29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਬਾਬਾ ਹਰਜੂ ਹਰਿ ਹਰਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 8 ਨੂੰ

ਅਜੀਤ ਡੈਸਕ 30-01-2026
ਜੇਠੂਵਾਲ, 29 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਸੰਤ ਬਾਬਾ ਹਰਜੂ ਹਰਿ ਹਰਜੀਤ ਸਿੰਘ ਜੇਠੂਵਾਲ ਸੁਧਾਰਪੁਰੀ ਵਾਲਿਆਂ ਦੇ 113ਵੇਂ ਜਨਮ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਦੀ ਯਾਦ 'ਚ ਗੁਰਦੁਆਰਾ ਸੁਧਾਰਪੁਰੀ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਪੂਰੇ ਜ਼ੋਰਾਂ 'ਤੇ ਚੱਲ ਰਹੀਆਂ ਹਨ ਅਤੇ ਇਸ ਸੰਬੰਧੀ ਇਲਾਕੇ ਦੇ ਸੰਗਤਾਂ ਤੇ ਹੋਰ ਮੋਹਤਬਰਾਂ ਦੀ ਇਕੱਤਰਤਾ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਮਰੀਕ ਸਿੰਘ ਸੁਧਾਰਪੁਰੀ ਵਾਲਿਆਂ ਨੇ ਕਿਹਾ ਬਾਬਾ ਹਰਜੂ ਹਰਜੀਤ ਦੀ ਯਾਦ 'ਚ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੀ ਲੜੀ ਆਰੰਭ ਕੀਤੀ ਜਾਵੇਗੀ ਅਤੇ 7 ਫਰਵਰੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਜੇਠੂਵਾਲ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਸਮਾਪਤ ਹੋਵੇਗਾ ਅਤੇ ਇਸ ਮੌਕੇ ਲੋੜਵੰਦ ਪਰਿਵਾਰਾਂ ਦੇ ਧੀਆਂ ਦੇ ਆਨੰਦ ਕਾਰਜ ਵੀ ਕਰਵਾਏ ਜਾਣਗੇ | 8 ਫਰਵਰੀ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸਜਾਏ ਗਏ ਸਮਾਗਮਾਂ 'ਚ ਸੰਤ ਮਹਾਪੁਰਸ਼ਾਂ ਤੋਂ ਇਲਾਵਾ ਢਾਡੀ ਅਤੇ ਕਵੀਸ਼ਰੀ ਜਥੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ | ਇਨ੍ਹਾਂ ਸਮਾਗਮਾਂ ਸੰਬੰਧੀ ਗੁਰੂ ਘਰ ਦੇ ਪ੍ਰੇਮੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਇਸ ਮੌਕੇ ਬਲਰਾਜ ਸਿੰਘ ਹੈਪੀ, ਕਰਮ ਸਿੰਘ ਗਿੱਲ, ਪ੍ਰਧਾਨ ਗੁਰਮੇਜ ਸਿੰਘ, ਸਾਬਕਾ ਪੰਚ ਮਲਕੀਤ ਸਿੰਘ, ਸ਼ਰਨਜੀਤ ਸਿੰਘ ਬਰਾੜ, ਸੰਤੋਖ ਸਿੰਘ, ਅਵਤਾਰ ਸਿੰਘ, ਬਾਬਾ ਜੋਗਾ ਸਿੰਘ, ਕਰਨੈਲ ਸਿੰਘ ਸੰਧੂ, ਸਰਬਜੀਤ ਸਿੰਘ, ਜਸਬੀਰ ਸਿੰਘ, ਅੰਮਿ੍ਤਪਾਲ ਸਿੰਘ, ਹਰਪਿੰਦਰ ਸਿੰਘ, ਸੁਖਦੇਵ ਸਿੰਘ, ਕਰਨਪ੍ਰੀਤ ਸਿੰਘ ਸੋਨੂੰ, ਤਸਵੀਰ ਸਿੰਘ ਫੌਜੀ, ਦਲਬੀਰ ਸਿੰਘ, ਨੰਬਰਦਾਰ ਬਿਕਰਮ ਸਿੰਘ, ਪੰਚ ਸੁਰਜੀਤ ਸਿੰਘ ਫੌਜੀ, ਜਸਬੀਰ ਸਿੰਘ ਸੋਨੂੰ, ਬਲਵਿੰਦਰ ਸਿੰਘ ਫੌਜੀ ਤੇ ਹੋਰ ਸੇਵਾਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਖਤਰਾਏ ਕਲਾਂ ਦੇ ਅੰਤਰਰਾਸ਼ਟਰੀ ਪੰਜਾਬੀ ਸੱਭਿਆਚਾਰਕ ਮੇਲੇ ਦੀਆਂ ਤਿਆਰੀਆਂ ਸੰਬੰਧੀ ਇਕੱਤਰਤਾ ਅਗਲੀ ਖ਼ਬਰ ਸੁਖਵਿੰਦਰ ਸਿੰਘ ਮੱਤੇਵਾਲ ਦੇ ਦੇਹਾਂਤ 'ਤੇ ਬੀਬਾ ਗਨੀਵ ਕੌਰ ਮਜੀਠੀਆ ਤੇ ਹੋਰਾਂ ਵਲੋਂ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।