ਮਜੀਠਾ, 29 ਜਨਵਰੀ (ਜਗਤਾਰ ਸਿੰਘ ਸਹਿਮੀ)-ਗੁਰਦੁਆਰਾ ਸ਼੍ਰੋਮਣੀ ਭਗਤ ਰਵਿਦਾਸ ਜੀ ਮਜੀਠਾ ਵਿਖੇ ਰਵਿਦਾਸ ਜੀ ਦਾ ਪਵਿੱਤਰ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਹ ਸਮਾਗਮ ਕਾਰ ਸੇਵਾ ਵਾਲੇ ਸੰਤ ਬਾਬਾ ਸਰਦਾਰ ਸਿੰਘ ਜੀ ਅਤੇ ਬਾਬਾ ਸਰੂਪ ਸਿੰਘ ਦੀ ਅਗਵਾਈ ਹੇਠ 1 ਫਰਵਰੀ ਦਿਨ ਐਤਵਾਰ ਨੂੰ ਵੱਡੇ ਪੱਧਰ 'ਤੇ ਆਯੋਜਿਤ ਕੀਤਾ ਜਾਵੇਗਾ | ਜਿਸ ਦੇ ਸਾਰੇ ਪ੍ਰਬੰਧ ਮਜੀਠਾ ਅਤੇ ਆਲੇ-ਦੁਆਲੇ ਦੀਆਂ ਸੰਗਤਾਂ ਵਲੋਂ ਇਸ ਮੌਕੇ ਨੂੰ ਬਹੁਤ ਹੀ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈੇਆਂ ਗਈਆਂ ਹਨ ਤੇ ਸੰਗਤਾਂ 'ਚ ਵੀ ਭਾਰੀ ਉਤਸ਼ਾਹ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪੈਣ ਤੋਂ ਬਾਅਦ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ | ਇਸ ਸਮਾਗਮ ਵਿਚ ਪੰਥ ਪ੍ਰਸਿੱਧ ਕੀਰਤਨੀ ਜਥੇ ਅਤੇ ਕਵੀਸ਼ਰੀ ਜਥੇ ਸ਼ਿਰਕਤ ਕਰਨਗੇ | ਇਹ ਜਥੇ ਭਗਤ ਰਵਿਦਾਸ ਜੀ ਵਲੋਂ ਰਚਿਤ ਗੁਰਬਾਣੀ ਦੇ ਸ਼ਬਦਾਂ ਨੂੰ ਗਾ ਕੇ ਸੰਗਤਾਂ ਨੂੰ ਆਤਮਿਕ ਅਨੰਦ ਪ੍ਰਦਾਨ ਕਰਨਗੇ | ਨਾਲ ਹੀ ਪੰਥ ਪ੍ਰਸਿੱਧ ਕਥਾਵਾਚਕ ਭਗਤ ਜੀ ਦੀ ਜੀਵਨੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਵਿਸਥਾਰ ਨਾਲ ਕਥਾ-ਵਿਚਾਰਾਂ ਕਰਨਗੇ | ਪ੍ਰਧਾਨ ਰਾਜ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਹਾਜ਼ਰ ਹੋ ਕੇ ਇਸ ਗੁਰਮਤਿ ਸਮਾਗਮ ਨੂੰ ਸਫਲ ਬਣਾਉਣ ਤੇ ਲਾਹਾ ਲੈਣ | ਉਨ੍ਹਾਂ ਦੱਸਿਆ ਕਿ ਪੂਰੇ ਦਿਨ ਸੰਗਤਾਂ ਲਈ ਖੁੱਲ੍ਹੇ ਲੰਗਰ ਭੰਡਾਰੇ ਵੀ ਵਰਤਾਏ ਜਾਣਗੇ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਰ ਮੈਂਬਰ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ | ਜਿਨ੍ਹਾਂ ਵਿਚ ਨਗਰ ਕੌਂਸਲ ਮਜੀਠਾ ਦੇ ਪ੍ਰਧਾਨ ਬਲਵੰਤ ਸਿੰਘ ਸੇਠ, ਸਾਬਕਾ ਵਾਇਸ ਪ੍ਰਧਾਨ ਸੁਰਿੰਦਰ ਪਾਲ ਸਿੰਘ ਗੋਕਲ, ਜਥੇਦਾਰ ਹਰਪਾਲ ਸਿੰਘ ਮਜੀਠਾ, ਸਾਰਜ ਸਿੰਘ ਸੋਨੂ ਰਾਇਲ ਵਿੱਲਾ ਵਾਲੇ, ਓਾਕਾਰ ਸਿੰਘ ਮਜੀਠਾ, ਸ਼ਰੀਕਾਂਤ, ਰਾਮ ਅਵਤਾਰ, ਮਨੋਹਰ ਲਾਲ, ਰਤਨ ਲਾਲ, ਸਾਈ ਦਾਸ, ਸੀਤਾ ਰਾਮ, ਛੋਟੂ ਲਾਲ ਸਮੇਤ ਕਈ ਹੋਰ ਪ੍ਰਬੰਧਕ ਅਤੇ ਸੇਵਾਦਾਰ ਸ਼ਾਮਲ ਸਨ |