28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਬਿਨਾਂ ਭੇਦ ਭਾਵ ਹਰੇਕ ਪਰਿਵਾਰ ਦਾ ਬਣੇਗਾ ਸਿਹਤ ਬੀਮਾ ਕਾਰਡ-ਕੁਲਦੀਪ ਸਿੰਘ ਧਾਲੀਵਾਲ

ਅਜੀਤ ਡੈਸਕ 30-01-2026
ਅਜਨਾਲਾ, 29 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਚਨਬੱਧ ਹੈ ਕਿ ਹਰੇਕ ਸੂਬਾ ਵਾਸੀ ਦਾ 10 ਲੱਖ ਰੁਪਏ ਦਾ ਸਿਹਤ ਬੀਮਾ ਕਾਰਡ ਬਿਨਾਂ ਕਿਸੇ ਭੇਦ ਭਾਵ ਤੋਂ ਬਣਾਇਆ ਜਾਵੇਗਾ ਅਤੇ ਹੁਣ ਕਿਸੇ ਵੀ ਗਰੀਬ ਜਾਂ ਮੱਧਵਰਗੀ ਪਰਿਵਾਰ ਨੂੰ ਇਲਾਜ ਲਈ ਕਰਜਾ ਲੈਣ ਦੀ ਲੋੜ ਨਹੀਂ ਪਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 'ਆਪ' ਪੰਜਾਬ ਦੇ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਭੱਖਾ ਹਰੀ ਸਿੰਘ ਅਤੇ ਗੁੱਜਰਪੁਰਾ ਵਿਖੇ ਕਾਮਨ ਸਰਵਿਸ ਸੈਂਟਰਾਂ ਵਲੋਂ ਲੋਕਾਂ ਦੇ ਸਿਹਤ ਬੀਮਾ ਕਾਰਡ ਬਣਾਏ ਜਾਣ ਦੇ ਕੰਮ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਸ: ਧਾਲੀਵਾਲ ਨੇ ਕਿਹਾ ਕਿ ਅੱਜ ਅਜਨਾਲਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਇਹ ਕੈਂਪ ਲਗਾਏ ਗਏ ਸਨ ਅਤੇ ਕੱਲ ਦੂਜੇ ਪਿੰਡਾਂ ਵਿਚ ਵੀ ਇਹ ਕੈਂਪ ਲਗਾ ਕੇ ਲੋਕਾਂ ਦੇ ਸਿਹਤ ਬੀਮਾ ਕਾਰਡ ਬਣਾਏ ਜਾਣਗੇ | ਉਨ੍ਹਾਂ ਕਿਹਾ ਕਿ ਕੈਂਪ ਤੋਂ ਪਹਿਲਾਂ ਹਰੇਕ ਘਰ ਵਿਚ ਪਰਚੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਵਿਚ ਕਾਰਡ ਬਣਾਉਣ ਦਾ ਸਮਾਂ ਅਤੇ ਵੇਰਵਾ ਦੱਸਿਆ ਜਾਂਦਾ ਹੈ | ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਸੋਹੀ, ਬਲਾਕ ਸੰਮਤੀ ਮੈਂਬਰ ਲਵਕਰਨ ਸਿੰਘ ਭੱਖਾ, ਸਰਪੰਚ ਇਕਬਾਲ ਸਿੰਘ ਰਿਆੜ ਅਤੇ ਸ਼ੇਰ ਸਿੰਘ ਭੁੱਲਰ ਪੰਡੋਰੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਫੇਰੂਮਾਨ ਕਾਲਜ ਵਿਖੇ ਵੋਟਰ ਦਿਵਸ ਮਨਾਇਆ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਸੜਕਾਂ ਦੀ ਉਸਾਰੀ ਦੇ ਰੱਖੇ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।