28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਵਿਧਾਇਕ ਧਾਲੀਵਾਲ ਨੇ ਸੜਕਾਂ ਦੀ ਉਸਾਰੀ ਦੇ ਰੱਖੇ ਨੀਂਹ ਪੱਥਰ

ਅਜੀਤ ਡੈਸਕ 30-01-2026
ਚੇਤਨਪੁਰਾ, 29 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਹਲਕੇ ਦੇ ਪਿੰਡ ਕਾਮਲਪੁਰਾ ਤੇ ਨਵਾਂ ਪਿੰਡ ਵਿਖੇ ਸੜਕਾਂ ਦੀ ਉਸਾਰੀ ਦੇ ਨੀਂਹ ਪੱਥਰ ਰੱਖੇ ਗਏ | ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿੰਡ ਕਾਮਲਪੁਰਾ ਲੰਬਾਈ 0.73 ਕਿ:ਮੀ: ਅਤੇ ਲਿੰਕ ਸੜਕ ਅੰਮਿ੍ਤਸਰ-ਫਤਿਹਗੜ੍ਹ ਚੂੜੀਆਂ ਰੋਡ ਤੋਂ ਅਜਨਾਲਾ-ਫਤਿਹਗੜ੍ਹ ਚੂੜੀਆਂ ਰੋਡ ਵਾਇਆ ਸ਼ਮਸ਼ਾਨਘਾਟ ਨਵਾਂ ਪਿੰਡ ਲੰਬਾਈ 1.38 ਕਿ:ਮੀ: ਕੱਚੀਆਂ ਸੜਕਾਂ ਦੀ ਸੀ. ਸੀ. ਫਲੋਰਿੰਗ ਨਾਲ ਉਸਾਰੀ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਜਲਦੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ | ਉਨ੍ਹਾਂ ਨੇ ਸੰਬੰਧਿਤ ਪ੍ਰਸ਼ਾਸਨ ਨੂੰ ਸੜਕਾਂ ਬਣਾਉਣ ਸਮੇਂ ਪੂਰੀ ਗੁਣਵੰਤਾ ਅਤੇ ਮਿਆਰ ਦਾ ਪੂਰਾ ਧਿਆਨ ਰੱਖਣ ਸੰਬੰਧੀ ਤਾੜਨਾ ਕਰਦਿਆਂ ਕਿਹਾ ਕਿ ਇਸ ਵਿਚ ਕਿਸੇ ਵੀ ਕਿਸਮ ਦੀ ਕਮੀ ਪੇਸ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜਿਹੜੀਆਂ ਸੜਕਾਂ ਦੇ ਅੱਜ ਨੀਂਹ ਪੱਥਰ ਰੱਖੇ ਗਏ ਹਨ ਦੇ ਬਣਾਉਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਆਉਂਦੇ ਦੋ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਅਜਨਾਲਾ ਹਲਕੇ ਦੇ ਚਾਰੇ ਪਾਸੇ ਸੜਕਾਂ ਦਾ ਜਾਲ ਵਿਛਿਆ ਨਜ਼ਰ ਆਵੇਗਾ | ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣ ਜਾਣ ਨਾਲ ਲੋਕਾਂ ਨੂੰ ਆਵਾਜਾਈ ਦੇ ਸਾਧਨਾਂ ਵਿਚ ਕਾਫੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਅਜਨਾਲਾ ਹਲਕੇ ਦੀਆਂ ਸਾਰੀਆਂ ਸੜਕਾਂ ਨੂੰ ਆਪਸ ਵਿਚ ਜੋੜਿਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਮੁਹਤਬਰਾਂ ਤੋਂ ਇਲਾਵਾ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਬਿਨਾਂ ਭੇਦ ਭਾਵ ਹਰੇਕ ਪਰਿਵਾਰ ਦਾ ਬਣੇਗਾ ਸਿਹਤ ਬੀਮਾ ਕਾਰਡ-ਕੁਲਦੀਪ ਸਿੰਘ ਧਾਲੀਵਾਲ ਅਗਲੀ ਖ਼ਬਰ ਨਗਰ ਕੌਂਸਲ ਰਮਦਾਸ ਵਿਖੇ 77ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।