ਚੌਕ ਮਹਿਤਾ, 29 ਜਨਵਰੀ (ਜਗਦੀਸ਼ ਸਿੰਘ ਬਮਰਾਹ)-ਦਸ਼ਮੇਸ਼ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਤੇ ਦਸ਼ਮੇਸ਼ ਹੈਰੀਟੇਜ ਪਬਲਿਕ ਸਕੂਲ ਦੇ ਸਾਂਝੇ ਉਪਰਾਲੇ ਨਾਲ ਬਸੰਤ ਪੰਚਮੀ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸਕੂਲ ਵਿਚ ਇਕ ਰੰਗਾ-ਰੰਗ ਕਾਰਨੀਵਲ ਦਾ ਆਯੋਜਨ ਕੀਤਾ ਗਿਆ | ਇਸ ਕਾਰਨੀਵਲ ਵਿਚ ਮਾਪਿਆਂ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਕਾਰਨੀਵਲ ਦੌਰਾਨ ਮਿੱਕੀ ਮਾਊਸ, ਡਰੈਗਨ ਰਾਈਡ, ਟਰੈਪੋਲੀਨ ਪਾਰਕ ਉੱਪਰ ਰਾਈਡਸ ਲੈ ਕੇ ਬੱਚਿਆਂ ਨੇ ਖੂਬ ਆਨੰਦ ਮਾਣਿਆ | ਜਿਸ ਨੂੰ ਦੇਖ ਕੇ ਬੱਚਿਆਂ ਦੇ ਮਾਪਿਆਂ ਦੇ ਚਿਹਰੇ 'ਤੇ ਖੁਸ਼ੀ ਦੀ ਲਹਿਰ ਨਜ਼ਰ ਆਈ | ਇਸ ਤੋਂ ਇਲਾਵਾ ਖਾਣ ਪੀਣ ਦੇ ਫੂਡ ਸਟਾਲ ਬੱਚਿਆਂ ਤੇ ਮਾਪਿਆਂ ਲਈ ਖਿੱਚ ਦਾ ਕੇਂਦਰ ਬਣੇ | ਸਕੂਲ ਮੈਨੇਜਮੈਂਟ ਨੇ ਇਸ ਮੌਕੇ 'ਤੇ ਕਿਹਾ ਕਿ ਇਸ ਤਰ੍ਹਾਂ ਦੇ ਆਯੋਜਨ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ | ਸਾਰੇ ਮਾਪਿਆਂ ਨੇ ਇਸ ਸਫਲ ਆਯੋਜਨ ਲਈ ਸਕੂਲ ਮੈਨੇਜਮੈਂਟ ਅਤੇ ਅਧਿਆਪਕਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ | ਇਸ ਮੌਕੇ ਸੰਸਥਾ ਦੇ ਚੇਅਰਮੈਨ ਗੁਰਦੀਪ ਸਿੰਘ ਰੰਧਾਵਾ ਨੇ ਮਾਪਿਆਂ ਨੂੰ ਸਕੂਲ ਪਹੁੰਚਣ 'ਤੇ ਜੀ ਆਇਆਂ ਆਖਿਆ ਤੇ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪਿ੍ੰ: ਗੁਰਬੀਰ ਕੌਰ, ਲਕਸ਼ਮਣ ਸਿੰਘ ਰਾਵਤ ਡਾਇਰੈਕਟਰ ਦਸ਼ਮੇਸ਼ ਵਿੱਦਿਅਕ ਸੰਸਥਾਵਾਂ, ਹਰਪ੍ਰੀਤ ਕੌਰ, ਰਵਿੰਦਰ ਕੌਰ, ਅੰਮਿ੍ਤਪਾਲ ਸਿੰਘ ਸੁਧਾ ਸ਼ਰਮਾ ਅਤੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ |
ਦਸ਼ਮੇਸ਼ ਵਿੱਦਿਅਕ ਸੰਸਥਾਵਾਂ ਮਹਿਤਾ ਚੌਕ ਵਿਚ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਬਸੰਤ ਪੰਚਮੀ ਦਾ ਤਿਉਹਾਰ <br/>
ਅਜੀਤ ਡੈਸਕ
30-01-2026