ਚਵਿੰਡਾ ਦੇਵੀ, 29 ਜਨਵਰੀ (ਸਤਪਾਲ ਸਿੰਘ ਢੱਡੇ)-ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਤੋਂ ਸਮਾਜ ਸੇਵੀ ਉਪਕਾਰ ਸਿੰਘ ਕਾਰੀ ਦੇ ਗੁਰੂ ਚਰਨਾਂ ਵਿਚ ਜਾ ਬਿਰਾਜਣ ਉਪਰੰਤ ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਦੁਖੀ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕੀਤਾ ਗਿਆ | ਇਸ ਮੌਕੇ ਸ: ਗਿੱਲ ਨੇ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕਰਦੇ ਹੋਏ ਵਿਛੜੀ ਰੂਹ ਨੂੰ ਆਪਣੇ ਚਰਨਾ ਵਿਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਰਹਿ ਗਏ ਪਰਿਵਾਰਕ ਮੈਂਬਰਾਂ ਨੂੰ ਇਸ ਅਪਾਰ ਦੁੱਖ ਨੂੰ ਸਹਿਣ ਲਈ ਭਾਣਾ ਮੰਨਣ ਦਾ ਬਲ ਬਖ਼ਸ਼ਣ | ਉਨ੍ਹਾਂ ਕਿਹਾ ਕਿ ਉਪਕਾਰ ਸਿੰਘ ਕਾਰੀ ਇਕ ਸਧਾਰਣ, ਮਿਹਨਤੀ ਅਤੇ ਸਮਾਜ ਲਈ ਸਮਰਪਿਤ ਸ਼ਖ਼ਸੀਅਤ ਸਨ, ਜਿਨ੍ਹਾਂ ਦੀ ਘਾਟ ਇਲਾਕੇ ਵਿਚ ਹਮੇਸ਼ਾ ਮਹਿਸੂਸ ਕੀਤੀ ਜਾਵੇਗੀ | ਇਸ ਮੌਕੇ ਸਵਰਨਜੀਤ ਸਿੰਘ ਕਰਾਲੀਆਂ, ਹਰਦੇਵ ਸਿੰਘ ਦੇਬਾ, ਗੁਰਬੀਰ ਸਿੰਘ ਢਿੱਲੋਂ, ਸਵਰਨ ਸਿੰਘ ਮੁਨੀਮ, ਬਲਜਿੰਦਰ ਸਿੰਘ ਛੀਨਾ, ਸਰਪੰਚ ਗੁਰਭੇਜ ਸਿੰਘ ਭੋਆ, ਮੈਨੇਜਰ ਸਰੂਪ ਸਿੰਘ ਢੱਡੇ, ਸਰਪੰਚ ਰਾਜ ਕੁਮਾਰ ਲੁੱਧੜ, ਸਰਪੰਚ ਬਲਦੇਵ ਸਿੰਘ ਮੀਆਂ ਪੰਧੇਰ, ਬੱਬੂ ਭੰਡਾਰੀ ਆਗੂ ਸ਼ਾਮਿਲ ਸਨ |