28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਹਲਕਾ ਜੰਡਿਆਲਾ ਗੁਰੂ ਵਿਚ ਕਿਸਾਨਾਂ ਵਲੋਂ ਟਰੈਕਟਰ ਮਾਰਚ <br/>

ਅਜੀਤ ਡੈਸਕ 30-01-2026
ਜੰਡਿਆਲਾ ਗੁਰੂ, 29 ਜਨਵਰੀ (ਹਰਜਿੰਦਰ ਸਿੰਘ ਕਲੇਰ)-26 ਜਨਵਰੀ ਦੀ ਇਤਿਹਾਸਕ ਟਰੈਕਟਰ ਰੈਲੀ ਦੀ ਵਰ੍ਹੇਗੰਢ ਮੌਕੇ ਅੱਜ ਹਲਕਾ ਜੰਡਿਆਲਾ ਗੁਰੂ ਵਿਚ ਕਿਸਾਨਾਂ ਵਲੋਂ ਵੱਡੇ ਪੱਧਰ 'ਤੇ ਟਰੈਕਟਰ ਮਾਰਚ ਕੱਢਿਆ ਗਿਆ | ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਟਰੈਕਟਰਾਂ ਦੀ ਲੰਮੀ ਕਤਾਰ ਨਾਲ ਸੜਕਾਂ 'ਤੇ ਉਤਰ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਇਆ | ਇਸ ਮਾਰਚ ਵਿਚ ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਹਿੱਸਾ ਲਿਆ | ਕਿਸਾਨ ਆਗੂ ਰਣਜੀਤ ਸਿੰਘ ਨੇ ਕਿਹਾ ਕਿ ਇਹ ਟਰੈਕਟਰ ਮਾਰਚ 26 ਜਨਵਰੀ 2020 ਨੂੰ ਦਿੱਲੀ ਵਿਚ ਹੋਈ ਇਤਿਹਾਸਕ ਟਰੈਕਟਰ ਰੈਲੀ ਦੀ ਯਾਦ ਵਿਚ ਕੱਢਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਭਾਵੇਂ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਰੱਦ ਕਰ ਦਿੱਤੇ ਸਨ, ਪਰ ਹੁਣ ਉਹੀ ਕਾਨੂੰਨ ਨਵੇਂ ਕਾਨੂੰਨਾਂ ਅਤੇ ਵੱਖ-ਵੱਖ ਧਾਰਾਵਾਂ ਰਾਹੀਂ ਮੁੜ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸ ਕਰਕੇ ਇਹ ਮਾਰਚ ਹੁਣ ਇਕ ਜਾਗਰੂਕਤਾ ਮਾਰਚ ਬਣ ਚੁੱਕਾ ਹੈ, ਜੋ ਹਰ ਸਾਲ ਕੱਢਿਆ ਜਾਵੇਗਾ | ਉਨ੍ਹਾਂ ਕਿਹਾ ਕਿ ਜਿਵੇਂ 26 ਜਨਵਰੀ ਨੂੰ ਫੌਜ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਦੀ ਹੈ, ਉਸੇ ਤਰ੍ਹਾਂ ਕਿਸਾਨ ਵੀ ਟਰੈਕਟਰ ਰੈਲੀਆਂ ਰਾਹੀਂ ਆਪਣੀ ਤਾਕਤ ਦਿਖਾਉਂਦੇ ਹਨ | ਉਨ੍ਹਾਂ ਮਹਿੰਗਾਈ 'ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਖਾਦ, ਬੀਜ, ਡੀਜ਼ਲ ਅਤੇ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ, ਜਿਸ ਨਾਲ ਆਮ ਲੋਕਾਂ 'ਤੇ ਵੱਡਾ ਬੋਝ ਪੈ ਰਿਹਾ ਹੈ |

ਪਿਛਲੀ ਖ਼ਬਰ ਨਗਰ ਕੌਂਸਲ ਰਮਦਾਸ ਵਿਖੇ 77ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ <br/> ਅਗਲੀ ਖ਼ਬਰ ਜੀ. ਆਰ. ਡੀ. ਕਾਨਵੈਂਟ ਸਕੂਲ ਵਲੋਂ ਗਣਤੰਤਰ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।