ਅਜਨਾਲਾ, 29 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਜੀ. ਆਰ. ਡੀ. ਕਾਨਵੈਂਟ ਸਕੂਲ ਵਿਚ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਅਤੇ ਦੇਸ਼ਭਗਤੀ ਦੇ ਮਾਹੌਲ ਵਿਚ ਮਨਾਇਆ ਗਿਆ | ਇਸ ਮੌਕੇ ਨਰਸਰੀ ਤੋਂ ਲੈ ਕੇ ਦੂਜੀ ਕਲਾਸ ਤੱਕ ਦੇ ਛੋਟੇ-ਛੋਟੇ ਬੱਚਿਆਂ ਵਲੋਂ ਰੰਗਾ-ਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ | ਬੱਚਿਆਂ ਨੇ ਦੇਸ਼ਭਗਤੀ ਗੀਤਾਂ, ਡਾਂਸ ਅਤੇ ਹੋਰ ਮਨਮੋਹਕ ਗਤੀਵਿਧੀਆਂ ਰਾਹੀਂ ਦਰਸ਼ਕਾਂ ਦਾ ਦਿਲ ਜਿੱਤ ਲਿਆ | ਸਮਾਰੋਹ ਦੌਰਾਨ ਦੇਸ਼ ਨਾਲ ਪਿਆਰ ਅਤੇ ਏਕਤਾ ਦਾ ਸੰਦੇਸ਼ ਦਿੱਤਾ ਗਿਆ | ਬੱਚਿਆਂ ਦੀਆਂ ਵੰਨਗੀਆਂ ਨੇ ਹਾਜ਼ਰ ਦਰਸ਼ਕਾਂ ਨੂੰ ਭਾਵੁਕ ਕਰ ਦਿੱਤਾ | ਇਸ ਮੌਕੇ ਸਕੂਲ ਦੀ ਐਮ.ਡੀ. ਮੈਡਮ ਸੰਤੋਸ਼ ਬਜਾਜ, ਪਿ੍ੰਸੀਪਲ ਗੁਰਦਰਸ਼ਨ ਬਜਾਜ ਅਤੇ ਕੋਆਰਡੀਨੇਟਰ ਰੇਨੂ ਸ਼ਰਮਾ ਨੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਸਮਾਰੋਹ ਨੂੰ ਸਫ਼ਲ ਬਣਾਉਣ ਵਿਚ ਅਧਿਆਪਕਾ ਐੱਸ.ਕੇ. ਸਮਰੀਨ, ਰਮਨ, ਗੀਤਾ, ਸੋਨੀਆ, ਡਿੰਪਲ, ਨਵਜੋਤ, ਸਪਨਾ, ਮਹਿਕ, ਲਵਪ੍ਰੀਤ, ਨਵਦੀਪ ਅਤੇ ਹੋਰ ਸਟਾਫ ਮੈਂਬਰਾਂ ਦਾ ਵਿਸ਼ੇਸ਼ ਯੋਗਦਾਨ ਰਿਹਾ |