ਚੌਕ ਮਹਿਤਾ, 29 ਜਨਵਰੀ (ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸ੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਵਿਦਿਅਕ ਅਦਾਰੇ 'ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ' ਮਹਿਤਾ ਚੌਂਕ ਵਿਖੇ ਸਿੱਖ ਇਤਿਹਾਸ ਦੇ ਮਹਾਨ ਸ਼ਹੀਦ ਅਤੇ ਵਿਦਵਾਨ ਬਾਬਾ ਦੀਪ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵਲੋਂ ਭਾਸ਼ਣ, ਕਵਿਤਾ, ਕੀਰਤਨ ਅਤੇ ਕਵੀਸ਼ਰੀ ਰਾਹੀਂ ਬਾਬਾ ਦੀਪ ਸਿੰਘ ਜੀ ਦੇ ਜੀਵਨ, ਉਨਾਂ ਦੀ ਅਟੱਲ ਸ਼ਰਧਾ, ਵਿਦਵਾਨੀ ਸੋਚ ਅਤੇ ਸਿੱਖ ਧਰਮ ਲਈ ਦਿੱਤੀ ਮਹਾਨ ਕੁਰਬਾਨੀ 'ਤੇ ਪ੍ਰਕਾਸ਼ ਪਾਇਆ | ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪਿ੍ੰਸੀਪਲ ਗੁਰਦੀਪ ਸਿੰਘ ਜਲਾਲ ਉਸਮਾ ਨੇ ਦੱਸਿਆ ਕਿ ਬਾਬਾ ਦੀਪ ਸਿੰਘ ਜੀ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿਚੋਂ ਇੱਕ, ਵਜੋਂ ਸਤਿਕਾਰੇ ਜਾਂਦੇ ਹਨ | ਉਨਾਂ ਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਨਾਂ ਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ | ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇਕ ਪ੍ਰਮੁੱਖ ਸਿੱਖ ਵਿਦਵਾਨ ਆਗੂ ਤੇ ਜੰਗੀ ਜਰਨੈਲ ਸਨ | ਉਹ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਸਨ ਉਨਾਂ ਨੇ ਤੇ ਉਨਾਂ ਦੇ ਸਾਥੀ ਸਿੰਘਾਂ ਨੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦਾ ਜ਼ਾਲਮਾਂ ਤੋਂ ਬਦਲਾ ਲੈਂਦੇ ਹੋਏ ਧਰਮ ਅਤੇ ਕੌਮ ਦੀ ਸ਼ਾਨ ਬਦਲੇ ਆਪਣੀਆਂ ਸ਼ਹੀਦੀਆਂ ਦਿੱਤੀਆਂ | ਬਾਬਾ ਜੀ ਮਹਾਨ ਲਿਖਾਰੀ ਸਨ ਤੇ ਉਨਾਂ ਨੇ ਦਮਦਮਾ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਚਾਰ ਬੀੜਾਂ ਦਾ ਆਪਣੇ ਹੱਥੀ ਉਤਾਰਾ ਕੀਤਾ | ਪਿ੍ੰਸੀਪਲ ਗੁਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਬਾਬਾ ਜੀ ਦੇ ਆਦਰਸ਼ਾਂ 'ਤੇ ਚੱਲਣ ਦੀ ਅਪੀਲ ਕੀਤੀ | ਇਸ ਮੌਕੇ ਕਾਲਜ ਪਿ੍ੰਸੀਪਲ ਗੁਰਦੀਪ ਸਿੰਘ ਜਲਾਲ ਉਸਮਾ, ਪਿ੍ੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਪਿ੍ੰਸੀਪਲ ਜਤਿੰਦਰ ਸ਼ਰਮਾ, ਸੁਖਦੇਵ ਸਿੰਘ, ਸੁਖਜੀਤ ਸਿੰਘ, ਮੈਡਮ ਕੁਲਦੀਪ ਕੌਰ ਅਤੇ ਸਮੂਹ ਸਟਾਫ ਹਾਜ਼ਰ