂਬ ਸਰਾਹਿਆ | ਇਸ ਮੌਕੇ ਡਾਇਰੈਕਟਰ ਮੈਡਮ ਸੰਤੋਸ਼ ਬਜਾਜ ਨੇ ਬੱਚਿਆਂ ਨੂੰ 26 ਜਨਵਰੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਭਾਰਤ ਦੇ ਸੰਵਿਧਾਨ ਬਾਰੇ ਵਿਸਥਾਰ ਨਾਲ ਸਮਝਾਇਆ | ਉਨ੍ਹਾਂ ਨੇ ਬੱਚਿਆਂ ਨੂੰ ਕਨੂੰਨ, ਕਨੂੰਨ ਦੀ ਪਾਲਣਾ ਅਤੇ ਦੇਸ਼ ਦੇ ਨਾਗਰਿਕ ਵਜੋਂ ਆਪਣੇ ਅਧਿਕਾਰਾਂ ਅਤੇ ਫ਼ਰਜ਼ਾਂ ਬਾਰੇ ਵੀ ਕੀਮਤੀ ਜਾਣਕਾਰੀ ਦਿੱਤੀ | ਸਕੂਲ ਪ੍ਰਬੰਧਨ ਵਲੋਂ ਇਸ ਤਰ੍ਹਾਂ ਦੇ ਸਿੱਖਿਆਤਮਕ ਅਤੇ ਸੱਭਿਆਚਾਰਕ ਸਮਾਗਮ ਕਰਵਾ ਕੇ ਬੱਚਿਆਂ ਵਿਚ ਦੇਸ਼ ਭਗਤੀ, ਅਨੁਸ਼ਾਸਨ ਅਤੇ ਨੈਤਿਕ ਮੁੱਲਾਂ ਦੀ ਭਾਵਨਾ ਵਿਕਸਿਤ ਕਰਨ ਦਾ ਸੰਦੇਸ਼ ਦਿੱਤਾ ਗਿਆ | ਸਮਾਗਮ ਦੇ ਅੰਤ ਵਿਚ ਸਭ ਨੇ ਮਿਲ ਕੇ ਦੇਸ਼ ਦੀ ਤਰੱਕੀ ਅਤੇ ਏਕਤਾ ਲਈ ਕਾਮਨਾ ਕੀਤੀ |

ਪਿਛਲੀ ਖ਼ਬਰ ਗਣਤੰਤਰ ਦਿਵਸ ਮੌਕੇ ਅਜਨਾਲਾ ਵਿਖੇ ਐੱਸ. ਡੀ. ਐੱਮ. ਰਵਿੰਦਰ ਸਿੰਘ ਅਰੋੜਾ ਨੇ ਤਿਰੰਗਾ ਝੰਡਾ ਲਹਿਰਾਇਆ <br/> ਅਗਲੀ ਖ਼ਬਰ ਗੁ. ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।