29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਗਣਤੰਤਰ ਦਿਵਸ ਸਮਾਰੋਹ ਦੌਰਾਨ ਸੇਂਟ ਸੋਵਰੇਨ ਕਾਨਵੈਂਟ ਸਕੂਲ ਦੇ ਪਿ੍ੰਸੀਪਲ ਤੇ ਵਿਦਿਆਰਥੀ ਸਨਮਾਨਿਤ

ਅਜੀਤ ਡੈਸਕ 30-01-2026
ਚਵਿੰਡਾ ਦੇਵੀ, 29 ਜਨਵਰੀ (ਸਤਪਾਲ ਸਿੰਘ ਢੱਡੇ)-ਗਣਤੰਤਰ ਦਿਵਸ ਦੇ ਸ਼ੁਭ ਮੌਕੇ ਕਰਵਾਏ ਗਏ ਸਮਾਰੋਹ ਦੌਰਾਨ ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੀ ਪਿ੍ੰ: ਨਿਤਿਕਾ ਸੇਠੀ ਅਤੇ ਵਿਦਿਆਰਥੀ ਅਮਾਨਤ ਕੌਰ ਤੇ ਅਭੀਜੋਤ ਸਿੰਘ ਨੂੰ ਐੱਸ. ਡੀ. ਐੱਮ. ਮਜੀਠਾ ਵਲੋਂ ਐਵਾਰਡ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਹ ਐਵਾਰਡ ਪਿ੍ੰ: ਨਿਤਿਕਾ ਸੇਠੀ ਨੂੰ ਸਕੂਲ ਵਿਚ ਵਿਦਿਆਰਥੀਆਂ ਵਿਚ ਅਨੁਸ਼ਾਸਨ ਪੈਦਾ ਕਰਨ, ਉਨ੍ਹਾਂ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਦਾ ਸੁਨਹਿਰੀ ਭਵਿੱਖ ਸਿਰਜਣ ਲਈ ਕੀਤੀਆਂ ਜਾ ਰਹੀਆਂ ਸਰਾਹੁਣਯੋਗ ਕੋਸ਼ਿਸ਼ਾਂ ਦੇ ਲਈ ਪ੍ਰਦਾਨ ਕੀਤਾ ਗਿਆ | ਇਸ ਤੋਂ ਇਲਾਵਾ ਵਿਦਿਆਰਥੀ ਅਮਾਨਤ ਕੌਰ ਅਤੇ ਅਭੀਜੋਤ ਸਿੰਘ ਨੂੰ ਉਨ੍ਹਾਂ ਦੀ ਮਿਹਨਤ, ਲਗਨ ਅਤੇ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨ ਮਿਲਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ ਅਤੇ ਐੱਮ. ਡੀ. ਕੋਮਲ ਕਪੂਰ ਨੇ ਪਿ੍ੰਸੀਪਲ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਐਵਾਰਡ ਸਿਰਫ਼ ਇਨਾਮ ਨਹੀਂ ਹੁੰਦਾ, ਸਗੋਂ ਇਹ ਮਿਹਨਤ, ਲਗਨ ਅਤੇ ਸਬਰ ਦੀ ਪਹਿਚਾਣ ਹੁੰਦਾ ਹੈ | ਹਰ ਐਵਾਰਡ ਦੇ ਪਿੱਛੇ ਸੰਘਰਸ਼, ਸਿੱਖਿਆ ਅਤੇ ਅਟੱਲ ਵਿਸ਼ਵਾਸ ਲੁਕਿਆ ਹੁੰਦਾ ਹੈ | ਸਮਾਰੋਹ ਦੌਰਾਨ ਸਕੂਲ ਦੀ ਪਿ੍ੰ: ਨਿਤਿਕਾ ਸੇਠੀ, ਕੋਆਰਡੀਨੇਟਰ ਪਾਰੁਲ ਸੁੰਦਰ, ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਮਾਨ ਸਰਕਾਰ ਦੇ ਰਾਜ ਦੌਰਾਨ ਸ਼ਰੇਆਮ ਲੁੱਟਾਂ-ਖੋਹਾਂ, ਕਤਲ ਤੇ ਫਿਰੌਤੀਆਂ ਮੰਗੀਆਂ ਜਾ ਰਹੀਆਂ-ਹਰਪ੍ਰਤਾਪ ਅਜਨਾਲਾ ਅਗਲੀ ਖ਼ਬਰ ਮਿਸ਼ਨ ਸਮਰੱਥ ਤਹਿਤ ਦੋ ਰੋਜ਼ਾ ਬਲਾਕ ਪੱਧਰੀ ਸੈਮੀਨਾਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।