29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਮਾਨ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਦੂਸਰੇ ਪੜਾਅ ਦੀ ਮੁਹਿੰਮ ਸ਼ਲਾਘਾਯੋਗ ਕਦਮ- ਗੁਰਮੀਤ ਮੈਹਣੀਆ

ਅਜੀਤ ਡੈਸਕ 30-01-2026

ਜੇਠੂਵਾਲ, 29 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਵਿਚਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਦੂਸਰੇ ਪੜਾਅ 'ਚ ਪਿੰਡ ਦੇ ਪਹਿਰੇਦਾਰ ਵਜੋਂ ਸ਼ੁਰੂ ਕੀਤੀ ਮੁਹਿੰਮ ਜੋ ਕਿ ਸ਼ਲਾਘਾਯੋਗ ਕਦਮ ਹੈ ਜਿਸ ਨਾਲ ਨਸ਼ੇ ਦੇ ਸੌਦਾਗਰਾਂ ਨੂੰ ਭਾਜੜਾਂ ਪਈਆਂ ਹੋਈਆਂ ਹਨ ਜਿਸ ਤਹਿਤ ਹਲਕਾ ਅਟਾਰੀ ਦੇ ਪਿੰਡ ਮੈਹਣੀਆਂ ਕੁਹਾਰਾਂ ਵਿਖੇ ਹਲਕੇ ਦੇ ਆਪ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਏ. ਡੀ. ਸੀ. ਦੀ ਰਹਿਨੁਮਾਈ ਹੇਠ ਸੀਨੀਅਰ ਆਪ ਆਗੂ ਤੇ ਸੇਵਾ ਮੁਕਤ ਮਾਸਟਰ ਗੁਰਮੀਤ ਸਿੰਘ ਦੀ ਅਗਵਾਈ 'ਚ ਪੰਚਾਇਤ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪਿੰਡ ਦੇ ਬਾਜ਼ਾਰਾਂ ਤੇ ਗਲੀਆਂ 'ਚ ਰੈਲੀ ਕੱਢੀ ਗਈ ਜਿਸ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ | ਗੁਰਮੀਤ ਮੈਹਣੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਪ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਦੂਸਰੇ ਪੜਾਅ 'ਚ ਪਿੰਡ ਦੇ ਪਹਿਰੇਦਾਰ ਜ਼ਿੰਮੇਵਾਰ ਨਾਗਰਿਕਾਂ ਵਲੋਂ ਨਸਾ ਸਮੱਗਲਰਾਂ ਨੂੰ ਕਾਬੂ ਕਰਨ ਦੀ ਸ਼ੁਰੂਆਤ ਕਰਨ ਨਾਲ ਨਸ਼ਾ ਵੇਚਣ ਵਾਲਿਆਂ ਨੂੰ ਬਹੁਤ ਵੱਡੇ ਪੱਧਰ 'ਤੇ ਨੱਥ ਪਵੇਗੀ ਅਤੇ ਪੰਚਾਇਤਾਂ ਵੀ ਸਰਕਾਰ ਅਤੇ ਪੁਲਿਸ ਨੂੰ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਸਰਕਾਰ ਵਲੋਂ ਨਸ਼ਿਆਂ ਦੀ ਜਾਣਕਾਰੀ ਦੇਣ ਬਾਰੇ ਜੋ ਐਪ ਲਾਂਚ ਕੀਤੀ ਹੈ ਇਸ ਦੀ ਜਾਣਕਾਰੀ ਦੇਣ ਲਈ ਵੀ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਤਾਂ ਹੀ ਪਿੰਡਾਂ ਵਿਚੋਂ ਨਸ਼ਿਆਂ ਨੂੰ ਠੱਲ ਪਵੇਗੀ | ਇਸ ਮੌਕੇ ਸੈਕਟਰੀ ਰਾਜੀਵ ਕੁਮਾਰ, ਪੰਚ ਬਲਕਾਰ ਸਿੰਘ, ਪੰਚ ਭੁਪਿੰਦਰ ਸਿੰਘ, ਪੰਚ ਰਮੇਸ਼ ਕੁਮਾਰ, ਪੰਚ ਜਗਤਾਰ ਸਿੰਘ, ਪੰਚ ਵੱਸਣ ਸਿੰਘ, ਪੰਚ ਸਰਬਜੀਤ ਸਿੰਘ, ਪੰਚ ਸਰਬਜੀਤ ਕੌਰ, ਕਰਮ ਸਿੰਘ ਸਾਬਕਾ ਸਰਪੰਚ, ਜਰਨੈਲ ਸਿੰਘ, ਲਖਬੀਰ ਸਿੰਘ ਗਿਆਨੀ, ਬੇਅੰਤ ਸਿੰਘ, ਜੋਧ ਸਿੰਘ, ਗੁਰਮੀਤ ਸਿੰਘ, ਕਾਲਾ ਸਿੰਘ ਫੌਜੀ, ਸੁਖਵੰਤ ਸਿੰਘ, ਜਤਿੰਦਰ ਕੁਮਾਰ ਜੀਤੂ, ਸੁਰਜੀਤ ਸਿੰਘ ਸਮੇਤ ਵੱਡੀ ਗਿਣਤੀ ਚ ਪਿੰਡ ਵਾਸੀ ਸ਼ਾਮਲ ਸਨ |

ਪਿਛਲੀ ਖ਼ਬਰ ਮਜੀਠਾ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ 'ਤੇ ਕੱਲ੍ਹ ਕਰਵਾਇਆ ਜਾਵੇਗਾ ਵਿਸ਼ਾਲ ਗੁਰਮਤਿ ਸਮਾਗਮ, ਸਾਰੇ ਪ... ਅਗਲੀ ਖ਼ਬਰ ਸੰਯੁਕਤ ਮੁੱਖ ਚੋਣ ਅਧਿਕਾਰੀ ਪੰਜਾਬ ਸਕੱਤਰ ਸਿੰਘ ਬੱਲ ਸਠਿਆਲਾ ਨੂੰ ਸਦਮਾ, ਮਾਤਾ ਦਲਬੀਰ ਕੌਰ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।